ਮੋਗਾ (ਕਸ਼ਿਸ਼, ਗੋਪੀ) : ਹੈਰੀਟੇਜ ਸਟਰੀਟ ਵਿੱਚ ਸਥਾਪਿਤ ਡਾਕਟਰ ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੀਤੇ ਕੱਲ੍ਹ ਭੰਨ-ਤੋੜ ਕਰਨ ਦੀ ਕੋਸ਼ਿਸ਼ ਦੇ ਰੋਸ ਵਜੋਂ ਅੱਜ ਦਲਿਤ ਭਾਈਚਾਰੇ ਵੱਲੋਂ ਮੋਗਾ ਨੂੰ ਪੂਰਨ ਤੌਰ 'ਤੇ ਬੰਦ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸ ਦੇ ਚੱਲਦੇ ਮੋਗਾ ਲਗਭਗ ਬੰਦ ਰਿਹਾ। ਦਲਿਤ ਭਾਈਚਾਰੇ ਦੇ ਲੋਕਾਂ ਨੇ ਬਾਜ਼ਾਰ ਵਿਚ ਜਾ ਕੇ ਦੁਕਾਨਾਂ ਬੰਦ ਕਰਵਾਈਆਂ।
ਇਹ ਵੀ ਪੜ੍ਹੋ : ਪੰਜਾਬ ਵਿਚ ਈ-ਚਲਾਨ ਨੂੰ ਲੈ ਕੇ ਵੱਡੀ ਖ਼ਬਰ, ਆਨਲਾਈਨ ਲਾਕ ਹੋਵੇਗੀ RC, ਇਹ ਸਹੂਲਤਾਂ ਹੋਣਗੀਆਂ ਬੰਦ

ਉਥੇ ਹੀ ਜਾਣਕਾਰੀ ਦਿੰਦੇ ਹੋਏ ਦਲਿਤ ਆਗੂਆਂ ਨੇ ਕਿਹਾ ਕਿ 26 ਜਨਵਰੀ ਨੂੰ ਜੋ ਮੰਦਭਾਗੀ ਘਟਨਾ ਵਾਪਰੀ ਹੈ ਜਿਸ ਦੇ ਚੱਲਦੇ ਅੰਮ੍ਰਿਤਸਰ ਵਿਚ ਬਾਬਾ ਸਾਹਿਬ ਦੀ ਮੂਰਤੀ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਗਈ। ਇਸ ਵਿਚ ਜਿਨ੍ਹਾਂ ਸ਼ਰਾਰਤੀ ਅਨਸਰਾਂ ਨੇ ਸ਼ਰਾਰਤ ਕੀਤੀ ਹੈ, ਉਨ੍ਹਾਂ ਖ਼ਿਲਾਫ ਬਾਰੀਕੀ ਨਾਲ ਜਾਂਚ ਕੀਤੀ ਜਾਵੇ ਅਤੇ ਉਨ੍ਹਾਂ 'ਤੇ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਘਟਨਾ ਦੇ ਵਿਰੋਧ ਵਿਚ ਅੱਜ ਅਸੀਂ ਮੋਗਾ ਵਿਚ ਬੰਦ ਦੀ ਕਾਲ ਦਿੱਤੀ ਸੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਆਉਣ ਵਾਲੇ ਸਮੇਂ ਵਿਚ ਮੁਲਜ਼ਮਾਂ ਖ਼ਿਲਾਫ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਦੀਨਾਨਗਰ 'ਚ ਬਜ਼ੁਰਗ ਦੀ ਮੌਤ ਤੋਂ ਬਾਅਦ ਸਸਕਾਰ ਦੌਰਾਨ ਬਲਦੀ ਚਿਤਾ 'ਚ ਜੋ ਦੇਖਿਆ ਦੇਖ ਪੂਰੇ ਪਿੰਡ ਦੇ ਉਡੇ ਹੋਸ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਭਿਆਨਕ ਹਾਦਸੇ ਨੇ ਪੁਆਏ ਵੈਣ, ਇੱਟਾਂ ਵਾਲੀ ਟਰਾਲੀ ਨੇ ਪਤੀ-ਪਤਨੀ ਨੂੰ ਦਰੜਿਆ, ਮੌਕੇ 'ਤੇ ਦੋਵਾਂ ਦੀ ਮੌਤ
NEXT STORY