ਜਲੰਧਰ (ਬਾਣੀ ਬਿਊਰੋ)-ਨਵੀਂ ਮਕਸੂਦਾਂ ਸਬਜ਼ੀ ਮੰਡੀ ਵਿਚ ਫੜ੍ਹ ਦੇ ਵਿਵਾਦ ਨੂੰ ਲੈ ਕੇ ਹੋਈ ਫਾਇਰਿੰਗ ਦੇ ਮਾਮਲੇ ਵਿਚ ਗੋਲ਼ੀਆਂ ਚਲਾਉਣ ਵਾਲੇ ਲਾਲ ਰੰਗ ਦੀ ਟੀ-ਸ਼ਰਟ ਵਾਲੇ ਸ਼ੂਟਰ ਦੀ ਪੁਲਸ ਪਛਾਣ ਕਰ ਰਹੀ ਹੈ। ਮੁਲਜ਼ਮ ਦੀ ਪਛਾਣ ਲਈ ਪੁਲਸ ਨੇ ਸਬਜ਼ੀ ਮੰਡੀ ਵਿਚ ਲੱਗੇ ਕਈ ਸੀ. ਸੀ. ਟੀ. ਵੀ. ਕੈਮਰੇ ਛਾਣੇ ਹਨ ਤਾਂ ਜੋ ਇਹ ਸਪੱਸ਼ਟ ਹੋ ਸਕੇ ਕਿ ਮੁਲਜ਼ਮ ਕਿਸ ਵਾਹਨ ’ਤੇ ਸਵਾਰ ਹੋ ਕੇ ਆਇਆ ਸੀ। ਪੁਲਸ ਉਸ ਦੇ ਵਾਹਨ ਦੇ ਨੰਬਰ ਰਾਹੀਂ ਵੀ ਪਛਾਣ ਕਰਵਾਉਣ ਦੀ ਕੋਸ਼ਿਸ਼ ਵਿਚ ਲੱਗੀ ਹੋਈ ਹੈ।
ਬੁੱਧਵਾਰ ਪੁਲਸ ਨੂੰ ਇਸ ਸ਼ੂਟਰ ਦੀ ਇਕ ਸਾਫ਼ ਤਸਵੀਰ ਵੀ ਮਿਲ ਗਈ ਸੀ, ਜਿਸ ਰਾਹੀਂ ਮੁਲਜ਼ਮ ਦੀ ਪਛਾਣ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਿਲਹਾਲ ਇਸ ਮਾਮਲੇ ਵਿਚ ਕਿਸੇ ਦੀ ਵੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਹਾਲਾਂਕਿ ਮੁਲਜ਼ਮਾਂ ਦੀ ਪਛਾਣ ਲਈ ਪੁਲਸ ਜਲਦ ਦੋਵਾਂ ਧਿਰਾਂ ਤੋਂ ਪੁੱਛਗਿੱਛ ਕਰ ਸਕਦੀ ਹੈ, ਪਰ ਦੱਸਿਆ ਜਾ ਰਿਹਾ ਹੈ ਕਿ ਉਕਤ ਮੁਲਜ਼ਮ ਨੂੰ ਕਈ ਸਿਆਸੀ ਰੈਲੀਆਂ ਵਿਚ ਵੇਖਿਆ ਜਾ ਚੁੱਕਾ ਹੈ।
ਇਹ ਵੀ ਪੜ੍ਹੋ: ਪੰਜਾਬ: 12 ਜੁਲਾਈ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਲਿਆ ਗਿਆ ਵੱਡਾ ਫ਼ੈਸਲਾ
ਦੂਜੇ ਪਾਸੇ ਏ. ਸੀ. ਪੀ. ਨਾਰਥ ਅਸ਼ੋਕ ਮੀਣਾ ਨੇ ਦੱਸਿਆ ਕਿ ਜਿਹੜੇ ਲੋਕਾਂ ਨੇ ਫਾਇਰਿੰਗ ਕੀਤੀ ਹੈ, ਉਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਕਈ ਸਰੋਤਾਂ ਰਾਹੀਂ ਮੁਲਜ਼ਮਾਂ ਦੀ ਪਛਾਣ ਕਰਵਾਈ ਜਾ ਰਹੀ ਹੈ ਅਤੇ ਜਲਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਪੁਲਸ ਵੱਲੋਂ ਜੋ ਕਰਾਸ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ, ਉਹ ਖ਼ੁਦ ਥਾਣਾ ਨੰ. 