ਮੇਹਟੀਆਣਾ- ਬੱਚੀ ਨੂੰ ਜਨਮ ਦੇਣ ਤੋਂ ਬਾਅਦ ਅਚਾਨਕ ਬੀਮਾਰ ਹੋਈ ਵਿਆਹੁਤਾ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਵਿਆਹੁਤਾ ਦੇ ਭਰਾ ਨੇ ਥਾਣਾ ਮੇਹਟੀਆਣਾ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੇਹਟੀਆਣਾ ਦੇ ਐੱਸ. ਆਈ. ਸਰਬਜੀਤ ਸਿੰਘ ਨੇ ਦੱਸਿਆ ਕਿ ਰਾਜਪ੍ਰੀਤ ਕੌਰ ਵਾਸੀ ਚਿੱਪੜਾ ਦਾ ਵਿਆਹ ਗਗਨਦੀਪ ਸਿੰਘ ਵਾਸੀ ਪਿੰਡ ਸਾਹਰੀ ਨਾਲ ਕਰੀਬ
3 ਸਾਲ ਪਹਿਲਾਂ ਹੋਇਆ ਸੀ। ਉਸ ਨੇ ਕਰੀਬ 3 ਹਫ਼ਤੇ ਪਹਿਲਾਂ ਸਿਵਲ ਹਸਪਤਾਲ ਹੁਸ਼ਿਆਰਪੁਰ 'ਚ ਆਪ੍ਰੇਸ਼ਨ ਨਾਲ ਲੜਕੀ ਨੂੰ ਜਨਮ ਦਿੱਤਾ ਸੀ।
ਇਸ ਤੋਂ ਬਾਅਦ ਰਾਜਪ੍ਰੀਤ ਕੌਰ ਅਚਾਨਕ ਬੀਮਾਰ ਹੋ ਗਈ ਅਤੇ ਉਸ ਨੂੰ ਪਿੰਡ ਅੱਤੋਵਾਲ ਦੇ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਅਤੇ ਕੁਝ ਦਿਨ ਇਲਾਜ ਤੋਂ ਬਾਅਦ ਡਾਕਟਰਾਂ ਨੇ ਉਸ ਨੂੰ ਵੱਡੇ ਹਸਪਤਾਲ ਲਈ ਰੈਫਰ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਰਾਜਪ੍ਰੀਤ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਲਿਆਉਂਦੇ ਸਮੇਂ ਉਸ ਦੀ ਰਸਤੇ 'ਚ ਹੀ ਮੌਤ ਹੋ ਗਈ। ਪੁਲਸ ਨੇ 174 ਦੀ ਕਾਰਵਾਈ ਕਰ ਕੇ ਪੋਸਟਮਾਰਟਮ ਕਰਵਾਉਣ ਉਪਰੰਤ ਉਸ ਦੀ ਲਾਸ਼ ਨੂੰ ਵਾਰਿਸਾਂ ਹਵਾਲੇ ਕਰ ਦਿੱਤਾ।
ਵਾਰਡ-42 ਦੇ ਇਲਾਕਾ ਨਿਵਾਸੀ ਪਾਣੀ ਦੀ ਬੂੰਦ-ਬੂੰਦ ਲਈ ਤਰਸੇ
NEXT STORY