ਮੋਗਾ (ਆਜ਼ਾਦ) : ਮੋਗਾ ਜ਼ਿਲ੍ਹੇ ਦੇ ਪਿੰਡ ਸਮਾਧ ਭਾਈ ਨਿਵਾਸੀ ਰਾਜਦੀਪ ਸਿੰਘ ਨੂੰ ਵਿਆਹ ਕਰਵਾ ਕੇ ਕੈਨੇਡਾ ਲਿਜਾਣ ਦਾ ਝਾਂਸਾ ਦੇ ਕੇ ਪ੍ਰਦੀਪ ਕੌਰ ਨਿਵਾਸੀ ਪੱਤੋ ਹੀਰਾ ਸਿੰਘ ਹਾਲ ਕੈਨੇਡਾ ਵੱਲੋਂ 17 ਲੱਖ ਦੀ ਠੱਗੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਥਾਣਾ ਬਾਘਾ ਪੁਰਾਣਾ ਦੇ ਸਹਾਇਕ ਥਾਣੇਦਾਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਮੋਗਾ ਨੂੰ ਦਿੱਤੇ ਸ਼ਿਕਾਇਤ ਪੱਤਰ ਵਿਚ ਰਾਜਦੀਪ ਸਿੰਘ ਨੇ ਕਿਹਾ ਕਿ ਉਸਦਾ ਵਿਆਹ ਪ੍ਰਦੀਪ ਕੌਰ ਨਾਲ ਧਾਰਮਿਕ ਰੀਤੀ-ਰਿਵਾਜ਼ਾਂ ਅਨੁਸਾਰ ਹੋਇਆ ਸੀ, ਉਸ ਨੇ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਸੀ ਕਿ ਉਹ ਵਿਆਹ ਕਰਵਾਉਣ ਦੇ ਬਾਅਦ ਉਸ ਨੂੰ ਕੈਨੇਡਾ ਸੱਦ ਲਵੇਗੀ, ਜਿਸ ’ਤੇ ਅਸੀਂ 17 ਲੱਖ ਰੁਪਏ ਖਰਚ ਕੀਤਾ, ਨਾ ਤਾਂ ਉਸ ਨੇ ਮੈਨੂੰ ਕੈਨੇਡਾ ਸੱਦਿਆ ਅਤੇ ਨਾ ਹੀ ਮੇਰੇ ਪੈਸੇ ਵਾਪਸ ਕੀਤੇ।
ਇਸ ਤਰ੍ਹਾਂ ਮੇਰੇ ਨਾਲ 17 ਲੱਖ ਰੁਪਏ ਦੀ ਠੱਗੀ ਕੀਤੀ ਗਈ। ਜ਼ਿਲ੍ਹਾ ਪੁਲਸ ਮੁਖੀ ਮੋਗਾ ਦੇ ਹੁਕਮਾਂ ’ਤੇ ਇਸ ਦੀ ਜਾਂਚ ਡੀ. ਐੱਸ. ਪੀ. ਬਾਘਾ ਪੁਰਾਣਾ ਵੱਲੋਂ ਕੀਤੀ ਗਈ। ਜਾਂਚ ਦੇ ਬਾਅਦ ਕਾਨੂੰਨੀ ਰਾਏ ਹਾਸਲ ਕਰ ਕੇ ਪੀੜਤ ਦੀ ਪਤਨੀ ਪ੍ਰਦੀਪ ਕੌਰ ਖ਼ਿਲਾਫ਼ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਗਿਆ ਹੈ, ਗ੍ਰਿਫਤਾਰੀ ਬਾਕੀ ਹੈ।
ਹੁਸ਼ਿਆਰਪੁਰ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
NEXT STORY