1 ਦੇ ਐੱਸ. ਐੱਚ. ਓ. ਰਾਕੇਸ਼ ਕੁਮਾਰ ਦੇ ਬਿਆਨਾਂ ’ਤੇ ਕੀਤੀ ਗਈ ਹੈ, ਕਿਉਂਕਿ ਗੋਲੀਆਂ ਚੱਲਣ ਵੇਲੇ ਉਹ ਹੰਗਾਮੇ ਨੂੰ ਸ਼ਾਂਤ ਕਰਵਾਉਣ ਲਈ ਮੌਕੇ ’ਤੇ ਹੀ ਮੌਜੂਦ ਸਨ।
ਇਹ ਵੀ ਪੜ੍ਹੋ: ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
ਦੱਸ ਦੇਈਏ ਕਿ 5 ਫੁੱਟ ਫੜ੍ਹ ਦੀ ਜਗ੍ਹਾ ਨੂੰ ਲੈ ਕੇ ਭਾਜਪਾ ਆਗੂ ਮੋਨੂੰ ਪੁਰੀ ਅਤੇ ਨੰਨੀ ਸੰਨੀ ਬਤਰਾ ਵਿਚਕਾਰ ਵਿਵਾਦ ਚੱਲ ਰਿਹਾ ਸੀ। ਦੋਵਾਂ ਧਿਰਾਂ ਨੇ ਇਕ-ਦੂਜੇ ਨਾਲ ਗੱਲ ਕਰਨ ਲਈ ਮੰਗਲਵਾਰ ਸ਼ਾਮ ਪੰਜ ਵਜੇ ਦਾ ਸਮਾਂ ਰੱਖਿਆ ਸੀ, ਜਿਸ ਵਿਚ ਥਾਣਾ ਨੰ. 1 ਦੇ ਇੰਚਾਰਜ ਰਾਕੇਸ਼ ਕੁਮਾਰ ਅਤੇ ਉਨ੍ਹਾਂ ਦੀ ਟੀਮ ਵੀ ਸ਼ਾਮਲ ਸੀ। ਪਰ ਗੱਲਬਾਤ ਦੌਰਾਨ ਹੀ ਦੋਵਾਂ ਧਿਰਾਂ ਵਿਚ ਗਾਲੀ-ਗਲੋਚ ਅਤੇ ਧੱਕਾ-ਮੁੱਕੀ ਸ਼ੁਰੂ ਹੋ ਗਈ, ਜਿਸ ਤੋਂ ਬਾਅਦ ਚਾਰ ਤੋਂ ਪੰਜ ਰਾਊਂਡ ਫਾਇਰਿੰਗ ਕੀਤੀ ਗਈ। ਦੋਵਾਂ ਧਿਰਾਂ ਦੇ ਸਮਰਥਕਾਂ ਨੇ ਇਕ-ਦੂਜੇ ’ਤੇ ਗੋਲ਼ੀਆਂ ਚਲਾਈਆਂ ਸਨ, ਜਿਸ ਵਿਚ ਮੋਨੂੰ ਪੁਰੀ ਅਤੇ ਦੂਜੀ ਧਿਰ ਦੇ ਤਰੁਣ ਬਟਲਾ ਜ਼ਖ਼ਮੀ ਹੋ ਗਏ ਸਨ। ਹਾਲਾਂਕਿ ਇੰਨੀ ਭੀੜ ਵਿਚ ਲਾਲ ਰੰਗ ਦੀ ਟੀ-ਸ਼ਰਟ ਪਹਿਨੀ ਨੌਜਵਾਨ ਹੀ ਗੋਲ਼ੀਆਂ ਚਲਾਉਂਦਾ ਵਿਖਾਈ ਦਿੱਤਾ ਸੀ, ਜਿਸ ਕੋਲ ਨਾਜਾਇਜ਼ ਹਥਿਆਰ ਹੋਣ ਦਾ ਸ਼ੱਕ ਹੈ। ਪੁਲਸ ਨੇ ਕਰਾਸ ਕੇਸ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! ਪਹਿਲਾਂ ਮੁੰਡੇ ਦੀ ਕੀਤੀ ਛਿੱਤਰ-ਪਰੇਡ, ਫਿਰ ਥਾਣੇ 'ਚ ਕਰਵਾ 'ਤਾ ਵਿਆਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਚੋਣਾਂ ਦੇ ਮੱਦੇਨਜ਼ਰ ਲਾਇਸੈਂਸੀ ਅਸਲਾ ਥਾਣੇ ਜਾਂ ਗੰਨ ਹਾਊਸ ’ਚ ਜਮ੍ਹਾਂ ਕਰਵਾਉਣ ਦੇ ਹੁਕਮ
NEXT STORY