ਚੰਡੀਗੜ੍ਹ : ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਿਪਟੀ ਡਾਇਰੈਕਟਰ ਮਨਵਿੰਦਰ ਸਿੰਘ ਨੂੰ ਪੰਜਾਬ ਸਰਕਾਰ ਵੱਲੋਂ ਤਰੱਕੀ ਦੇ ਕੇ ਜੁਆਇੰਟ ਡਾਇਰੈਕਟਰ ਬਣਾ ਦਿੱਤਾ ਗਿਆ ਹੈ। 2011 ਬੈਚ ਦੇ ਸੂਚਨਾ ਤੇ ਲੋਕ ਸੰਪਰਕ ਅਫ਼ਸਰ ਮਨਵਿੰਦਰ ਸਿੰਘ ਸੰਨ 2020 ਦੇ ਵਿੱਚ ਡਿਪਟੀ ਡਾਇਰੈਕਟਰ ਵਜੋਂ ਪ੍ਰੋਮੋਟ ਹੋਏ ਸਨ।
ਉਨ੍ਹਾਂ ਨੇ 2017-20 ਤੱਕ ਜਲੰਧਰ ਦੇ ਡੀ ਪੀ ਆਰ ਓ ਵਜੋਂ ਸ਼ਾਨਦਾਰ ਕੰਮ ਕੀਤਾ ਅਤੇ ਮੌਜੂਦਾ ਸਮੇ ਵਿੱਚ ਵਿਭਾਗ ਦੀਆਂ ਅਹਿਮ ਇਲੈਕਟ੍ਰਾਨਿਕ ਮੀਡੀਆ ਅਤੇ ਸੋਸ਼ਲ ਮੀਡੀਆ ਬ੍ਰਾਂਚਾਂ ਦੇ ਨਾਲ ਨਾਲ ਮੁੱਖ ਮੰਤਰੀ ਦਫ਼ਤਰ ਦਾ ਕਾਰਜਭਾਰ ਸੰਭਾਲ ਰਹੇ ਹਨ। ਮਨਵਿੰਦਰ ਸਿੰਘ ਵਲੋਂ ਸਾਲ 2019 ਦੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ 550 ਸਾਲਾ ਪ੍ਰਕਾਸ ਪੁਰਬ ਵਿੱਚ ਮੀਡੀਆ ਦੇ ਨੋਡਲ ਅਫ਼ਸਰ ਅਤੇ ਫਿਰ ਕੋਰੋਨਾ ਕਾਲ ਵਿੱਚ ਦਿੱਤੀਆਂ ਗਈਆਂ ਸ਼ਾਨਦਾਰ ਸੇਵਾਵਾਂ ਅੱਜ ਵੀ ਯਾਦ ਕੀਤੀਆਂ ਜਾਂਦੀਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਦੀ ਕਾਰਵਾਈ ਜਾਰੀ ਤੇ ਖੌਫ਼ 'ਚ ਪਾਕਿ PM, ਅੱਜ ਦੀਆਂ ਟੌਪ-10 ਖਬਰਾਂ
NEXT STORY