ਲਾਂਬੜਾ, (ਵਰਿੰਦਰ)- ਥਾਣਾ ਲਾਂਬੜਾ ਅਧੀਨ ਆਉਂਦੇ ਪਿੰਡ ਅਠੌਲਾ ਵਿਖੇ ਇਕ ਵਿਆਹੁਤਾ ਵੱਲੋਂ ਘਰ ਵਿਚ ਹੀ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲਈ ਗਈ। ਸਥਾਨਕ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਮਨਦੀਪ ਕੌਰ (27) ਪਤਨੀ ਹਰਦੀਪ ਸਿੰਘ ਵਾਸੀ ਪਿੰਡ ਅਠੌਲਾ ਨੇ 1 ਮਾਰਚ ਨੂੰ ਜਦ ਘਰ ਵਿਚ ਕੋਈ ਮੌਜੂਦ ਨਹੀਂ ਸੀ ਤਾਂ ਪੱਖੇ ਨੂੰ ਪਰਨਾ ਪਾ ਕੇ ਫਾਹਾ ਲੈ ਲਿਆ। ਮੌਕੇ 'ਤੇ ਹੀ ਵਿਆਹੁਤਾ ਦੀ ਮੌਤ ਹੋ ਗਈ।

ਬੱਚਾ ਪੈਦਾ ਨਾ ਹੋਣ ਕਾਰਨ ਪ੍ਰੇਸ਼ਾਨ ਸੀ ਵਿਆਹੁਤਾ : ਥਾਣਾ ਮੁਖੀ ਪੁਸ਼ਪ ਬਾਲੀ ਨੇ ਦੱੱਸਿਆ ਕਿ ਮ੍ਰਿਤਕਾ ਦੇ ਪਿਤਾ ਬਲਵੀਰ ਸਿੰਘ ਪੁੱਤਰ ਸਾਧੂ ਸਿੰਘ ਵਾਸੀ ਪਿੰਡ ਮੰਡ ਨੇ ਪੁਲਸ ਨੂੰ ਬਿਆਨ ਦਰਜ ਕਰਵਾਏ ਹਨ ਕਿ ਉਸ ਦੀ ਲੜਕੀ ਦੇ ਵਿਆਹ ਹੋਏ ਨੂੰ ਕਰੀਬ ਤਿੰਨ ਸਾਲ ਦਾ ਸਮਾਂ ਹੋ ਗਿਆ ਸੀ ਪਰ ਅਜੇ ਤੱਕ ਉਸ ਦੇ ਕੋਈ ਬੱਚਾ ਪੈਦਾ ਨਹੀਂ ਹੋ ਸਕਿਆ ਸੀ। ਇਸ ਕਾਰਨ ਮਨਦੀਪ ਕੌਰ ਪਿਛਲੇ ਕਾਫੀ ਸਮੇਂ ਤੋਂ ਪ੍ਰੇਸ਼ਾਨ ਰਹਿੰਦੀ ਸੀ। ਇਸੇ ਪ੍ਰੇਸ਼ਾਨੀ ਕਾਰਨ ਹੀ ਉਸ ਨੇ ਇਹ ਕਦਮ ਚੁੱਕਿਆ। ਥਾਣਾ ਮੁਖੀ ਨੇ ਦੱਸਿਆ ਕਿ ਮ੍ਰਿਤਕਾ ਦਾ ਪੋਸਟਮਾਰਟਮ ਕਰਵਾ ਕੇ ਘਰ ਵਾਲਿਆਂ ਦੇ ਬਿਆਨਾਂ ਦੇ ਆਧਾਰ 'ਤੇ ਪੁਲਸ ਵੱਲੋਂ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ।
ਦਾਜ ਲਈ ਕੁੱਟ-ਮਾਰ ਕਰਨ ਵਾਲੇ ਪਤੀ ਸਣੇ 4 'ਤੇ ਪਰਚਾ
NEXT STORY