ਮੋਹਾਲੀ (ਕੁਲਦੀਪ) : ਭਾਰਤ ਅਤੇ ਪਾਕਿਸਤਾਨ ਵਿਚਕਾਰ ਵੱਧਦੇ ਤਣਾਅ ਦਰਮਿਆਨ ਮੋਹਾਲੀ ਦੇ ਡਿਪਟੀ ਕਮਿਸ਼ਨਰ ਵਲੋਂ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸ਼ਹਿਰ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਹੁਕਮ ਦਿੱਤਾ ਹੈ ਕਿ ਸ਼ਹਿਰ ਦੇ ਸਾਰੇ ਬਾਜ਼ਾਰ ਰਾਤ 8 ਵਜੇ ਤੋਂ ਬਾਅਦ ਬੰਦ ਕਰ ਦਿੱਤੇ ਜਾਣ। ਉਨ੍ਹਾਂ ਨੇ ਪੁਲਸ ਅਤੇ ਪੀ. ਸੀ. ਆਰ. ਟੀਮਾਂ ਨੂੰ ਸਖ਼ਤੀ ਨਾਲ ਇਸ ਹੁਕਮ ਨੂੰ ਲਾਗੂ ਕਰਨ ਲਈ ਕਿਹਾ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਸਵੇਰੇ-ਸਵੇਰੇ ਸਾਇਰਨ ਵੱਜਣੇ ਸ਼ੁਰੂ, ਮੋਹਾਲੀ ਵੀ ਅਲਰਟ 'ਤੇ
ਇਸ ਦੇ ਨਾਲ ਹੀ ਦੁਕਾਨਾਂ ਦੇ ਬਾਹਰ ਲੱਗੇ ਸਟਾਲ, ਸੀ. ਸੀ. ਟੀ. ਵੀ. ਕੈਮਰੇ ਅਤੇ ਬੋਰਡ ਦੀਆਂ ਲਾਈਟਾਂ ਵੀ ਰਾਤ 8 ਵਜੇ ਤੋਂ ਬਾਅਦ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਸ਼ਾਪਿੰਗ ਮਾਲ ਅਤੇ ਸਿਨੇਮਾ ਘਰ ਵੀ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਲੋਕਾਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ, ਜਿਸ ਸਮੇਂ ਵੀ ਸਾਇਰਨ ਵੱਜੇ ਤਾਂ...
ਪੁਲਸ ਦੀਆਂ ਪੀ. ਸੀ. ਆਰ. ਟੀਮਾਂ ਲਗਾਤਾਰ ਸ਼ਹਿਰ 'ਚ ਗਸ਼ਤ ਕਰ ਰਹੀਆਂ ਹਨ ਅਤੇ ਲਾਊਡ ਸਪੀਕਰ ਨਾਲ ਲੋਕਾਂ ਨੂੰ ਸੂਚਨਾ ਦਿੱਤੀ ਜਾ ਰਹੀ ਹੈ। ਪ੍ਰਸ਼ਾਸਨ ਨੇ ਸਾਫ਼ ਕੀਤਾ ਹੈ ਕਿ ਜਿਹੜੇ ਦੁਕਾਨਦਾਰ ਨਿਯਮ ਨਹੀਂ ਮੰਨਣਗੇ, ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜ਼ਰੂਰੀ ਵਸਤਾਂ ਦੀ ਜਮ੍ਹਾਂਖੋਰੀ, ਕਾਲਾਬਜ਼ਾਰੀ ਨੂੰ ਰੋਕਣ ਲਈ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸਖ਼ਤ ਹੁਕਮ ਜਾਰੀ
NEXT STORY