ਮਾਨਸਾ (ਸੰਦੀਪ ਮਿੱਤਲ) : ਮਾਨਸਾ ਜਿਲ੍ਹੇ 'ਚ ਲੰਬੇ ਸਮੇਂ ਤੱਕ ਤਾਇਨਾਤ ਰਹੇ ਰਿਟਾਇਰਡ ਪੁਲਸ ਇੰਸਪੈਕਟਰ ਹਰਪਾਲ ਸਿੰਘ ਨੇ ਕਿਸਾਨ ਸੰਘਰਸ਼ ਦੀ ਹਮਾਇਤ 'ਚ ਆਪਣੇ ਦੋਵੇਂ ਰਾਸ਼ਟਰਪਤੀ ਸਨਮਾਨ ਸਰਕਾਰ ਨੂੰ ਵਾਪਸ ਕਰ ਦਿੱਤੇ ਹੈ। ਜਾਣਕਾਰੀ ਮੁਤਾਬਕ ਇੰਸਪੈਕਟਰ ਹਰਪਾਲ ਸਿੰਘ ਵਲੋਂ ਪੁਲਸ 'ਚ ਨਿਭਾਈਆਂ ਵਧੀਆਂ ਸੇਵਾਵਾਂ ਲਈ ਉਸ ਸਮੇਂ ਦੇ ਰਾਸ਼ਟਰਪਤੀ ਪ੍ਰਣਵ ਮੁਖਰਜੀ ਵਲੋਂ ਵਿਸ਼ਸ਼ਟ ਸੇਵਾ ਮੈਡਲ ਨਾਲ ਸਨਮਾਨਿਆ ਗਿਆ ਸੀ। ਇਸ ਤੋਂ ਇਲਾਵਾ ਉਨ੍ਹਾਂ ਨੂੰ 15 ਅਗਸਤ 2002 ਨੂੰ ਉਸ ਸਮੇਂ ਦੇ ਰਾਸ਼ਟਰਪਤੀ ਡਾ. ਅਬਦੁਲ ਕਲਾਮ ਵਲੋਂ 'ਸਰਾਹਨੀਯ ਸੇਵਾ ਮੈਡਲ' ਨਾਲ ਸਨਮਾਨਿਆ ਗਿਆ ਸੀ। ਅੱਜ ਉਨ੍ਹਾਂ ਵੱਲੋਂ ਆਪਣੇ ਇਹ ਦੋਨੋ ਰਾਸ਼ਟਰਪਤੀ ਸਨਮਾਨ ਭਾਰਤ ਸਰਕਾਰ ਨੂੰ ਵਾਪਸ ਕਰ ਦਿੱਤੇ ਹਨ।
ਇਹ ਵੀ ਪੜ੍ਹੋ : ਦੁਨੀਆ ਨੂੰ ਅਲਵਿਦਾ ਆਖ਼ਣ ਤੋਂ ਪਹਿਲਾਂ 40 ਦਿਨਾਂ ਦੀ ਮਾਸੂਮ ਬੱਚੀ ਨੌਜਵਾਨ ਨੂੰ ਦੇ ਗਈ ਜ਼ਿੰਦਗੀ
ਕਿਸਾਨਾਂ ਦੇ ਹੱਕ ਵਾਪਸ ਕੀਤੇ ਮੈਡਲ
ਉਨ੍ਹਾਂ ਆਪਣੇ ਪੱਤਰ 'ਚ ਲਿਖਿਆ ਹੈ ਕਿ ਉਹ ਆਪਣੇ ਦੋਨੋਂ ਮੈਡਲ ਖੇਤਰੀ ਸੁਧਾਰ ਕਾਨੂੰਨਾਂ ਦੇ ਵਿਰੁੱਧ ਹੋ ਰਹੇ ਕਿਸਾਨ ਅੰਦੋਲਨ ਦੇ ਹੱਕ 'ਚ ਅਤੇ ਭਾਰਤ ਸਰਕਾਰ ਵਲੋਂ ਕਿਸਾਨਾਂ ਦੀ ਗੱਲ ਨਾ ਸੁਣਨ ਬਲਕਿ ਅਪਮਾਨਿਤ ਕਰਨ ਦੇ ਰੋਸ ਵਜੋਂ ਵਾਪਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਮੈਡਲ ਵਾਪਸੀ ਸਮੇਂ ਉਨ੍ਹਾਂ ਉਪਰ ਕਿਸੇ ਤਰ੍ਹਾਂ ਦਾ ਕੋਈ ਦਬਾਓ ਨਹੀਂ ਹੈ ਅਤੇ ਉਨ੍ਹਾਂ ਨੇ ਆਪਣਾ ਨਿੱਜੀ ਸਮਝ ਅਤੇ ਇਕ ਕਿਸਾਨ ਪਰਿਵਾਰ ਨਾਲ ਸਬੰਧਤ ਹੋਣ ਕਾਰਣ ਇਹ ਸਨਮਾਨ ਵਾਪਸ ਕੀਤੇ ਹਨ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ : ਤੂੰ ਕੀ ਜਾਣੇ ਦਿੱਲੀਏ, ਅਸੀਂ ਖੇਤਾਂ ਦੇ ਪੁੱਤ ਬਾਦਸ਼ਾਹ!
