ਮਾਨਸਾ(ਮਨਜੀਤ ਕੌਰ/ਅਮਰਜੀਤ)— ਰਾਸ਼ਟਰੀ ਸਕੂਲ ਐਥਲੈਟਿਕਸ ਚੈਂਪੀਅਨਸ਼ਿਪ-2018 ਵਿਚ ਸੋਨ ਤਮਗਾ ਜਿੱਤਣ ਵਾਲੀ ਖਿਡਾਰਨ ਦਾ ਮਾਨਸਾ ਪੁੱਜਣ 'ਤੇ ਖੇਡ ਭਰਵਾਂ ਸਵਾਗਤ ਕੀਤਾ ਗਿਆ। ਜ਼ਿਲਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਖੜਕ ਸਿੰਘ ਵਾਲਾ ਦੀ ਅਮਨਦੀਪ ਕੌਰ ਪੁੱਤਰੀ ਬਲੌਰ ਸਿੰਘ ਨੇ ਦਿੱਲੀ ਵਿਖੇ ਹੋਈ ਐਥਲੈਟਿਕਸ ਚੈਂਪੀਅਨਸ਼ਿਪ ਦੌਰਾਨ ਹੈਮਰ ਥ੍ਰੋ ਵਿਚ 50.92 ਮੀਟਰ ਦੂਰੀ 'ਤੇ ਆਪਣੀ ਕਾਬਲੀਅਤ ਵਿਖਾਉਂਦਿਆਂ ਸੋਨ ਤਮਗਾ ਦੇਸ਼ ਦੀ ਝੋਲੀ ਪਾ ਕੇ ਆਪਣੇ ਇਲਾਕੇ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ।
ਅਮਨਦੀਪ ਦੇ ਪਿਤਾ ਬਲੌਰ ਸਿੰਘ ਤੇ ਸਕੂਲ ਪ੍ਰਿੰਸੀਪਲ ਨੇ ਜਿਥੇ ਅਮਨਦੀਪ ਕੌਰ ਦੀ ਇਸ ਉਪਲਬੱਧੀ 'ਤੇ ਖੁਸ਼ੀ ਜ਼ਾਹਿਰ ਕੀਤੀ, ਉਥੇ ਹੀ ਧੀ ਦਾ ਗਰਮਜੋਸ਼ੀ ਨਾਲ ਸਵਾਗਤ ਕਰਨ 'ਤੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਅਮਨਦੀਪ ਕੌਰ ਨੇ ਵੀ ਨਿੱਘੇ ਸਵਾਗਤ ਲਈ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ। ਅਮਨਦੀਪ ਕੌਰ ਦੀ ਜਿੱਤ ਨੇ ਇਕ ਵਾਰ ਫਿਰ ਇਹ ਸਾਬਤ ਕਰ ਦਿੱਤਾ ਕਿ ਮਾਂ-ਬਾਪ ਦਾ ਨਾਂ ਰੌਸ਼ਨ ਕਰਨ ਲਈ ਧੀਆਂ ਪੁੱਤਾਂ ਨਾਲੋਂ ਕਿਸੇ ਪੱਖੋਂ ਘੱਟ ਨਹੀਂ ਹਨ।
ਨਵਾਂ ਮੋਰਚਾ ਲਾਵੇਗਾ ਕਾਂਗਰਸ ਦੇ ਵੋਟ ਬੈਂਕ 'ਚ ਵੱਡੀ ਸੰਨ੍ਹ
NEXT STORY