ਮਾਨਸਾ (ਅਮਰੀਜਤ ਚਾਹਲ) : ਮਾਨਸਾ ਦੇ ਪਿੰਡ ਬਨਾਵਾਲੀ ਦੀਆਂ ਧੀਆਂ ਵਲੋਂ ਇਕ ਅਨੋਖੀ ਮਿਸਾਲ ਪੇਸ਼ ਕੀਤੀ ਗਈ। ਪਿੰਡ ਦੀਆਂ ਧੀਆਂ ਨੇ ਸ਼ਹੀਦ ਮਨਜਿੰਦਰ ਸਿੰਘ ਦੇ ਬੁੱਤ ਦੇ ਗੁੱਟ 'ਤੇ ਰੱਖੜੀ ਬੰਨ੍ਹ ਕੇ ਭੈਣ ਭਰਾ ਦੇ ਪਿਆਰ ਦੇ ਪ੍ਰਤੀਕ ਰੱਖੜੀ ਦੇ ਪਵਿੱਤਰ ਤਿਉਹਾਰ ਨੂੰ ਮਨਾਇਆ।
ਇਸ ਮੌਕੇ ਸੁਖਪ੍ਰੀਤ ਕੌਰ ਅਤੇ ਜਸਜੀਤ ਕੌਰ ਨੇ ਕਿਹਾ ਕਿ ਭੈਣਾਂ ਭਰਾ ਦੀ ਗੁੱਟ 'ਤੇ ਰੱਖੜੀ ਬੰਨ੍ਹਦੀਆਂ ਨੇ ਤਾਂ ਭਰਾ ਉਸ ਦੀ ਰੱਖਿਆ ਦਾ ਵਚਨ ਦਿੰਦਾ ਹੈ ਤੇ ਸ਼ਹੀਦ ਮਨਜਿੰਦਰ ਸਿੰਘ ਨੇ ਵੀ ਦੇਸ਼ ਦੀ ਰਾਖੀ ਕਰਦਿਆਂ ਸ਼ਹਾਦਤ ਦਾ ਜਾਮ ਪੀ ਲਿਆ। ਦੂਜੇ ਪਾਸੇ ਇਸ ਦੌਰਾਨ ਸ਼ਹੀਦ ਮਨਜਿੰਦਰ ਸਿੰਘ ਦੇ ਪਿਤਾ ਨਾਜ਼ਮ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਪੁੱਤ ਦੀ ਸ਼ਹਾਦਤ 'ਤੇ ਮਾਣ ਹੈ।
ਇਹ ਵੀ ਪੜ੍ਹੋਂ : ਸ਼ਰਮਸਾਰ ਹੋਏ ਰਿਸ਼ਤੇ: ਮਾਸੜ ਨੇ ਨਾਬਾਲਗ ਭਾਣਜੀ ਨੂੰ ਕੀਤਾ ਗਰਭਵਤੀ
ਅਕਸਰ ਦੇਸ਼ ਲਈ ਜਾਨਾਂ ਕੁਰਬਾਨ ਕਰਨ ਵਾਲੇ ਫੌਜੀ ਵੀਰਾਂ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ਮੌਕੇ ਹੀ ਯਾਦ ਕੀਤਾ ਜਾਂਦਾ ਹੈ ਜਾਂ ਫਿਰ ਸ਼ਰਧਾਂਜਲੀ ਭੇਂਟ ਕੀਤੀ ਜਾਂਦੀ ਹੈ ਪਰ ਪਿੰਡ ਬਨਾਵਾਲੀ ਦੀਆਂ ਧੀਆਂ ਨੇ ਸ਼ਹੀਦ ਦੇ ਗੁੱਟ 'ਤੇ ਰੱਖੜੀ ਬੰਨ੍ਹ ਕੇ ਇਕ ਵੱਖਰੀ ਮਿਸਾਲ ਪੇਸ਼ ਕੀਤੀ ਹੈ, ਜੋ ਸੱਚਮੁੱਚ ਕਾਬਿਲੇ ਤਾਰੀਫ ਹੈ।
ਇਹ ਵੀ ਪੜ੍ਹੋਂ : ਜ਼ਹਿਰੀਲੀ ਸ਼ਰਾਬ ਪੀਣ ਵਾਲੇ ਦੇ ਖੁਲਾਸੇ, ਪਹਿਲਾਂ ਜਾਣ ਲੱਗੀ ਅੱਖਾਂ ਦੀ ਰੌਸ਼ਨੀ ਫਿਰ...(ਵੀਡੀਓ)
ਬਜ਼ੁਰਗ ਦਾਦੀ ਨੂੰ ਘਰ ਅੰਦਰੋਂ ਘੜੀਸਦਾ ਲਿਆਇਆ ਪੋਤਾ, ਦਰਿੰਦਗੀ ਸੁਣ ਖੂਨ ਖੌਲ ਉੱਠੇਗਾ (ਵੀਡੀਓ)
NEXT STORY