ਭਵਾਨੀਗੜ੍ਹ (ਵਿਕਾਸ ਮਿੱਤਲ) : ਬੀਤੀ ਰਾਤ ਜ਼ੀਰਕਪੁਰ-ਬਠਿੰਡਾ ਨੈਸ਼ਨਲ ਹਾਈਵੇਅ 'ਤੇ ਸਥਿਤ ਪਿੰਡ ਚੰਨੋ ਨੇੜੇ ਇਕ ਸਵਿਫ਼ਟ ਕਾਰ ਟਾਇਰ ਫਟਣ ਕਾਰਨ ਬੇਕਾਬੂ ਹੋ ਕੇ ਖੇਤਾਂ 'ਚ ਪਲਟ ਗਈ। ਹਾਦਸੇ ਦੌਰਾਨ ਕਾਰ 'ਚ ਸਵਾਰ ਦੋ ਦੋਸਤਾਂ 'ਚੋਂ ਇਕ ਦੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਦੋਵੇਂ ਦੋਸਤ ਭਵਾਨੀਗੜ੍ਹ ਨੇੜਲੇ ਪਿੰਡ ਭੱਟੀਵਾਲ ਖੁਰਦ ਦੇ ਰਹਿਣ ਵਾਲੇ ਸਨ ਅਤੇ ਕਿਸੇ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ। ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਲਾਝਾੜ ਪੁਲਸ ਚੌਕੀ ਦੇ ਇੰਚਾਰਜ ਏ.ਐੱਸ.ਆਈ ਗੁਰਦੇਵ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਰਾਤ ਕਰੀਬ ਸਾਢੇ ਗਿਆਰਾਂ ਵਜੇ ਹਾਈਵੇਅ 'ਤੇ ਨਾਇਰਾ ਪੈਟਰੋਲ ਪੰਪ ਨੇੜੇ ਵਾਪਰਿਆ, ਜਿਸ 'ਚ ਦੋ ਨੌਜਵਾਨ ਸੰਜਮਪ੍ਰੀਤ ਸਿੰਘ (24) ਤੇ ਉਸਦਾ ਦੋਸਤ ਗੁਰਪ੍ਰੀਤ ਸਿੰਘ ਦੋਵੇਂ ਵਾਸੀ ਭੱਟੀਵਾਲ ਖੁਰਦ ਪਟਿਆਲਾ ਕੋਲੋਂ ਵਿਆਹ ਪ੍ਰੋਗਰਾਮ 'ਚ ਹਿੱਸਾ ਲੈ ਕੇ ਸਵਿਫਟ ਕਾਰ ਰਾਹੀਂ ਵਾਪਸ ਆਪਣੇ ਪਿੰਡ ਆ ਰਹੇ ਸਨ।
ਇਹ ਵੀ ਪੜ੍ਹੋ : ਥਾਣਾ ਮਜੀਠਾ ਦੇ ਬਾਹਰ ਹੋਏ ਧਮਾਕੇ ਦੇ ਮਾਮਲੇ ਵਿਚ ਨਵਾਂ ਮੋੜ
ਇਸ ਦੌਰਾਨ ਜਦੋਂ ਉਹ ਪਿੰਡ ਚੰਨੋ ਨੇੜੇ ਪਹੁੰਚੇ ਤਾਂ ਅਚਾਨਕ ਟਾਇਰ ਫਟਣ ਕਾਰਨ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾਉਂਦੀ ਹੋਈ ਪਲਟੀ ਖਾ ਕੇ ਸੜਕ ਦੇ ਦੂਜੇ ਪਾਸੇ ਖੇਤਾਂ ਵਿਚ ਜਾ ਡਿੱਗੀ। ਪੁਲਸ ਅਧਿਕਾਰੀ ਨੇ ਦੱਸਿਆ ਕਿ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋਏ ਸੰਜਮਪ੍ਰੀਤ ਸਿੰਘ ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਗਈ ਜਦੋਂਕਿ ਗੁਰਪ੍ਰੀਤ ਸਿੰਘ ਦਾ ਪਟਿਆਲਾ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਹੈ। ਪੁਲਸ ਵੱਲੋਂ ਘਟਨਾ ਸਬੰਧੀ 174 ਦੇ ਤਹਿਤ ਕਾਰਵਾਈ ਕੀਤੀ ਗਈ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇਅ 'ਤੇ ਵੱਡਾ ਹਾਦਸਾ, ਤਸਵੀਰਾਂ 'ਚ ਦੇਖੋ ਭਿਆਨਕ ਮੰਜ਼ਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕੌਮਾਂਤਰੀ ਟੈਰਰ ਮਾਡਿਊਲ ਦਾ ਪਰਦਾਫਾਸ਼, 1 ਹੈਂਡ ਗ੍ਰਨੇਡ, 3 ਪਿਸਤੌਲ ਅਤੇ 1 ਡਰੋਨ ਸਮਤੇ 10 ਗ੍ਰਿਫ਼ਤਾਰ
NEXT STORY