ਤਰਨਤਾਰਨ (ਰਮਨ) : ਥਾਣਾ ਸਿਟੀ ਤਰਨਤਾਰਨ ਅਧੀਨ ਆਉਂਦੇ ਪਿੰਡ ਮੁਗਲਚੱਲ ਗਿੱਲਾਂ ਵਿਖੇ ਮੰਗਲਵਾਰ ਇਕ ਵਿਆਹ ਸਮਾਗਮ ਦੌਰਾਨ ਗੋਲ਼ੀਆਂ ਚੱਲਣ ਨਾਲ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਇਸ ਦੌਰਾਨ ਗੋਲ਼ੀਆਂ ਲੱਗਣ ਕਾਰਣ 2 ਵਿਅਕਤੀ ਜ਼ਖਮੀ ਹੋ ਗਏ ਜਿਨ੍ਹਾਂ ਦਾ ਇਲਾਜ ਜਾਰੀ ਹੈ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਲੇਟ ਪੁੱਜੇ ਪੁਲਸ ਚੌਕੀ ਟਾਊਨ ਦੇ ਇੰਚਾਰਜ ਕਾਰਣ ਮੁਲਜ਼ਮ ਮੌਕੇ ਤੋਂ ਭੱਜਣ ’ਚ ਕਾਮਯਾਬ ਹੋ ਗਏ। ਇਸ ਤੋਂ ਬਾਅਦ ਥਾਣਾ ਸਿਟੀ ਮੁਖੀ ਇੰਸ. ਗੁਰਚਰਨ ਸਿੰਘ ਸਮੇਤ ਪੁਲਸ ਪਾਰਟੀ ਮੌਕੇ ’ਤੇ ਪੁੱਜੇ ਅਤੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ। ਘਟਨਾ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਦੀ ਪੁਲਸ ਵਲੋਂ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਮਾਛੀਵਾੜਾ ’ਚ ਬੱਕਰੀ ਨੇ ਜੰਮਿਆ ਅਨੋਖਾ ਲੇਲਾ, ਲੋਕਾਂ ਨੇ ਸਮਝਿਆ ਭਗਵਾਨ ਗਣੇਸ਼ ਦਾ ਰੂਪ, ਦੇਖਣ ਵਾਲਿਆਂ ਦੇ ਉੱਡੇ ਹੋਸ਼
ਜਾਣਕਾਰੀ ਅਨੁਸਾਰ ਪਿੰਡ ਮੁਗਲਚੱਕ ਗਿੱਲਾਂ ਦੇ ਨਿਵਾਸੀ ਗੁੱਜਰ ਮੌਜਦੀਨ ਦੇ ਪੁੱਤ ਬੱਲੂ ਦਾ ਵਿਆਹ ਸਮਾਗਮ ਹੋਣ ਤਹਿਤ ਡੇਰੇ ’ਚ ਜਸ਼ਨ ਦਾ ਮਾਹੌਲ ਬਣਿਆ ਹੋਇਆ ਸੀ। ਇਸ ਦੌਰਾਨ ਸਾਰੇ ਰਿਸ਼ਤੇਦਾਰ ਅਤੇ ਦੋਸਤ ਆਦਿ ਹਾਜ਼ਰ ਸਨ। ਇਸ ਦੌਰਾਨ ਸਾਰੇ ਖੁਸ਼ੀਆਂ ਮਨਾ ਰਹੇ ਸਨ ਕਿ ਦੁਪਹਿਰ ਵੇਲੇ ਅਚਾਨਕ ਚਿੱਕੂ ਪੁੱਤਰ ਨਵਾਬਦੀਨ, ਬੱਗਾ ਪੁੱਤਰ ਅਲੀ ਸਮੇਤ 12 ਅਣਪਛਾਤਿਆਂ ਨੇ ਪੁਰਾਣੀ ਰੰਜਿਸ਼ ਕਾਰਣ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ। ਇਸ ਫਾਇਰਿੰਗ ਦੌਰਾਨ ਸਾਰੇ ਪਾਸੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ ਅਤੇ ਰਿਸ਼ਤੇਦਾਰਾਂ ਨੇ ਲੁਕ-ਛਿਪ ਕੇ ਆਪਣੀਆਂ ਜਾਨਾਂ ਬਚਾਈਆਂ।
ਇਹ ਵੀ ਪੜ੍ਹੋ : ਦੁਖਦ ਘਟਨਾ, ਜਵਾਨੀ ਦੀ ਬਰੂਹੇ ਪਹੁੰਚ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਹਾਲੋ-ਬੇਹਾਲ ਹੋਇਆ ਪਰਿਵਾਰ
ਇਸ ਗੋਲੀਬਾਰੀ ਦੌਰਾਨ ਆਲਮਦੀਨ ਪੁੱਤਰ ਬਾਜਦੀਨ ਵਾਸੀ ਮੁਗਲਚੱਕ ਗਿੱਲ ਗੋਲ਼ੀਆਂ ਲੱਗਣ ਨਾਲ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਤਰਨਤਾਰਨ ਸਰਕਾਰੀ ਹਸਪਤਾਲ ’ਚ ਲਿਜਾਇਆ ਗਿਆ, ਜਿਸ ਨੂੰ ਬਾਅਦ ’ਚ ਜ਼ਿਆਦਾ ਗੰਭੀਰ ਜ਼ਖਮੀ ਹੋਣ ਕਾਰਣ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਸਦੀਕ ਨਾਮਕ ਵਿਅਕਤੀ ਵੀ ਮਾਮੂਲੀ ਜ਼ਖਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਮੁਖੀ ਇੰਸ. ਗੁਰਚਰਨ ਸਿੰਘ ਵੱਡੀ ਗਿਣਤੀ ’ਚ ਪੁਲਸ ਪਾਰਟੀ ਨਾਲ ਮੌਕੇ ’ਤੇ ਪੁੱਜੇ ਅਤੇ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ। ਉਨ੍ਹਾਂ ਦੱਸਿਆ ਕਿ ਜਲਦ ਹੀ ਮੁਲਜ਼ਮ ਕਾਬੂ ਕਰ ਲਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਸੰਗਰੂਰ ਦੇ ਕੁੱਪ ਕਲਾਂ ’ਚ ਵੱਡੀ ਵਾਰਦਾਤ, ਦੋ ਨੌਜਵਾਨਾਂ ਨੇ ਸ਼ਰੇਆਮ ਵੱਢਿਆ ਵਿਅਕਤੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਐੱਸ. ਜੀ. ਪੀ. ਸੀ. ਚੋਣਾਂ ਦੀਆਂ ਤਿਆਰੀਆਂ ਸ਼ੁਰੂ, ਗੁਰਦੁਆਰਾ ਚੋਣ ਕਮਿਸ਼ਨ ਦਾ ਦਫ਼ਤਰ ਸਜਣ ਲੱਗਾ
NEXT STORY