ਰੂਪਨਗਰ, (ਵਿਜੇ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਰੂਪਨਗਰ ਦੀ ਮੀਟਿੰਗ ਰਾਮਲੀਲਾ ਗਰਾਊਂਡ 'ਚ ਹੋਈ, ਜਿਸ ਤੋਂ ਬਾਅਦ ਮੱਧ ਪ੍ਰਦੇਸ਼ 'ਚ ਕਿਸਾਨ ਅੰਦੋਲਨ ਤੇ ਆਪਣੀਆਂ ਜਾਨਾਂ ਗਵਾ ਚੁੱਕੇ ਕਿਸਾਨਾਂ ਦੇ ਸਬੰਧ 'ਚ ਸ਼ਹਿਰ 'ਚ ਰੋਸ ਮਾਰਚ ਕੱਢਿਆ ਗਿਆ।
ਇਸ ਮੌਕੇ ਕੇਂਦਰ ਤੇ ਸੂਬਾ ਸਰਕਾਰਾਂ ਤੋਂ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ, ਸਵਾਮੀਨਾਥਨ ਰਿਪੋਰਟ ਲਾਗੂ ਕਰਨ ਤੇ ਚੋਣ ਮੈਨੀਫੈਸਟੋ 'ਚ ਕਿਸਾਨਾਂ ਦੇ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਕਿਸਾਨਾਂ 'ਤੇ ਹੋ ਰਹੇ ਅੱਤਿਆਚਾਰ 'ਤੇ ਰੋਕ ਲਾਈ ਜਾਵੇ ਅਤੇ ਕਿਸਾਨਾਂ ਦੀ ਵਿੱਤੀ ਹਾਲਤ 'ਚ ਸੁਧਾਰ ਲਿਆਂਦਾ ਜਾਵੇ ਤਾਂ ਕਿ ਕਿਸਾਨਾਂ ਨੂੰ ਆਤਮਹੱਤਿਆ ਨਾ ਕਰਨੀ ਪਵੇ।
ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਨੂੰ ਲਾਗੂ ਨਾ ਕੀਤਾ ਗਿਆ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਸਮੇਂ ਹਰਬੰਸ ਸਿੰਘ ਗਿੱਲ, ਪ੍ਰਧਾਨ ਹਰਜੀਤ ਸਿੰਘ, ਪਰਮਜੀਤ ਸਿੰਘ ਅਮਰਾਲੀ, ਅਜੈਬ ਸਿੰਘ, ਰਾਜਵਿੰਦਰ ਸਿੰਘ, ਗੁਰਮੁੱਖ ਸਿੰਘ ਆਦਿ ਹਾਜ਼ਰ ਸਨ।
'ਆਪ' ਨਾਲੋਂ ਨਾਤਾ ਤੋੜ ਨੌਜਵਾਨ ਵਰਗ ਕਾਂਗਰਸ ਨਾਲ ਜੁੜਨ ਲੱਗਾ : ਢਿੱਲੋਂ
NEXT STORY