ਮਾਨਸਾ,(ਸੰਦੀਪ ਮਿੱਤਲ)- ਪੰਜਾਬ 'ਚ ਦਿਨੋ-ਦਿਨ ਵਧ ਰਹੇ ਕੋਰੋਨਾ ਮਾਮਲਿਆਂ ਨੂੰ ਲੈ ਕੇ ਜਿੱਥੇ ਲੋਕਾਂ 'ਚ ਬੇਚੈਨੀ ਵੱਧ ਰਹੀ ਹੈ, ਉਥੇ ਹੀ ਕੋਰੋਨਾ ਨੂੰ ਲੈ ਕੇ ਲੋਕ ਬੇਹੱਦ ਚਿੰਤਤ ਦਿਖਾਈ ਦੇ ਰਹੇ ਹਨ। ਭਾਵੇਂ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਰੋਜ਼ਾਨਾ ਕੋਰੋਨਾ ਪ੍ਰਤੀ ਸੁਚੇਤ ਰਹਿਣ ਅਤੇ ਸਾਵਧਾਨੀਆਂ ਵਰਤਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਪਰ ਇਸ ਦੇ ਬਾਵਜੂਦ ਵੀ ਰੋਜ਼ਾਨਾ ਸੂਬੇ 'ਚ ਵੱਧ ਰਹੇ ਕੋਰੋਨਾ ਮਾਮਲੇ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ।
ਸਿਵਲ ਸਰਜਨ ਡਾ. ਗੁਰਵਿੰਦਰਵੀਰ ਸਿੰਘ ਨੇ ਦੱਸਿਆ ਕਿ ਵੀਰਵਾਰ ਜ਼ਿਲਾ ਅਤੇ ਸੈਸ਼ਨ ਜੱਜ ਮਨਦੀਪ ਪਨੂੰ ਸਮੇਤ 18 ਨਵੇਂ ਕੋਰੋਨਾ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਜਿਸ ਤਹਿਤ ਜ਼ਿਲਾ ਅਤੇ ਸੈਸ਼ਨ ਜੱਜ ਨੂੰ ਘਰ ਵਿਚ ਇਕਾਂਤਵਾਸ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ 'ਚ ਕਰੀਬ 22561 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿਨ੍ਹਾਂ 'ਚ 351 ਵਿਅਕਤੀਆਂ ਦੀ ਰਿਪੋਰਟ ਪਾਜ਼ੇਟਿਵ ਆਈ ਅਤੇ ਇਨ੍ਹਾਂ ਵਿਚੋਂ 199 ਮਰੀਜ਼ ਠੀਕ ਹੋਣ 'ਤੇ ਛੁੱਟੀ ਦੇ ਦਿੱਤੀ ਗਈ ਹੈ ਅਤੇ ਦੋ ਮਰੀਜ਼ਾਂ ਦੀ ਮੌਤ ਹੋਣ ਉਪਰੰਤ ਹੁਣ ਕੁੱਲ 150 ਕੋਰੋਨਾ ਪਾਜ਼ੇਟਿਵ ਮਰੀਜ਼ ਜ਼ੇਰੇ ਇਲਾਜ ਹਨ। ਉਨ੍ਹਾਂ ਦੱਸਿਆ ਕਿ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੇ ਸੰਪਰਕ ਵਿਚ ਆਉਣ ਵਾਲੇ ਲੋਕਾਂ ਦੀ ਲਗਾਤਾਰ ਸੈਂਪਲਿੰਗ ਕੀਤੀ ਜਾ ਰਹੀ ਹੈ। ਦੂਜੇ ਪਾਸੇ ਸੈਸ਼ਨ ਜੱਜ ਦੇ ਕੋਰੋਨਾ ਪਾਜ਼ੇਟਿਵ ਆਉਣ 'ਤੇ ਅਦਾਲਤ ਵਿਚ ਸਹਿਮ ਦਾ ਮਾਹੌਲ ਦੇਖਿਆ ਗਿਆ, ਉਥੇ ਹੀ ਇੱਥੇ ਕੰਮ ਕਰਨ ਵਾਲੇ ਮੁਲਾਜ਼ਮ ਅਤੇ ਵਕੀਲ ਆਦਿ ਡਰੇ ਹੋਏ ਮਹਿਸੂਸ ਕਰ ਰਹੇ ਸਨ।
ਮੋਹਾਲੀ 'ਚ ਕੀਤੀ ਗਈ ਪਹਿਲੀ ਕੋਵਿਡ-19 ਪਲਾਜ਼ਮਾ ਥੈਰੇਪੀ
NEXT STORY