ਅੰਮ੍ਰਿਤਸਰ (ਨੀਰਜ)- ਵਧੀਕ ਜ਼ਿਲਾ ਮੈਜਿਸਟਰੇਟ ਰੋਹਿਤ ਗੁਪਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲੇ ਵਿਚ ਅਮਨ-ਕਾਨੂੰਨ ਦੀ ਸਥਿਤੀ ਅਤੇ ਜਨਤਕ ਸੁਰੱਖਿਆ ਨੂੰ ਬਣਾਈ ਰੱਖਣ ਲਈ ਕਈ ਅਹਿਮ ਪਾਬੰਦੀਆਂ ਲਗਾਈਆਂ ਹਨ। ਇਹ ਸਾਰੇ ਹੁਕਮ 6 ਮਾਰਚ 2026 ਤੱਕ ਲਾਗੂ ਰਹਿਣਗੇ।
ਇਹ ਵੀ ਪੜ੍ਹੋ- ਪੰਜਾਬ 'ਚ ਲੋਹੜੀ ਤੱਕ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...
ਮੁੱਖ ਪਾਬੰਦੀਆਂ ਹੇਠ ਅਨੁਸਾਰ ਹਨ:
ਸੜਕੀ ਢਾਂਚੇ ਦੀ ਭੰਨ-ਤੋੜ ’ਤੇ ਰੋਕ: ਸੜਕਾਂ, ਪੁਲੀਆਂ ਅਤੇ ਫਲਾਈਓਵਰਾਂ ’ਤੇ ਲੱਗੀ ਰੇਲਿੰਗ ਜਾਂ ਡਿਵਾਈਡਰਾਂ ਨੂੰ ਤੋੜ ਕੇ ਆਰਜ਼ੀ ਰਸਤਾ ਬਣਾਉਣ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਇਹ ਕਦਮ ਹਾਦਸਿਆਂ ਨੂੰ ਰੋਕਣ ਲਈ ਚੁੱਕਿਆ ਗਿਆ ਹੈ ਕਿਉਂਕਿ ਕਈ ਵਾਰ ਮਸ਼ੀਨਾਂ ਜਾਂ ਟਰਾਲੀਆਂ ਲੰਘਾਉਣ ਲਈ ਲੋਕ ਸਰਕਾਰੀ ਸੰਪਤੀ ਨੂੰ ਨੁਕਸਾਨ ਪਹੁੰਚਾਉਂਦੇ ਹਨ।
ਇਹ ਵੀ ਪੜ੍ਹੋ-ਪੰਜਾਬ : ਹੱਥਾਂ 'ਚ ਆਟੋਮੈਟਿਕ ਹਥਿਆਰ ਤੇ ਸਾਹਮਣੇ ਪੁਲਸ, ਗੋਲੀਆਂ ਦੀ ਤਾੜ-ਤਾੜ ਨਾਲ ਕੰਬਿਆ ਇਲਾਕਾ!
ਧਰਨੇ-ਪ੍ਰਦਰਸ਼ਨਾਂ ਅਤੇ ਇਕੱਠਾਂ ’ਤੇ ਮਨਾਹੀ: ਅੰਮ੍ਰਿਤਸਰ (ਦਿਹਾਤੀ) ਪੁਲਸ ਅਧੀਨ ਆਉਂਦੇ ਇਲਾਕਿਆਂ ਵਿਚ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ ਕਰਨ, ਧਰਨੇ ਦੇਣ ਅਤੇ ਨਾਅਰੇਬਾਜ਼ੀ ਕਰਨ ’ਤੇ ਪਾਬੰਦੀ ਹੈ। ਇਹ ਹੁਕਮ ਸਿਆਸੀ ਜਥੇਬੰਦੀਆਂ ਵੱਲੋਂ ਅਮਨ-ਕਾਨੂੰਨ ਦੀ ਸਥਿਤੀ ਵਿਗਾੜਨ ਦੇ ਖਦਸ਼ੇ ਨੂੰ ਦੇਖਦਿਆਂ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ- ਅੰਮ੍ਰਿਤਸਰ : ਨਸ਼ੇ ’ਚ 4 ਕੁੜੀਆਂ ਨੇ ਸੜਕ ’ਤੇ ਕੀਤਾ ਹੰਗਾਮਾ, ਧੀ ਨੂੰ ਵਾਲਾਂ ਤੋਂ ਫੜ ਕੇ ਲਿਜਾਣ ’ਤੇ ਪਿਤਾ ਨੂੰ...
