ਮੋਗਾ (ਕਸ਼ਿਸ਼ ਸਿੰਗਲਾ) : ਅਸਲੇ ਕਾਰਨ ਵੱਧ ਰਹੀਆਂ ਵੱਖ-ਵੱਖ ਘਟਨਾਵਾਂ ਨੂੰ ਰੋਕਣ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਪਾਬੰਦੀਆਂ ਲਗਾਈਆਂ ਗਈਆਂ ਹਨ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਡੀ.ਜੀ.ਪੀ. ਗੋਰਵ ਯਾਦਵ ਵੱਲੋਂ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਜਿਸ ਦੇ ਚੱਲਦੇ ਮੋਗਾ ਵਿਖੇ ਇਕ ਵਿਆਹ ਸਮਾਗਮ ਵਿਚ ਫਾਇਰਿੰਗ ਕਰਨ ਵਾਲੇ ਨੂੰ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਥਾਣਾ ਧਰਮਕੋਟ ਦੇ ਡੀ. ਐੱਸ. ਪੀ ਰਮਨਦੀਪ ਸਿੰਘ ਨੇ ਕਿਹਾ ਕਿ ਅਜੇ ਗਾਂਧੀ ਐੱਸ.ਐੱਸ. ਪੀ. ਮੋਗਾ ਦੀ ਅਗਵਾਈ ਵਿਚ ਕੰਮ ਕਰਦੇ ਹੋਏ ਥਾਣਾ ਫਤਹਿਗੜ੍ਹ ਪੰਜਤੂਰ ਦੇ ਮੁੱਖ ਅਫਸਰ ਨੂੰ ਮੁਖਬਰ ਖਾਸ ਰਾਹੀ ਇਤਲਾਹ ਮਿਲੀ ਕਿ ਸੁਖਮਨਪ੍ਰੀਤ ਸਿੰਘ ਉਰਫ ਸੁਖਮਨ ਪੁੱਤਰ ਸੁੱਚਾ ਸਿੰਘ ਵਾਸੀ ਖੰਭੇ ਵੱਲੋਂ ਮਾਣਯੋਗ ਜ਼ਿਲ੍ਹਾ ਮੈਜਿਸਟਰੇਟ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕਰਦੇ ਇਕ ਵਿਆਹ ਸਮਾਗਮ ਵਿਚ ਅਸਲੇ ਦੀ ਵਰਤੋਂ ਕਰਕੇ ਫਾਇਰ ਕੀਤੇ ਜਾ ਰਹੇ ਹਨ ਅਤੇ ਇਸਦੀ ਵੀਡੀਓ ਨੂੰ ਆਪਣੇ ਇੰਸਟਾਗ੍ਰਾਮ ਆਈ.ਡੀ. 'ਤੇ ਅੱਪਲੋਡ ਕੀਤਾ ਹੈ।
ਇਹ ਵੀਡੀਓ ਸਮਾਜ 'ਤੇ ਮਾੜਾ ਅਸਰ ਪਾਉਂਦੀ ਹੈ ਅਤੇ ਅਸਲਾ ਕਲਚਰ ਨੂੰ ਪ੍ਰਮੋਟ ਵੀ ਕਰਦੀ ਹੈ ਜਿਸ 'ਤੇ ਕਾਰਵਾਈ ਕਰਦੇ ਹੋਏ ਸੁਖਮਨਪ੍ਰੀਤ ਸਿੰਘ ਉਰਫ ਸੁਖਮਨ ਪੁੱਤਰ ਸੁੱਚਾ ਸਿੰਘ ਵਾਸੀ ਖੰਭੇ ਖ਼ਿਲਾਫ ਥਾਣਾ ਫਤਹਿਗੜ੍ਹ ਪੰਜਤੂਰ ਵਿਚ ਦਰਜ ਕੀਤਾ ਗਿਆ। ਸੁਖਮਨਪ੍ਰੀਤ ਸਿੰਘ ਉਰਫ ਸੁਖਮਨ ਨੂੰ ਗ੍ਰਿਫਤਾਰ ਕਰਕੇ ਜਿਸ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਸ ਵਿਚ ਅੱਗੇ ਜੋ ਵੀ ਵਿਅਕਤੀ ਵਿਆਹ ਸਮਾਗਮ ਵਿਚ ਫਾਇਰ ਕਰ ਰਹੇ ਸਨ ਉਨ੍ਹਾਂ ਖ਼ਿਲਾਫ ਵੀ ਜੋ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਜਲਦੀ ਹੀ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ।
ਸਕੂਲ ਵੈਨ ਨੇ ਵਿਅਕਤੀ ਨੂੰ ਮਾਰੀ ਟੱਕਰ, ਮੌਤ
NEXT STORY