ਮਾਨਸਾ (ਸੰਦੀਪ ਮਿੱਤਲ): ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਮਾਨਸਾ ਦੇ ਪਿੰਡ ਖਿਆਲੀ ਚਹਿਲਾਂਵਾਲੀ ਦੇ ਕਿਸਾਨ ਧੰਨਾ ਸਿੰਘ ਦੀ ਮੌਤ ਹੋ ਗਈ ਸੀ। ਬੀਤੇ ਦਿਨ ਉਨ੍ਹਾਂ ਦੇ ਨਮਿੱਤ ਭੋਗ ਅਤੇ ਅੰਤਿਮ ਅਰਦਾਸ ਮੌਕੇ ਪੰਜਾਬ ਸਰਕਾਰ ਦੀ ਤਰਫੋਂ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਸ਼ਾਮਲ ਹੁੰਦਿਆਂ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਇਸ ਮੌਕੇ ਪੰਜਾਬ ਸਰਕਾਰ ਵਲੋਂ ਪੀੜਤ ਪਰਿਵਾਰ ਨੂੰ ਪੰਜ ਲੱਖ ਰੁਪਏ ਦੀ ਮਾਲੀ ਮਦਦ ਦਾ ਚੈੱਕ ਵੀ ਸੌਂਪਿਆ ਜੋ ਕਿ ਮ੍ਰਿਤਕ ਕਿਸਾਨ ਦੀ ਧਰਮ ਪਤਨੀ ਮਨਜੀਤ ਕੌਰ, ਭਰਾ ਅਤੇ ਬੱਚਿਆਂ ਨੇ ਪ੍ਰਾਪਤ ਕੀਤਾ।
ਇਹ ਵੀ ਪੜ੍ਹੋ : ਇਨਸਾਨੀਅਤ ਸ਼ਰਮਸਾਰ : ਮੋਗਾ 'ਚ ਫ਼ੌਜੀ ਜਵਾਨ ਨੇ ਨਾਬਾਲਗ ਕੁੜੀ ਨਾਲ ਕੀਤਾ ਜਬਰ-ਜ਼ਿਨਾਹ
ਇਸ ਮੌਕੇ ਪੀੜਤ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ, ਕਿਸਾਨ ਜਥੇਬੰਦੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਚੱਟਾਨ ਵਾਂਗ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਪਿੰਡ ਖਿਆਲੀ ਚਹਿਲਾਂ ਵਾਲੀ ਦੇ ਪੰਜ ਯੋਧਿਆਂ ਨੇ ਪਹਿਲਾਂ ਦੇਸ਼ ਦੇ ਆਜ਼ਾਦੀ ਸੰਗਰਾਮ 'ਚ ਆਪਣੀ ਸ਼ਹਾਦਤ ਦਿੱਤੀ ਸੀ ਅਤੇ ਹੁਣ ਕਿਸਾਨੀ ਹੱਕਾਂ ਲਈ ਲੜਦੇ ਕਿਸਾਨ ਧੰਨਾ ਸਿੰਘ ਦੀ ਮੌਤ ਹੋ ਗਈ ਹੈ। ਇਸ ਮੌਕੇ ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਫ਼ਰ, ਆਲ ਇੰਡੀਆ ਕਾਂਗਰਸ ਦੇ ਵਰਕਿੰਗ ਕਮੇਟੀ ਮੈਂਬਰ ਕੁਲਵੰਤ ਰਾਏ ਸਿੰਗਲਾ, ਚੇਅਰਮੈਨ ਜ਼ਿਲਾ ਪ੍ਰੀਸ਼ਦ ਬਿਕਰਮ ਸਿੰਘ ਮੋਫ਼ਰ, ਸੰਦੀਪ ਭੁੱਲਰ ਇੰਚਾਰਜ ਪੰਜਾਬ ਯੂਥ ਕਾਂਗਰਸ ਚੰਡੀਗੜ੍ਹ, ਅਰਸ਼ਦੀਪ ਸਿੰਘ ਗਾਗੋਵਾਲ ਸਮੇਤ ਵੱਡੀ ਗਿਣਤੀ 'ਚ ਕਿਸਾਨ ਜਥੇਬੰਦੀਆਂ ਦੇ ਆਗੂ, ਸਿਆਸੀ ਆਗੂ ਅਤੇ ਪਿੰਡਾਂ ਦੇ ਲੋਕ ਮੌਜੂਦ ਸਨ।
ਇਹ ਵੀ ਪੜ੍ਹੋ : ਸੁਖਬੀਰ ਵਲੋਂ ਅਕਾਲੀਆਂ ਤੇ ਪੰਜਾਬੀਆਂ ਨੂੰ ਕਿਸਾਨ ਜਥੇਬੰਦੀਆਂ ਦੇ ਭਾਰਤ ਬੰਦ ਦੀ ਹਮਾਇਤ ਕਰਨ ਦੀ ਅਪੀਲ
ਕਾਲੇ ਕਾਨੂੰਨ ਰੱਦ ਨਾ ਹੋਣ ਕਾਰਣ ਨੌਜਵਾਨਾਂ ਸਮੇਤ ਲੋਕਾਂ 'ਚ ਲਗਾਤਾਰ ਵਧ ਰਹੀ ਹੈ ਗੁੱਸੇ ਦੀ ਲਹਿਰ
NEXT STORY