ਕਿਸਾਨਾਂ ਦੇ ਹੱਕ 'ਚ ਆਪਣੇ ਦੋਨੋਂ ਰਾਸ਼ਟਰਪਤੀ ਸਨਮਾਨ ਵਾਪਸ ਕਰਨ ਸਬੰਧੀ ਐਡਵੋਕੇਟ ਗੁਰਲਾਭ ਸਿੰਘ ਮਾਹਲ ਆਗੂ ਸੰਵਿਧਾਨ ਬਚਾਓ ਮੰਚ ਅਤੇ ਐਡਵੋਕੇਟ ਬਲਕਰਨ ਸਿੰਘ ਬੱਲੀ ਪ੍ਰਧਾਨ ਜਮਹੂਰੀ ਅਧਿਕਾਰ ਸਭਾ ਵੱਲੋਂ ਹਰਪਾਲ ਸਿੰਘ ਰਿਟਾਇਰਡ ਪੁਲਸ ਇੰਸਪੈਕਟਰ ਦੇ ਇਸ ਫ਼ੈਸਲੇ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਨੂੰ ਵਧਾਈ ਦਿੱਤੀ ਕਿ ਇੰਨੇ ਵੱਡੇ ਸਨਮਾਨ ਉਨ੍ਹਾਂ ਨੇ ਕਿਸਾਨ ਸੰਘਰਸ਼ ਦੇ ਮੱਦੇ ਨਜ਼ਰ ਸਰਕਾਰ ਨੂੰ ਵਾਪਸ ਕਰ ਦਿੱਤੇ ਹਨ। ਇਸ ਨਾਲ ਕਿਸਾਨਾਂ ਦਾ ਮਾਣ ਵਧਿਆ ਹੈ ਅਤੇ ਸਰਕਾਰ ਉਪਰ ਕਿਸਾਨ ਵਿਰੋਧੀ ਤਿੰਨੇ ਕਾਨੂੰਨ ਵਾਪਸ ਲੈਣ ਪ੍ਰਤੀ ਦਬਾਓ ਵਧੇਗਾ। ਇੰਨ੍ਹਾਂ ਸਨਮਾਨਾਂ ਨੂੰ ਵਾਪਸ ਕਰਕੇ ਉਹ ਦੇਸ਼ ਦੇ ਕਿਸਾਨਾਂ ਦੇ ਦਿਲਾਂ 'ਚ ਆਪਣੇ ਵਿਸ਼ੇਸ਼ ਸਥਾਨ ਬਣਾ ਚੁੱਕੇ ਹਨ।
ਇਹ ਵੀ ਪੜ੍ਹੋ : ਇਨਸਾਨੀਅਤ ਸ਼ਰਮਸਾਰ : ਮੋਗਾ 'ਚ ਫ਼ੌਜੀ ਜਵਾਨ ਨੇ ਨਾਬਾਲਗ ਕੁੜੀ ਨਾਲ ਕੀਤਾ ਜਬਰ-ਜ਼ਿਨਾਹ
ਨੋਟ — ਕਿਸਾਨੀ ਸੰਘਰਸ਼ ਦੇ ਹੱਕ ਸਾਬਕਾ ਪੁਲਸ ਇੰਸਪੈਕਟਰ ਵਲੋਂ ਵਾਪਸ ਕੀਤੇ ਗਏ ਮੈਡਲਾਂ ਬਾਰੇ ਦਿਓ ਤੁਸੀਂ ਵੀ ਆਪਣੀ ਰਾਏ
ਗੁਰਪ੍ਰੀਤ ਸਿੰਘ ਬਣਾਂਵਾਲੀ 'ਆਪ' ਵੱਲੋਂ ਜ਼ਿਲ੍ਹਾ ਮੀਡੀਆ ਇੰਚਾਰਜ ਨਿਯੁਕਤ
NEXT STORY