ਸਾਹਨੇਵਾਲ : ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਉੱਭਰਦੇ ਯੂਥ ਆਗੂ ਮਨਵੀਰ ਸਿੰਘ ਧਾਲੀਵਾਲ ਨੇ ਅੱਜ ਨਵੀਂ ਦਿੱਲੀ ਵਿੱਚ ਇੰਡੀਆ ਨੈਸ਼ਨਲ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕ ਅਰਜੁਨ ਖੜਗੇ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਹ ਮੁਲਾਕਾਤ ਗਰਮਜੋਸ਼ੀ ਭਰੇ ਅਤੇ ਸਾਕਾਰਾਤਮਕ ਮਾਹੌਲ ਵਿੱਚ ਹੋਈ, ਜਿਸ ਦੌਰਾਨ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ ਅਤੇ ਆਉਣ ਵਾਲੀਆਂ ਰਣਨੀਤੀਆਂ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੁਲਾਕਾਤ ਦੌਰਾਨ ਹਾਲ ਹੀ ਵਿੱਚ ਹੋਈ ਬਰਨਾਲਾ ਰੈਲੀ ਅਤੇ ਉਸ ਦੇ ਰਾਜਨੀਤਿਕ ਪ੍ਰਭਾਵਾਂ ‘ਤੇ ਵੀ ਚਰਚਾ ਕੀਤੀ ਗਈ। ਇਸ ਤੋਂ ਇਲਾਵਾ ਪੰਜਾਬ ਵਿੱਚ ਕਾਂਗਰਸ ਪਾਰਟੀ ਨੂੰ ਦੁਬਾਰਾ ਮਜ਼ਬੂਤ ਕਰਨ ਲਈ ਜ਼ਮੀਨੀ ਪੱਧਰ ‘ਤੇ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਬਾਰੇ ਵੀ ਵਿਚਾਰ ਸਾਂਝੇ ਕੀਤੇ ਗਏ।
ਮਨਵੀਰ ਸਿੰਘ ਧਾਲੀਵਾਲ ਨੇ ਪ੍ਰਧਾਨ ਮਲਿਕ ਅਰਜੁਨ ਖੜਗੇ ਨੂੰ ਵਿਧਾਨ ਸਭਾ ਹਲਕਾ ਸਾਹਨੇਵਾਲ ਦੀ ਰਾਜਨੀਤਿਕ ਸਥਿਤੀ, ਸਥਾਨਕ ਮਸਲਿਆਂ ਅਤੇ ਵਰਕਰਾਂ ਵਿੱਚ ਪਾਰਟੀ ਪ੍ਰਤੀ ਉਤਸ਼ਾਹ ਬਾਰੇ ਵਿਸਥਾਰ ਨਾਲ ਜਾਣੂੰ ਕਰਵਾਇਆ। ਉਨ੍ਹਾਂ ਦੱਸਿਆ ਕਿ ਹਲਕੇ ਵਿੱਚ ਯੂਥ ਅਤੇ ਵਰਕਰਾਂ ਨੂੰ ਇਕੱਠਾ ਕਰਕੇ ਪਾਰਟੀ ਨੂੰ ਮਜ਼ਬੂਤ ਅਧਾਰ ਪ੍ਰਦਾਨ ਕਰਨ ਲਈ ਲਗਾਤਾਰ ਮਿਹਨਤ ਕੀਤੀ ਜਾ ਰਹੀ ਹੈ।
ਧਾਲੀਵਾਲ ਨੇ ਇਹ ਵੀ ਉਲੇਖ ਕੀਤਾ ਕਿ ਸਾਹਨੇਵਾਲ ਵਿੱਚ ਲੋਕਾਂ ਨਾਲ ਸਿੱਧਾ ਸੰਪਰਕ ਬਣਾਕੇ ਉਨ੍ਹਾਂ ਦੇ ਮੁੱਦੇ ਉੱਪਰ ਲਿਆਏ ਜਾ ਰਹੇ ਹਨ, ਤਾਂ ਜੋ ਪਾਰਟੀ ਦੀ ਨੀਤੀ ਅਤੇ ਲੋਕਾਂ ਦੀਆਂ ਉਮੀਦਾਂ ਵਿਚਕਾਰ ਸਾਂਝ ਪੈਦਾ ਕੀਤੀ ਜਾ ਸਕੇ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਪਾਰਟੀ ਪੰਜਾਬ ਵਿੱਚ ਨਵੀਂ ਤਾਕਤ ਨਾਲ ਉੱਭਰੇਗੀ। ਇਸ ਅਹਿਮ ਮੁਲਾਕਾਤ ਨੂੰ ਸਾਹਨੇਵਾਲ ਹਲਕੇ ਵਿੱਚ ਕਾਂਗਰਸ ਲਈ ਇੱਕ ਸਾਕਾਰਾਤਮਕ ਸੰਕੇਤ ਵਜੋਂ ਦੇਖਿਆ ਜਾ ਰਿਹਾ ਹੈ, ਜਿਸ ਨਾਲ ਵਰਕਰਾਂ ਵਿੱਚ ਨਵਾਂ ਜੋਸ਼ ਪੈਦਾ ਹੋਇਆ ਹੈ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਨਵੀਂ ਦਿਸ਼ਾ ਮਿਲੀ ਹੈ।
ਪੁਲਸ ਮੁਕਾਬਲੇ ‘ਚ ਮਾਰੇ ਗਏ ਰਣਜੀਤ ਸਿੰਘ ਦੇ ਪਰਿਵਾਰ ਵੱਲੋਂ ਬੱਬਰੀ ਬਾਈਪਾਸ ‘ਤੇ ਧਰਨਾ, ਉੱਚ ਪੱਧਰੀ ਜਾਂਚ ਦੀ ਮੰਗ
NEXT STORY