ਜਲੰਧਰ (ਮਨੋਜ)- ਜਲੰਧਰ ਵਾਸੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਭਗਵੰਤ ਮਾਨ ਸਰਕਾਰ ਵੱਲੋਂ 'ਪੰਜਾਬ ਕੇਸਰੀ ਗਰੁੱਪ' ’ਤੇ ਕੀਤੀ ਗਈ ਦਮਨਕਾਰੀ, ਤਾਨਾਸ਼ਾਹੀ ਅਤੇ ਪੱਖਪਾਤੀ ਕਾਰਵਾਈ ਦੇ ਵਿਰੋਧ ਵਿਚ ਪ੍ਰਾਚੀਨ ਸ਼ੀਤਲਾ ਮਾਤਾ ਮੰਦਰ ਮਾਰਕੀਟ ਕਮੇਟੀ ਵੱਲੋਂ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ 19 ਜਨਵਰੀ ਨੂੰ ਸ਼ੀਤਲਾ ਮਾਤਾ ਮੰਦਰ ਸਰਕੂਲਰ ਰੋਡ, ਮਾਈ ਹੀਰਾਂ ਗੇਟ ਸਮੇਤ ਕਈ ਬਾਜ਼ਾਰ ਪੂਰੀ ਤਰ੍ਹਾਂ ਬੰਦ ਰੱਖੇ ਜਾਣਗੇ। ਇਸ ਦੇ ਨਾਲ ਹੀ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਨ ਲਈ ਦੁਪਹਿਰ 12 ਵਜੇ ਮਾਈ ਹੀਰਾਂ ਗੇਟ ਮਾਰਕੀਟ ਵਿਚ ਧਰਨਾ-ਪ੍ਰਦਰਸ਼ਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਪੁਤਲਾ ਫੂਕਿਆ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ 'ਚ ਪਵੇਗਾ ਭਾਰੀ ਮੀਂਹ! Alert ਜਾਰੀ, ਮੌਸਮ ਵਿਭਾਗ ਦੀ 22 ਜਨਵਰੀ ਤੱਕ ਹੋਈ ਵੱਡੀ ਭਵਿੱਖਬਾਣੀ
ਉੱਥੇ ਹੀ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਮਾਈ ਹੀਰਾਂ ਗੇਟ ਮਾਰਕੀਟ ਵੀ ਪੂਰਨ ਰੂਪ ਵਿਚ ਬੰਦ ਰਹੇਗੀ। ਮਾਰਕੀਟ ਕਮੇਟੀ ਦੇ ਪ੍ਰਧਾਨ ਮੰਗਾ ਪਹਿਲਵਾਨ ਨੇ ਕਿਹਾ ਕਿ 'ਪੰਜਾਬ ਕੇਸਰੀ' ਵਰਗੇ ਵੱਡੇ ਅਤੇ ਵੱਕਾਰੀ ਮੀਡੀਆ ਸਮੂਹ ’ਤੇ ਇਕ ਤੋਂ ਬਾਅਦ ਇਕ ਸਰਕਾਰੀ ਵਿਭਾਗਾਂ ਰਾਹੀਂ ਕੀਤੀ ਜਾ ਰਹੀ ਕਾਰਵਾਈ ਇਹ ਸਾਬਤ ਕਰਦੀ ਹੈ ਕਿ ਸਰਕਾਰ ਆਜ਼ਾਦ ਪੱਤਰਕਾਰਿਤਾ ਤੋਂ ਘਬਰਾ ਗਈ ਹੈ।

ਉਨ੍ਹਾਂ ਕਿਹਾ ਕਿ ਪ੍ਰੈੱਸ ਲੋਕਤੰਤਰ ਦਾ ਚੌਥਾ ਥੰਮ੍ਹ ਹੈ ਅਤੇ ਜੇਕਰ ਇਸੇ ਤਰ੍ਹਾਂ ਮੀਡੀਆ ਨੂੰ ਡਰਾਉਣ-ਧਮਕਾਉਣ ਦੀਆਂ ਕੋਸ਼ਿਸ਼ਾਂ ਹੁੰਦੀਆਂ ਰਹੀਆਂ ਤਾਂ ਵਪਾਰੀ ਵਰਗ ਅਤੇ ਆਮ ਜਨਤਾ ਸੜਕਾਂ ’ਤੇ ਉਤਰ ਕੇ ਵਿਰੋਧ ਕਰਨ ਲਈ ਮਜਬੂਰ ਹੋਵੇਗੀ। ਉਨ੍ਹਾਂ ਕਿਹਾ ਕਿ ‘ਪੰਜਾਬ ਕੇਸਰੀ ਗਰੁੱਪ ’ ਦੇ ਪ੍ਰਬੰਧਕਾਂ ਖ਼ਿਲਾਫ਼ ਮਾਮਲੇ ਦਰਜ ਕਰਕੇ ਸਰਕਾਰ ਮੀਡੀਆ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਕਿ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ 'ਚ ਗੋਲਡੀ ਬਰਾੜ ਨਾਲ ਜੁੜੇ ਗੈਂਗ ਦਾ ਪਰਦਾਫ਼ਾਸ਼! ਹਥਿਆਰਾਂ ਸਣੇ 10 ਸ਼ੂਟਰ ਗ੍ਰਿਫ਼ਤਾਰ
ਮੰਗਾ ਪਹਿਲਵਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ 'ਪੰਜਾਬ ਕੇਸਰੀ ਗਰੁੱਪ' ਖ਼ਿਲਾਫ਼ ਭਰਮ ਫੈਲਾਇਆ ਜਾ ਰਿਹਾ ਹੈ, ਤਾਂ ਕਿ ਅਸਲੀ ਮੁੱਦਿਆਂ ਤੋਂ ਜਨਤਾ ਦਾ ਧਿਆਨ ਹਟਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਲੜਾਈ ਕਿਸੇ ਇਕ ਅਖ਼ਬਾਰ ਦੀ ਨਹੀਂ, ਸਗੋਂ ਪ੍ਰੈੱਸ ਦੀ ਆਜ਼ਾਦੀ ਅਤੇ ਲੋਕਤੰਤਰ ਦੀ ਰਾਖੀ ਦੀ ਹੈ। ਮੀਟਿੰਗ ਵਿਚ ਮੌਜੂਦ ਵਪਾਰੀਆਂ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਕਿਹਾ ਕਿ ‘ਪੰਜਾਬ ਕੇਸਰੀ ਗਰੁੱਪ’ ਦਾ ਇਤਿਹਾਸ ਸੰਘਰਸ਼ ਅਤੇ ਕੁਰਬਾਨੀਆਂ ਨਾਲ ਜੁੜਿਆ ਰਿਹਾ ਹੈ। ਇਸੇ ਤਹਿਤ ਮਾਰਕੀਟ ਕਮੇਟੀ ਨੇ ਸਪੱਸ਼ਟ ਕੀਤਾ ਹੈ ਕਿ 19 ਜਨਵਰੀ ਨੂੰ ਬਾਜ਼ਾਰ ਬੰਦ ਕਰਕੇ ਧਰਨਾ-ਪ੍ਰਦਰਸ਼ਨ ਰਾਹੀਂ ਸਰਕਾਰ ਨੂੰ ਇਹ ਸਾਫ਼ ਸੰਦੇਸ਼ ਦਿੱਤਾ ਜਾਵੇਗਾ ਕਿ ਪ੍ਰੈੱਸ ਦੀ ਆਜ਼ਾਦੀ ਨਾਲ ਕੋਈ ਸਮਝੌਤਾ ਨਹੀਂ ਹੋਵੇਗਾ। ਮੀਟਿੰਗ ਵਿਚ ਅਜੈ ਕਪੂਰ, ਅਸ਼ਵਨੀ ਮੋਂਗਾ (ਟੋਨੀ), ਸਾਹਿਲ, ਸਾਧੂ ਪਹਿਲਵਾਨ, ਬਬਲੂ ਸ਼ਰਮਾ, ਮਹਿੰਦਰ ਸ਼ਰਮਾ, ਬਲਦੇਵ ਸ਼ਰਮਾ, ਬਲਦੇਵ ਮਲਹੋਤਰਾ, ਸਤੀਸ਼ ਕੁਮਾਰ, ਰਾਘਵ ਖੰਨਾ, ਸ਼ਿਵਮ ਵਰਮਾ, ਜੀਵਨ ਲਾਲ ਅਤੇ ਹੋਰ ਹਾਜ਼ਰ ਸਨ।
ਇਹ ਵੀ ਪੜ੍ਹੋ: Big Breaking: CM ਮਾਨ ਦੇ ਬਿਆਨਾਂ ਤੋਂ ਦੁਖ਼ੀ MLA ਡਾ. ਸੁਖਵਿੰਦਰ ਸੁੱਖੀ ਨੇ ਦਿੱਤਾ ਅਸਤੀਫਾ ! ਛੱਡੀ ਚੇਅਰਮੈਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੈਰੋਇਨ ਦਾ ਸੇਵਨ ਕਰਨ ਵਾਲੇ 5 ਲੋਕ ਗ੍ਰਿਫ਼ਤਾਰ, ਜ਼ਮਾਨਤ ’ਤੇ ਰਿਹਾਅ
NEXT STORY