ਮਾਨਸਾ,( ਸੰਦੀਪ ਮਿੱਤਲ,ਅਮਰਜੀਤ)- ਸਿਵਲ ਹਸਪਤਾਲ ਮਾਨਸਾ ਤੋਂ ਅੱਜ ਆਈਸੋਲੇਟ ਕੀਤੇ 2 ਆਖ਼ਰੀ ਕੋਰੋਨਾ ਮਰੀਜ਼ਾਂ ਨੂੰ ਨੈਗੇਟਿਵ ਆਉਣ 'ਤੇ ਡਿਸਚਾਰਜ ਕਰ ਦਿੱਤਾ ਗਿਆ ਹੈ, ਜਿਸ ਨਾਲ ਜ਼ਿਲ੍ਹਾ ਮਾਨਸਾ ਕੋਰੋਨਾ ਮੁਕਤ ਹੋ ਗਿਆ ਹੈ। ਇਨ੍ਹਾਂ ਮਰੀਜ਼ਾਂ ਨੂੰ ਵਿਦਾ ਕਰਨ ਦੀ ਰਸਮ ਅੱਜ ਜ਼ਿਲ੍ਹਾ ਪੁਲਸ ਮੁਖੀ ਡਾ. ਨਰਿੰਦਰ ਭਾਰਗਵ ਨੇ ਨਿਭਾਉਂਦਿਆਂ ਕਿਹਾ ਕਿ ਮਾਨਸਾ 'ਚ ਕੁੱਲ ਕੋਰੋਨਾ ਪਾਜ਼ੀਟਿਵ ਕੇਸ 33 ਸਨ, ਜਿੰਨ੍ਹਾਂ ਦਾ ਇਲਾਜ ਕਰਨ ਤੋਂ ਬਾਅਦ ਸਾਰੇ ਮਰੀਜ਼ਾਂ ਨੂੰ ਡਿਸਚਾਰਜ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਮਾਨਸਾ ਜ਼ਿਲ੍ਹੇ ਦੇ ਆਈਸੋਲੇਸ਼ਨ ਵਾਰਡ ਸਿਵਲ ਹਸਪਤਾਲ ਵਿਖੇ ਕੋਈ ਵੀ ਪਾਜ਼ੀਟਿਵ ਕੇਸ ਦਾਖਲ ਨਹੀਂ ਹੈ, ਜਿਸ ਕਰ ਕੇ ਹੁਣ ਜ਼ਿਲ੍ਹਾ ਮਾਨਸਾ ਗਰੀਨ ਜ਼ੋਨ 'ਚ ਆ ਚੁੱਕਾ ਹੈ। 23 ਮਈ 2020 ਨੂੰ ਮਾਨਸਾ ਜ਼ਿਲ੍ਹੇ ਤੋਂ ਭੇਜੇ ਗਏ ਕੋਵਿਡ-19 ਦੇ 100 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆ ਚੁੱਕੀ ਹੈ। ਹੁਣ ਤੱਕ ਮਾਨਸਾ ਜ਼ਿਲ੍ਹੇ 'ਚ ਲਗਭਗ 1800 ਦੇ ਕਰੀਬ ਕੋਵਿਡ-19 ਦੇ ਸੈਂਪਲ ਲੈ ਕੇ ਭੇਜੇ ਜਾ ਚੁੱਕੇ ਹਨ।
ਇਸ ਮੌਕੇ ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਨੇ ਲੋਕਾਂ ਨੂੰ ਕਿਹਾ ਕਿ ਗਰੀਨ ਜ਼ੋਨ ਨੂੰ ਬਰਕਰਾਰ ਰੱਖਣ ਲਈ ਸਰਕਾਰ ਅਤੇ ਸਿਹਤ ਵਿਭਾਗ ਦੁਆਰਾ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਮਾਨਸਾ 'ਚ ਕੋਵਿਡ-19 ਦੇ ਸੈਂਪਲ ਲੈਣ ਲਈ ਆਈ. ਸੀ. ਐੱਮ. ਆਰ. ਦੁਆਰਾ ਮਸ਼ੀਨ ਜਲਦ ਹੀ ਸਥਾਪਤ ਕੀਤੀ ਜਾ ਰਹੀ ਹੈ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਨਵਦੀਪ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਮੀਤ ਸਿੰਘ, ਚੇਅਰਮੈਨ ਜ਼ਿਲਾ ਯੋਜਨਾ ਬੋਰਡ ਪ੍ਰੇਮ ਮਿੱਤਲ, ਕੋਰੋਨਾ ਸੈਂਪਲਿੰਗ ਦੇ ਜ਼ਿਲਾ ਇੰਚਾਰਜ ਡਾ. ਰਣਜੀਤ ਰਾਏ, ਡਾ. ਪੰਕਜ ਐੱਮ. ਡੀ., ਡਾ. ਨਿਸ਼ੀ ਸੂਦ ਐੱਮ. ਡੀ., ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਰਘਵੀਰ ਸਿੰਘ, ਸਮਾਜ ਸੇਵੀ ਤਰਸੇਮ ਪਸਰੀਚਾ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ : ...ਤੇ ਹੁਣ ਕੋਰੋਨਾ ਮਰੀਜ਼ਾਂ ਨੂੰ ਖਾਣਾ ਤੇ ਦਵਾਈਆਂ ਪਹੁੰਚਾਵੇਗਾ 'ਦੂਤ'
ਮਰੀਜ਼ਾਂ ਨੂੰ ਗੁਰਦੁਆਰਾ ਸਾਹਿਬ ਨੇ ਨਿਭਾਈ ਲੰਗਰ ਦੀ ਸੇਵਾ
ਸਿਵਲ ਹਸਪਤਾਲ 'ਚ ਪਿਛਲੇ ਕਾਫ਼ੀ ਸਮੇਂ ਤੋਂ ਦਾਖਲ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਨੂੰ ਤਿੰਨ ਸਮੇਂ ਲੰਗਰ ਦੀ ਸੇਵਾ ਗੁਰਦੁਆਰਾ ਸ੍ਰੀ ਸਿੰਘ ਸਭਾ ਮੇਨ ਬਾਜ਼ਾਰ ਮਾਨਸਾ ਵਲੋਂ ਬਾਖੂਬੀ ਨਿਭਾਈ ਗਈ। ਜਿਸ ਦੌਰਾਨ ਦਾਖਲ ਕੋਰੋਨਾ ਪਾਜ਼ੀਟਿਵ ਮੁਸਲਿਮ ਭਾਈਚਾਰੇ ਵਲੋਂ ਰੋਜੇ ਰੱਖਣ ਸਮੇਂ ਵੀ ਤਿਆਰ ਕੀਤੇ ਜਾਂਦੇ ਲੰਗਰ ਦੀ ਹਰ ਪਾਸੋਂ ਪ੍ਰਸੰਸ਼ਾ ਕੀਤੀ ਜਾ ਰਹੀ ਹੈ। ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਰਘਵੀਰ ਸਿੰਘ ਨੇ ਕਿਹਾ ਕਿ ਸਿੱਖ ਭਾਈਚਾਰਾ ਹਮੇਸ਼ਾ ਲੋਕਾਂ ਦੀ ਸੇਵਾ 'ਚ ਹਾਜ਼ਰ ਸਨ।
ਇਹ ਵੀ ਪੜ੍ਹੋ : ਟਾਵੀਆਂ-ਟਾਵੀਆਂ ਸਵਾਰੀਆਂ, ਖਾਲੀ ਭੱਜਣ ਲਾਰੀਆਂ!
ਜਾਅਲੀ ਵੀਜ਼ੇ 'ਤੇ ਇਟਲੀ ਭੇਜਣ ਵਾਲੇ ਟ੍ਰੈਵਲ ਏਜੰਟ ਖਿਲਾਫ ਮਾਮਲਾ ਦਰਜ
NEXT STORY