ਸਿਰਸਾ (ਲਲਿਤ): ਸਿਰਸਾ 'ਚ ਸ਼ੱਕੀ ਹਾਲਾਤਾਂ 'ਚ ਇਕ ਵਿਆਹੁਤਾ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਮ੍ਰਿਤਕਾ ਦੇ ਵਾਰਸਾਂ ਨੇ ਸੁਹਰੇ ਪਰਿਵਾਰ 'ਤੇ ਵਿਆਹੁਤਾ ਨੂੰ ਦਾਜ ਖ਼ਾਤਰ ਤੰਗ ਕਰਨ 'ਤੇ ਉਸਦੀ ਹੱਤਿਆ ਕੀਤੇ ਜਾਣ ਦਾ ਦੋਸ਼ ਲਾਇਆ ਹੈ। ਪੁਲਸ ਨੇ ਵਾਰਸਾਂ ਦੇ ਬਿਆਨਾਂ ਦੇ ਆਧਾਰ 'ਤੇ ਪਤੀ, ਸੱਸ ਤੇ ਦਿਓਰ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਮੁਤਾਬਕ ਸਾਦੂਨ ਸ਼ਹਿਰ ਵਾਸੀ ਰਜਨੀ ਦਾ ਵਿਆਹ 6 ਸਾਲ ਪਹਿਲਾਂ ਸਿਰਸਾ ਦੀ ਚਤਰਗੜ੍ਹ ਪੱਟੀ ਵਾਸੀ ਸੰਨੀ ਕੁਮਾਰ ਨਾਲ ਹੋਇਆ ਸੀ।
ਇਹ ਵੀ ਪੜ੍ਹੋ: ਸੰਗਰੂਰ 'ਚ ਕੋਰੋਨਾ ਦਾ ਤਾਂਡਵ, 22 ਸਾਲਾ ਨੌਜਵਾਨ ਸਣੇ 3 ਦੀ ਮੌਤ, ਵੱਡੀ ਗਿਣਤੀ 'ਚ ਨਵੇਂ ਮਾਮਲੇ ਆਏ ਸਾਹਮਣੇ
ਸੁਹਰੇ ਪਰਿਵਾਰ ਵਾਲੇ ਰਜਨੀ ਨੂੰ ਘੱਟ ਦਾਜ ਲਿਆਉਣ ਖ਼ਾਤਰ ਤੰਗ ਕਰਦੇ ਸਨ। ਮੰਗਲਵਾਰ ਸ਼ਾਮ ਨੂੰ ਅਚਾਨਕ ਰਜਨੀ ਦੀ ਮੌਤ ਹੋ ਗਈ। ਮ੍ਰਿਤਕਾ ਦੇ ਮਾਮਾ ਪ੍ਰਵੀਨ ਕੁਮਾਰ ਨੇ ਪੁਲਸ ਨੂੰ ਬਿਆਨ ਦਿੱਤਾ ਹੈ ਕਿ ਰਜਨੀ ਨੂੰ ਉਸਦਾ ਪਤੀ, ਸੱਸ ਤੇ ਦਿਓਰ ਦਾਜ ਖ਼ਾਤਰ ਤੰਗ ਕਰਦੇ ਸਨ ਤੇ ਇਨ੍ਹਾਂ ਨੇ ਹੀ ਰਜਨੀ ਦੀ ਹੱਤਿਆ ਕੀਤੀ ਹੈ। ਹੁੱਡਾ ਚੌਕੀ ਇੰਚਾਰਜ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਪੁਲਸ ਨੇ ਪਤੀ, ਸੱਸ ਤੇ ਦਿਓਰ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾ ਦਾ ਸਰਕਾਰੀ ਹਸਪਤਾਲ 'ਚ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ।
ਇਹ ਵੀ ਪੜ੍ਹੋ: 2 ਬੱਚਿਆਂ ਦੀ ਮਾਂ ਦਾ ਪਿਆਰ ਨਾ ਚੜਿਆ ਪ੍ਰਵਾਨ ਤਾਂ ਪ੍ਰੇਮੀ ਨਾਲ ਮਿਲ ਚੁੱਕਿਆ ਖ਼ੌਫਨਾਕ ਕਦਮ
ਖੇਡ ਜਗਤ ਨੂੰ ਵੱਡਾ ਝਟਕਾ, ਹੁਣ ਇਸ 28 ਸਾਲਾ ਕਬੱਡੀ ਖਿਡਾਰੀ ਨੇ ਦੁਨੀਆ ਨੂੰ ਕਿਹਾ ਅਲਵਿਦਾ
NEXT STORY