ਅੰਮ੍ਰਿਤਸਰ (ਸੁਮਿਤ)- ਅੰਮ੍ਰਿਤਸਰ ਦੇ ਬੰਬੇ ਵਾਲਾ ਖੂਹ ਇਲਾਕੇ ਵਿਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਵਿਆਹ ਵਾਲੇ ਘਰ ਵਿਚ ਲੱਖਾਂ ਰੁਪਏ ਦੀ ਚੋਰੀ ਹੋ ਗਈ। ਦਰਅਸਲ ਕੁਝ ਦਿਨਾਂ ਬਾਅਦ ਹੀ ਭਾਨੂੰ ਨਾਮਕ ਨੌਜਵਾਨ ਦਾ ਵਿਆਹ ਸੀ ਜਿਸ ਦੇ ਚੱਲਦੇ ਘਰ ਵਿਚ ਲੱਖਾਂ ਰੁਪਏ ਦੀ ਨਗਦੀ ਅਤੇ ਗਹਿਣੇ ਪਏ ਹੋਏ ਸਨ। ਇਸ ਦੌਰਾਨ ਜਦੋਂ ਬੀਤੀ ਸ਼ਾਮ ਪਰਿਵਾਰ ਘਰੋਂ ਬਾਹਰ ਗਿਆ ਤਾਂ ਅਚਾਨਕ ਘਰ ਵਿਚ ਚੋਰਾਂ ਨੇ ਧਾਵਾ ਬੋਲ ਦਿੱਤਾ ਅਤੇ ਲੱਖਾਂ ਰੁਪਏ ਦੀ ਨਗਦੀ ਅਤੇ ਗਹਿਣੇ ਚੋਰੀ ਕਰਕੇ ਫਰਾਰ ਹੋ ਗਏ।
ਇਹ ਵੀ ਪੜ੍ਹੋ : ਅਕਾਲੀ ਸਿਆਸਤ ’ਚ ਧਮਾਕਾ, ਸੁਖਬੀਰ ਵਲੋਂ ਵਲਟੋਹਾ ਨੂੰ ਟਿਕਟ ਦੇਣ ਤੋਂ ਬਾਅਦ ਭੈਣ ਪਰਨੀਤ ਕੌਰ ਦਾ ਵੱਡਾ ਐਲਾਨ
ਘਟਨਾ ਸੰਬੰਧੀ ਜਾਣਕਾਰੀ ਦਿੰਦਿਆਂ ਵਿਆਹ ਵਾਲੇ ਮੁੰਡੇ ਭਾਨੂੰ ਨੇ ਦੱਸਿਆ ਕਿ ਬੀਤੀ ਸ਼ਾਮ ਲਗਭਗ 6 ਵਜੇ ਦੇ ਕਰੀਬ ਉਹ ਘਰੋਂ ਬਾਹਰ ਗਏ ਸਨ, ਇਸ ਦੌਰਾਨ ਉਨ੍ਹਾਂ ਨੂੰ ਗਲੀ ਵਿਚੋਂ ਕਿਸੇ ਜਨਾਨੀ ਦਾ ਫੋਨ ਆਇਆ ਅਤੇ ਦੱਸਿਆ ਕਿ ਘਰ ਦੇ ਤਾਲੇ ਟੁੱਟੇ ਹੋਏ ਹਨ, ਜਦੋਂ ਉਨ੍ਹਾਂ ਘਰ ਆ ਕੇ ਦੇਖਿਆ ਤਾਂ ਘਰ ਦਾ ਸਾਰਾ ਸਮਾਨ ਖਿਲਰਿਆ ਪਿਆ ਸੀ। ਭਾਨੂੰ ਨੇ ਦੱਸਿਆ ਕਿ ਚੋਰ ਘਰ ਵਿਚੋਂ ਲਗਭਗ ਤਿੰਨ ਲੱਖ ਰੁਪਏ ਦੀ ਨਗਦੀ ਅਤੇ ਲਗਭਗ 13-14 ਲੱਖ ਰੁਪਏ ਦੇ ਗਹਿਣੇ ਚੋਰੀ ਕਰਕੇ ਲੈ ਗਏ ਹਨ। ਲਾੜੇ ਨੇ ਦੱਸਿਆ ਕਿ ਉਸ ਨੇ ਆਪਣੇ ਵਿਆਹ ਲਈ ਗਹਿਣੇ ਜੋੜੇ ਹੋਏ ਸਨ, ਜਿਸ ਨੂੰ ਚੋਰ ਚੋਰੀ ਕਰਕੇ ਲੈ ਗਏ। ਪੀੜਤ ਨੇ ਪੁਲਸ ਪ੍ਰਸ਼ਾਸਨ ਪਾਸੋਂ ਇਨਸਾਫ਼ ਦੀ ਗੁਹਾਰ ਲਗਾਈ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਸੁਖਬੀਰ ਬਾਦਲ ਕੋਰੋਨਾ ਪਾਜ਼ੇਟਿਵ
ਉਧਰ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਪਾਰਟੀ ਮੌਕੇ ’ਤੇ ਪਹੁੰਚ ਗਈ। ਜਾਂਚ ਅਧਿਕਾਰੀ ਨੇ ਆਖਿਆ ਕਿ ਪੁਲਸ ਵਲੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਫਿਲਹਾਲ ਪੀੜਤ ਦੇ ਬਿਆਨ ਲਏ ਜਾ ਰਹੇ ਹਨ, ਜਿਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਪੁਲਸ ਮੁਤਾਬਕ ਪੀੜਤ ਅਜੇ ਸਦਮੇ ਵਿਚ ਹੈ, ਜਿਸ ਦੇ ਬਿਆਨਾਂ ਦੀ ਉਡੀਕ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵਿਦਿਆਰਥੀਆਂ ਲਈ ਇਕ ਹੋਰ ਵੱਡਾ ਫ਼ੈਸਲਾ
ਨਹੀਂ ਰੁੱਕ ਰਹੀ ‘ਕੋਰੋਨਾ’ਦੀ ਰਫਤਾਰ, ਅੱਜ 9 ਰੋਗੀਆਂ ਦੀ ਮੌਤ, 145 ਲੋਕਾਂ ਦੀ ਰਿਪੋਰਟ ਪਾਜ਼ੇਟਿਵ
NEXT STORY