ਫ਼ਰੀਦਕੋਟ (ਰਾਜਨ) : ਇਕ ਔਰਤ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ ਮਾਰਨ ਦੇ ਦੋਸ਼ ਤਹਿਤ ਸਥਾਨਕ ਥਾਣਾ ਸਿਟੀ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਵਿਚ ਨਵਦੀਪ ਕੌਰ ਪਤਨੀ ਸਵ. ਗੁਰਪ੍ਰੀਤ ਸਿੰਘ ਵਾਸੀ ਟੀਚਰ ਕਾਲੋਨੀ, ਫ਼ਰੀਦਕੋਟ ਨੇ ਜ਼ਿਲ੍ਹੇ ਦੇ ਸੀਨੀਅਰ ਪੁਲਸ ਕਪਤਾਨ ਨੂੰ ਸ਼ਿਕਾਇਤ ਕਰਕੇ ਦੋਸ਼ ਲਗਾਇਆ ਸੀ ਕਿ ਉਸਦੇ ਪਤੀ ਦੀ ਮੌਤ ਹੋ ਚੁੱਕੀ ਹੈ ਅਤੇ ਗੁਰਜੀਤ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਪਿੰਡ ਸੁਲਹਾਂਣੀ (ਜ਼ੀਰਾ) ਨੇ ਉਸਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਜ਼ਬਰਦਸਤੀ ਸਰੀਰਕ ਸਬੰਧ ਬਣਾਏ ਅਤੇ ਬਾਅਦ ਵਿਚ ਵਿਦੇਸ਼ ਜਾਣ ਦਾ ਬਹਾਨਾ ਲਾ ਕੇ ਉਸਦੇ ਬੈਂਕ ਖਾਤੇ ’ਚੋਂ 35 ਲੱਖ ਦੀ ਠੱਗੀ ਮਾਰੀ ਹੈ।
ਇਸ ਸ਼ਿਕਾਇਤ ਦੀ ਪੜਤਾਲ ਐੱਸ. ਐੱਸ. ਪੀ. ਵਲੋਂ ਸੀਨੀਅਰ ਪੁਲਸ ਅਧਿਕਾਰੀ ਪਾਸੋਂ ਕਰਵਾਏ ਜਾਣ ਉਪਰੰਤ ਦਿੱਤੇ ਗਏ ਦਿਸ਼ਾ-ਨਿਰਦੇਸ਼ ਅਨੁਸਾਰ ਗੁਰਜੀਤ ਸਿੰਘ ’ਤੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ, ਜਦਕਿ ਮੁਲਜ਼ਮ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ।
ਅਦਾਲਤ ’ਚ ਪੇਸ਼ੀ ਭੁਗਤਣ ਆਇਆ ਮੁਲਜ਼ਮ ਪੁਲਸ ਨੂੰ ਚਕਮਾ ਦੇ ਕੇ ਫ਼ਰਾਰ
NEXT STORY