ਸਕੂਲੀ ਆਟੋ-ਰਿਕਸ਼ਿਆਂ ਲਈ ਨਿਯਮ: ਕੋਈ ਵੀ ਆਟੋ-ਰਿਕਸ਼ਾ ਜਾਂ ਵਾਹਨ ਚਾਲਕ ਸਕੂਲੀ ਬੱਚਿਆਂ ਨੂੰ ਸਮਰੱਥਾ ਤੋਂ ਵੱਧ ਨਹੀਂ ਬਿਠਾਏਗਾ। ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਮਾਪਿਆਂ ਨੂੰ ਇਸ ਪ੍ਰਤੀ ਜਾਗਰੂਕ ਕਰਨ।
ਇਹ ਵੀ ਪੜ੍ਹੋ-3 ਬੱਚਿਆਂ ਦੀ ਮਾਂ ਨੂੰ ਲੈ ਕੇ ਫਰਾਰ ਹੋਇਆ ਨੌਜਵਾਨ, ਤੈਸ਼ 'ਚ ਆਏ ਰਿਸ਼ਤੇਦਾਰਾਂ ਨੇ ਫੁੱਕ'ਤਾ ਘਰ
ਅਸਲਾ ਭੰਡਾਰ ਬਿਆਸ ਨੇੜੇ ਪਾਬੰਦੀ: ਬਿਆਸ ਸਥਿਤ ਅਸਲਾ ਭੰਡਾਰ ਦੇ 1000 ਵਰਗ ਗਜ਼ ਦੇ ਘੇਰੇ ਅੰਦਰ ਜਲਣਸ਼ੀਲ ਪਦਾਰਥਾਂ ਦੀ ਵਰਤੋਂ ਅਤੇ ਕਿਸੇ ਵੀ ਤਰ੍ਹਾਂ ਦੀ ਅਣਅਧਿਕਾਰਤ ਉਸਾਰੀ ’ਤੇ ਪੂਰਨ ਰੋਕ ਲਗਾਈ ਗਈ ਹੈ।
ਮੈਰਿਜ ਪੈਲੇਸਾਂ ’ਚ ਫਾਇਰਿੰਗ 'ਤੇ ਰੋਕ: ਦਿਹਾਤੀ ਖੇਤਰ ਦੇ ਮੈਰਿਜ ਪੈਲੇਸਾਂ ਅਤੇ ਧਾਰਮਿਕ ਸਥਾਨਾਂ ਵਿਚ ਹਥਿਆਰ ਲਿਜਾਣ ਅਤੇ ਹਵਾਈ ਫਾਇਰ (ਫਾਇਰਿੰਗ) ਕਰਨ ’ਤੇ ਪਾਬੰਦੀ ਹੈ। ਸੋਸ਼ਲ ਮੀਡੀਆ 'ਤੇ ਹਥਿਆਰਾਂ ਦੀ ਨੁਮਾਇਸ਼ ਕਰਨ 'ਤੇ ਵੀ ਸਖ਼ਤ ਮਨਾਹੀ ਹੈ।
ਸਰਹੱਦੀ ਇਲਾਕਿਆਂ ਵਿਚ ਰਾਤ ਦੀ ਹਰਕਤ ’ਤੇ ਪਾਬੰਦੀ: ਭਾਰਤ-ਪਾਕਿਸਤਾਨ ਸਰਹੱਦ ਦੇ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਦੇ ਘੇਰੇ ਵਿਚ ਸ਼ਾਮ 6:00 ਵਜੇ ਤੋਂ ਸਵੇਰੇ 6:00 ਵਜੇ ਤੱਕ ਆਮ ਲੋਕਾਂ ਦੀ ਹਰਕਤ ’ਤੇ ਪਾਬੰਦੀ ਲਗਾਈ ਗਈ ਹੈ ਤਾਂ ਜੋ ਰਾਸ਼ਟਰੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
'10 ਕਰੋੜ ਦਾ ਇੰਤਜ਼ਾਮ ਕਰੋ, ਨਹੀਂ ਤਾਂ ਗੋਲੀਆਂ ਨਾਲ ਭੁੰਨ੍ਹ ਦਿਆਂਗੇ', ਲੁਧਿਆਣਾ ਦੇ ਕਾਰੋਬਾਰੀ ਨੂੰ...
NEXT STORY