ਮਾਨਸਾ (ਸੰਦੀਪ ਮਿੱਤਲ,ਅਮਰਜੀਤ ਚਾਹਲ) : ਜ਼ਿਲਾ ਜੇਲ ਮਾਨਸਾ 'ਚ ਬੰਦ ਇਕ ਕੈਦੀ ਵੱਲੋਂ ਜੇਲ ਦੀ ਬੈਰਕ ਵਿਚ ਫਾਹ ਲੈ ਕੇ ਕੀਤੀ ਖੁਦਕੁਸ਼ੀ ਦੇ ਮਾਮਲੇ 'ਚ ਮ੍ਰਿਤਕ ਦੇ ਵਾਰਿਸਾਂ ਨੇ ਥਾਣਾ ਸਿਟੀ-1 ਅੱਗੇ ਧਰਨਾ ਲਾ ਕੇ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।
ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲੇ ਦੇ ਪਿੰਡ ਬਾਜੇਵਾਲਾ ਦੇ ਨੌਜਵਾਨ ਚਰਨਜੀਤ ਸਿੰਘ ਪੁੱਤਰ ਆਤਮਾ ਸਿੰਘ ਨੇ ਜ਼ਿਲਾ ਜੇਲ ਦੀ ਬੈਰਕ ਵਿਚ ਫਾਹ ਲੈ ਕੇ ਖੁਦਕੁਸ਼ੀ ਕਰ ਲਈ ਸੀ ਪਰ ਖੁਦਕੁਸ਼ੀ ਦੇ ਕਾਰਨਾਂ ਦਾ ਪੂਰੀ ਤਰ੍ਹਾਂ ਪਤਾ ਨਹੀਂ ਲੱਗ ਸਕਿਆ। ਵਾਰਿਸਾਂ ਨੇ ਥਾਣੇ ਅੱਗੇ ਧਰਨਾ ਲਗਾ ਕੇ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ, ਜਦੋਂ ਕਿ ਇਸ ਸਬੰਧੀ ਜ਼ਿਲਾ ਜੇਲ ਸੁਪਰਡੈਂਟ ਜਸਵੰਤ ਸਿੰਘ ਥਿੰਦ ਨੇ ਦੱਸਿਆ ਕਿ ਚਰਨਜੀਤ ਸਿੰਘ ਪੁੱਤਰ ਆਤਮਾ ਸਿੰਘ ਜ਼ਿਲਾ ਜੇਲ ਮਾਨਸਾ 'ਚ ਬੰਦ ਸੀ। ਉਸ ਨੇ ਫਾਹ ਲੈ ਕੇ ਖੁਦਕੁਸ਼ੀ ਕਰ ਲਈ ਹੈ। ਇਸ ਬਾਰੇ ਥਾਣਾ ਸਦਰ ਮਾਨਸਾ ਦੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ, ਜਿਸ ਮਾਮਲੇ ਦੀ ਜਾਂਚ ਲਈ ਪੁਲਸ ਅਗਲੀ ਕਾਰਵਾਈ ਕਰ ਰਹੀ ਹੈ।
ਧਰਨੇ ਨੂੰ ਸੰਬੋਧਨ ਕਰਦਿਆਂ ਪਿੰਡ ਬਾਜੇਵਾਲਾ ਵਸਨੀਕ ਬਲਕਰਨ ਸਿੰਘ, ਤਰਸੇਮ ਸਿੰਘ, ਲੀਲਾ ਸਿੰਘ, ਵਿੱਕੀ ਸਿੰਘ, ਗੁਰਵਿੰਦਰ ਸਿੰਘ ਨੇ ਕਿਹਾ ਕਿ ਇਹ ਮਾਮਲਾ ਖੁਦਕੁਸ਼ੀ ਦਾ ਨਹੀਂ ਹੋ ਸਕਦਾ, ਜਿਸ ਨੂੰ ਲੈ ਕੇ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾ ਕੇ ਉਨ੍ਹਾਂ ਨੂੰ ਇਨਸਾਫ ਦਿੱਤਾ ਜਾਵੇ।
ਨੌਜਵਾਨ ਦਾ ਪੋਸਟਮਾਰਟਮ ਕਰਵਾਉਣ ਤੋਂ ਕੀਤਾ ਇਨਕਾਰ
ਜੇਲ ਵਿਚ ਖੁਦਕੁਸ਼ੀ ਕਰਨ ਵਾਲੇ ਚਰਨਜੀਤ ਸਿੰਘ ਪਿੰਡ ਬਾਜੇਵਾਲਾ ਦੇ ਪਰਿਵਾਰ ਵੱਲੋਂ ਬੁੱਧਵਾਰ ਨੂੰ ਉਸ ਦਾ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰਦਿਆਂ ਮੰਗ ਕੀਤੀ ਕਿ ਉਸ ਨੂੰ ਜੇਲ ਵਿਚ ਗਲਤ ਪਰਚਾ ਦਰਜ ਕਰਵਾ ਕੇ ਭੇਜਣ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਵੇ। ਜ਼ਿਲਾ ਪੁਲਸ ਮੁਖੀ ਨੂੰ ਲਿਖਤੀ ਦਰਖਾਸਤ ਦਿੰਦਿਆਂ ਮ੍ਰਿਤਕ ਦੇ ਭਰਾ ਅਮਨਦੀਪ ਸਿੰਘ ਨੇ ਦੋਸ਼ ਲਾਇਆ ਕਿ ਇਕ ਵਿਅਕਤੀ ਵੱਲੋਂ ਪੈਸਿਆਂ ਦੇ ਮਾਮਲੇ ਵਿਚ ਉਸ ਖਿਲਾਫ ਗਲਤ ਮਾਮਲਾ ਦਰਜ ਕਰਵਾਇਆ ਗਿਆ ਸੀ।
ਝਾੜੀਆਂ 'ਚੋਂ ਮਿਲੀ ਗੇਟਮੈਨ ਦੀ ਲਾਸ਼, ਦਹਿਸ਼ਤ ਦਾ ਮਾਹੌਲ
NEXT STORY