ਸਾਹਨੇਵਾਲ, (ਜ.ਬ.)- ਨਾਬਾਲਗ ਲੜਕੀ ਨੂੰ ਵਿਆਹ ਦੀ ਨੀਅਤ ਨਾਲ ਵਰਗਲਾ ਕੇ ਲਿਜਾਣ ਵਾਲੇ ਇਕ ਨੌਜਵਾਨ ਖਿਲਾਫ ਥਾਣਾ ਸਾਹਨੇਵਾਲ ਪੁਲਸ ਨੇ ਮੁਕੱਦਮਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਰਾਜਦੇਵ ਵਾਸੀ ਕੰਗਣਵਾਲ, ਲੁਧਿਆਣਾ ਨੇ ਦੱਸਿਆ ਕਿ ਬੀਤੀ 3 ਅਕਤੂਬਰ ਨੂੰ ਉਨ੍ਹਾਂ ਦੇ ਗੁਆਂਢ 'ਚ ਰਹਿਣ ਵਾਲਾ ਸੁਸ਼ੀਲ ਕੁਮਾਰ ਪੁੱਤਰ ਪਰਸੂ ਰਾਮ ਉਸ ਦੀ 14 ਸਾਲਾ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਕਿਧਰੇ ਲੈ ਗਿਆ ਹੈ, ਜਿਸ ਦੀ ਕਾਫੀ ਤਲਾਸ਼ ਕੀਤੀ ਗਈ ਪਰ ਉਨ੍ਹਾਂ ਦਾ ਕੁਝ ਵੀ ਪਤਾ ਨਹੀਂ ਚੱਲਿਆ। ਪੁਲਸ ਨੇ ਸੁਸ਼ੀਲ ਕੁਮਾਰ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ।
ਲੰਗਾਹ ਦਾ ਪੁਤਲਾ ਫੂਕਿਆ
NEXT STORY