ਮਾਨਸਾ (ਅਮਰਜੀਤ ਚਾਹਲ): ਮਾਨਸਾ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਗੁਰਪ੍ਰੀਤ ਕਾਂਗੜ ਦੇ ਸੰਪਰਕ 'ਚ ਆਉਣ ਵਾਲੇ ਜ਼ਿਲ੍ਹੇ ਦੇ ਇਕ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ ਅਤੇ ਹੁਣ ਸਾਬਕਾ ਰਾਜ ਮੰਤਰੀ ਦੇ ਸ਼ੇਰ ਸਿੰਘ ਗਾਗੋਵਾਲ ਦੀ ਨੂੰਹ ਗੁਰਪ੍ਰੀਤ ਕੌਰ ਗਗੋਵਾਲ ਜਨਰਲ ਸਕੱਤਰ ਪਜਾਬ ਪ੍ਰਦੇਸ਼ ਕਾਂਗਰਸ ਅਤੇ ਉਨ੍ਹਾਂ ਦੇ ਪੁੱਤਰ ਅਰਸ਼ਦੀਪ ਮਾਈਕਲ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਦੀ ਰਿਪੋਰਟ ਵੀ ਕੋਰੋਨਾ ਪਾਜ਼ੇਟਿਵ ਆਈ ਹੈ, ਜਿਨ੍ਹਾਂ ਨੇ ਇਲਾਜ ਲਈ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ। ਦੱਸਣਯੋਗ ਹੈ ਕਿ ਮਾਨਸਾ ਜ਼ਿਲ੍ਹੇ 'ਚ ਹੁਣ ਤੱਕ 480 ਲੋਕ ਕੋਰੋਨਾ ਪਾਜ਼ੇਟਿਵ ਆਏ ਸਨ, ਜਿਨ੍ਹਾਂ 'ਚੋਂ 10 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ: ਕੋਵਿਡ-19 ਸੈਂਟਰ ਦੀ ਫ਼ਿਰ ਵਾਇਰਲ ਹੋਈ ਵੀਡੀਓ, ਮਰੀਜ਼ ਦੀ ਹੌਂਸਲਾ ਅਫ਼ਜਾਈ ਲਈ ਨੱਚੀਆਂ ਬੀਬੀਆਂ
ਇਹ ਵੀ ਪੜ੍ਹੋ: ਨੈਸ਼ਨਲ ਪੱਧਰ ਦੇ ਹਾਕੀ ਖਿਡਾਰੀ ਨੇ ਰਾਂਚੀ 'ਚ ਕੀਤੀ ਖ਼ੁਦਕੁਸ਼ੀ
ਦੱਸਣਯੋਗ ਹੈ ਕਿ ਹੁਣ ਤੱਕ ਦੇਸ਼ 'ਚ ਪਹਿਲੀ ਵਾਰ ਕੋਰੋਨਾ ਵਾਇਰਸ ਦੇ ਇਕ ਦਿਨ ਵਿਚ 75 ਹਜ਼ਾਰ ਤੋਂ ਵਧੇਰੇ ਨਵੇਂ ਕੇਸ ਸਾਹਮਣੇ ਆਏ ਹਨ, ਜਿਸ ਕਾਰਨ ਪੀੜਤਾਂ ਦੀ ਗਿਣਤੀ 33 ਲੱਖ ਦੇ ਪਾਰ ਹੋ ਗਈ ਹੈ। ਇਸ ਦੌਰਾਨ ਵਾਇਰਸ ਤੋਂ ਮੁਕਤ ਹੋਣ ਵਾਲਿਆਂ ਦੀ ਗਿਣਤੀ ਤੁਲਨਾਤਮਕ ਤੌਰ 'ਤੇ ਘੱਟ ਰਹਿਣ ਨਾਲ ਸਰਗਰਮ ਕੇਸ 18 ਹਜ਼ਾਰ ਤੋਂ ਵੱਧ ਗਏ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਵਲੋਂ ਵੀਰਵਾਰ ਯਾਨੀ ਕਿ ਅੱਜ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 75,760 ਨਵੇਂ ਕੇਸਾਂ ਨਾਲ ਪੀੜਤਾਂ ਦਾ ਅੰਕੜਾ 33,10, 235 ਹੋ ਗਿਆ। ਕੋਰੋਨਾ ਮਰੀਜ਼ਾਂ ਦੀ ਗਿਣਤੀ ਵਿਚ ਹੋਇਆ ਇਹ ਰਿਕਾਰਡ ਵਾਧਾ ਦੁਨੀਆ ਦੇ ਕਿਸੇ ਵੀ ਦੇਸ਼ 'ਚ ਇਕ ਦਿਨ ਵਿਚ ਦਰਜ ਕੀਤਾ ਗਿਆ ਤੀਜਾ ਸਭ ਤੋਂ ਵੱਡਾ ਅੰਕੜਾ ਹੈ।
ਪਤੀ ਦੀ ਹੱਤਿਆ ਦੇ ਮਾਮਲੇ 'ਚ ਪੁਲਸ ਜਾਂਚ 'ਚੋਂ ਨਿਰਦੋਸ਼ ਪਾਈ ਗਈ ਜਨਾਨੀ ਦੀ ਸਹੁਰੇ ਪਰਿਵਾਰ ਵਲੋਂ ਕੁੱਟਮਾਰ
NEXT STORY