ਫਰੀਦਕੋਟ (ਰਾਜਨ) - ਬੇਅਦਬੀ ਮਾਮਲੇ ਅਤੇ ਕੋਟਕਪੂਰਾ ਗੋਲੀ ਕਾਂਡ ਦੇ ਸਬੰਧ 'ਚ ਥਾਣਾ ਸਿਟੀ ਕੋਟਕਪੂਰਾ ਵਿਖੇ ਦਰਜ ਕੀਤੇ ਗਏ ਮੁਕੱਦਮਾ ਨੰ. 129 'ਚ ਨਾਮਜ਼ਦ ਕੀਤੇ ਜਾਣ ਦੀ ਸੂਰਤ 'ਚ ਕੋਟਕਪੂਰਾ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਆਪਣੀ ਜ਼ਮਾਨਤ ਦੀ ਅਰਜ਼ੀ ਮਾਣਯੋਗ ਸੈਸ਼ਨ ਕੋਰਟ 'ਚ ਲਗਾ ਦਿੱਤਾ ਹੈ। ਦੱਸ ਦੇਈਏ ਕਿ ਮਨਤਾਰ ਬਰਾੜ ਨੇ ਇਹ ਅਰਜ਼ੀ ਬਲੈਂਕਟ ਬੇਲ ਮਾਣਯੋਗ ਜ਼ਿਲਾ ਤੇ ਸੈਸ਼ਨ ਕੋਰਟ ਵਲੋਂ ਰੱਦ ਕੀਤੇ ਜਾਣ ਤੋਂ ਬਾਅਦ ਲਾਈ ਹੈ, ਜਿਸ ਦੀ ਸੁਣਵਾਈ ਮਾਣਯੋਗ ਕੋਰਟ ਵਲੋਂ 19 ਮਾਰਚ ਨੂੰ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ 14 ਅਕਤੂਬਰ, 2015 ਨੂੰ ਕੋਟਕਪੂਰਾ ਗੋਲੀ ਕਾਂਡ ਸਮੇਂ ਮਨਤਾਰ ਸਿੰਘ ਬਰਾੜ ਕੋਟਕਪੂਰਾ ਹਲਕੇ ਦੇ ਸੱਤਾਧਾਰੀ ਵਿਧਾਇਕ ਅਤੇ ਮੁੱਖ ਪਾਰਲੀਮਾਨੀ ਸਕੱਤਰ ਦੇ ਅਹੁਦੇ 'ਤੇ ਸਨ।
ਕਰਤਾਰਪੁਰ ਲਾਂਘਾ : ਸਰਹੱਦ 'ਤੇ ਤਣਾਅ ਵਿਚਕਾਰ ਪਹਿਲੀ ਵਾਰ ਮਿਲਣਗੇ ਭਾਰਤ-ਪਾਕਿਸਤਾਨ
NEXT STORY