ਚੰਡੀਗੜ੍ਹ (ਰਮਨਜੀਤ)- ਪੰਜਾਬ ਵਿਚ ਪਹਿਲੀ ਵਾਰ ਇਕੱਲੇ ਆਪਣੇ ਦਮ ’ਤੇ 117 ਵਿਧਾਨਸਭਾ ਸੀਟਾਂ ’ਤੇ ਲੜਣ ਦੀ ਤਿਆਰੀ ਕਰ ਰਹੀ ਭਾਰਤੀ ਜਨਤਾ ਪਾਰਟੀ ’ਚ ਬੁੱਧਵਾਰ ਨੂੰ ਕਈ ਬੁੱਧੀਜੀਵੀਆਂ ਨੇ ਸ਼ਾਮਲ ਹੋਣ ਦਾ ਐਲਾਲ ਕੀਤਾ ਹੈ। ਦਿੱਲੀ ਦੇ ਭਾਜਪਾ ਹੈੱਡਕੁਆਰਟਰ ਵਿਖੇ ਹੋਏ ਇਕ ਪ੍ਰੋਗਰਾਮ ਦੌਰਾਨ ਕਈ ਦਿੱਗਜ ਭਾਜਪਾ ਨੇਤਾਵਾਂ ਦੀ ਮੌਜੂਦਗੀ ਵਿਚ ਇਨ੍ਹਾਂ ਬੁੱਧੀਜੀਵੀਆਂ ਨੇ ਭਾਜਪਾ ਦਾ ਪੱਲਾ ਫੜਿਆ। ਸੂਬਾ ਭਾਜਪਾ ਇੰਚਾਰਜ ਦੁਸ਼ਯੰਤ ਗੌਤਮ ਤੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਉਕਤ ਲੋਕਾਂ ਦਾ ਪਾਰਟੀ ’ਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ ਗਿਆ।
ਇਹ ਵੀ ਪੜ੍ਹੋ- ਗਲਵਾਨ ਘਾਟੀ 'ਚ ਸ਼ਹੀਦ ਹੋਏ 'ਗੁਰਬਿੰਦਰ ਸਿੰਘ' ਦੇ ਪਰਿਵਾਰਕ ਮੈਂਬਰਾਂ ਨੇ ਖੋਲ੍ਹੀ ਸਰਕਾਰ ਦੇ ਵਾਅਦਿਆਂ ਦੀ ਪੋਲ (ਵੀਡੀਓ)
ਭਾਜਪਾ ’ਚ ਸ਼ਾਮਲ ਹੋਣ ਵਾਲਿਆਂ ਵਿਚ ਏ. ਐੱਨ. ਆਈ. ਏਜੰਸੀ ਦੇ ਸਾਬਕਾ ਡਾਇਰੈਕਟਰ ਕਰਨਲ ਜੈਬੰਸ ਸਿੰਘ, ਗੁਰੂ ਕਾਸ਼ੀ ਯੂਨੀਵਰਸਿਟੀ ਦੇ ਸਾਬਕਾ ਚਾਂਸਲਰ ਅਤੇ ਖਾਲਸਾ ਕਾਲਜ ਅੰਮਿ੍ਤਸਰ ਫਾਰ ਐਜੂਕੇਸਨ ਦੇ ਪਿ੍ੰਸੀਪਲ ਡਾ. ਜਸਵਿੰਦਰ ਸਿੰਘ ਢਿਲੋਂ, ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸਨ ਦੇ ਸਾਬਕਾ ਪ੍ਰਧਾਨ ਐਡਵੋਕੇਟ ਹਰਵਿੰਦਰ ਸਿੰਘ ਕਾਹਲੋਂ, ਸਾਬਕਾ ਵਧੀਕ ਐਡਵੋਕੇਟ ਜਨਰਲ ਪੰਜਾਬ ਅਤੇ ਕਿਸਾਨ ਬੁੱਧੀਜੀਵੀ ਮੰਚ ਦੇ ਸੂਬਾ ਪ੍ਰਧਾਨ ਐਡਵੋਕੇਟ ਜਗਮੋਹਨ ਸਿੰਘ ਸੈਣੀ (ਪਟਿਆਲਾ), ਚੋਣ ਮਾਸਟਰਜ਼ ਦੇ ਪ੍ਰਬੰਧਕ ਅਤੇ ਕਿਸਾਨ ਬੁੱਧੀਜੀਵੀ ਮੰਚ ਦੇ ਸੂਬਾ ਮੀਤ ਪ੍ਰਧਾਨ ਅਤੇ ਐਡਵੋਕੇਟ ਨਿਰਮਲ ਸਿੰਘ ਮੋਹਾਲੀ, ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਯੂਥ ਸੰਸਥਾ ਦੇ ਚੇਅਰਮੈਨ ਕੁਲਦੀਪ ਸਿੰਘ ਕਾਹਲੋਂ ਸ਼ਾਮਲ ਹਨ। ਇਹ ਸਾਰੇ ਭਾਜਪਾ ਹੈੱਡਕੁਆਰਟਰ, ਦਿੱਲੀ ਵਿਖੇ ਪ੍ਰਦੇਸ਼ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ’ਚ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਏ।
ਇਹ ਵੀ ਪੜ੍ਹੋ- ਅਧਿਆਪਕਾਂ ਪ੍ਰਤੀ ਮੁੱਖ ਮੰਤਰੀ ਦੇ ਗੈਰ-ਮਨੁੱਖੀ ਰਵੱਈਏ ਨਾਲ ਸੂਬੇ ’ਚ ਰੋਸ : ਚੁੱਘ
ਇਸ ਮੌਕੇ ਕੇਂਦਰੀ ਮੰਤਰੀ ਅਤੇ ਸੀਨੀਅਰ ਨੇਤਾ ਗਜੇਂਦਰ ਸਿੰਘ ਸ਼ੇਖਾਵਤ, ਰਾਸ਼ਟਰੀ ਸੈਕਟਰੀ ਨਰਿੰਦਰ ਰੈਨਾ, ਭਾਜਪਾ ਦੇ ਕੌਮੀ ਬੁਲਾਰੇ ਇਕਬਾਲ ਸਿੰਘ ਲਾਲਪੁਰਾ, ਭਾਜਪਾ ਨੈਸ਼ਨਲ ਮੀਡੀਆ ਸੈੱਲ ਦੇ ਸਹਿ ਇੰਚਾਰਜ ਸੰਜੇ ਮਯੰਕ, ਭਾਜਪਾ ਦੇ ਕੌਮੀ ਸਕੱਤਰ ਅਤੇ ਸੂਬਾ ਸਹਿ-ਇੰਚਾਰਜ ਡਾ. ਨਰਿੰਦਰ ਸਿੰਘ, ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਅਤੇ ਡਾ. ਸੁਭਾਸ਼ ਸ਼ਰਮਾ, ਪ੍ਰਦੇਸ਼ ਭਾਜਪਾ ਉਪ ਪ੍ਰਧਾਨ ਰਾਜੇਸ਼ ਬਾਗਾ, ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ ਵੀ ਮੌਜੂਦ ਸਨ।
ਮੁੱਖ ਮੰਤਰੀ ਨੇ ਸਿਸਵਾਂ ਸਥਿਤ ਫ਼ਾਰਮ ਹਾਊਸ ’ਚ ਕੀਤੀ 16 ਵਿਧਾਇਕਾਂ ਨਾਲ ਮੁਲਾਕਾਤ
NEXT STORY