ਸੁਲਤਾਨਪੁਰ ਲੋਧੀ (ਧੀਰ) : ਥਾਣਾ ਸੁਲਤਾਨਪੁਰ ਦੇ ਇਕ ਪਿੰਡ ਵਿਚ ਕੁੜੀ ਨਾਲ ਵਿਆਹ ਦਾ ਲਾਰਾ ਲਾ ਕੇ ਜਬਰ-ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਪੀੜਤਾ ਦੀ ਸ਼ਿਕਾਇਤ ’ਤੇ ਮੁਲਜ਼ਮ ਗਗਨਦੀਪ ਸਿੰਘ ਪੁੱਤਰ ਕਰਨੈਲ ਸਿੰਘ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 376 ਤੇ ਪਾਸਕੋ ਐਕਟ ਦੇ ਅਧੀਨ ਕੇਸ ਦਰਜ ਕੀਤਾ ਹੈ। ਕਥਿਤ ਦੋਸ਼ੀ ਦੀ ਗ੍ਰਿਫ਼ਤਾਰੀ ਹੋਣੀ ਅਜੇ ਬਾਕੀ ਹੈ। ਦਰਜ ਕਰਵਾਈ ਸ਼ਿਕਾਇਤ ਵਿਚ ਪੀੜਤਾ ਨੇ ਦੱਸਿਆ ਕਿ ਉਸ ਦੇ ਪਿਤਾ ਦੀ ਮੌਤ ਹੋ ਗਈ ਸੀ ਅਤੇ ਉਸ ਦੀ ਮਾਂ ਉਨ੍ਹਾਂ ਨੂੰ ਆਪਣੇ ਪੇਕੇ ਪਿੰਡ ਲੈ ਆਈ ਅਤੇ ਮਿਹਨਤ ਮਜਦੂਰੀ ਕਰਕੇ ਸਾਡਾ ਪਾਲਣ ਪੋਸ਼ਣ ਕਰਨ ਲੱਗ ਪਈ।
ਉਸੇ ਪਿੰਡ ਵਿਚ ਉਕਤ ਗਗਨਦੀਪ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਸੇਚਾ ਤਹਿਸੀਲ ਸੁਲਤਾਨਪੁਰ ਲੋਧੀ ਵੀ ਰਹਿੰਦਾ ਹੈ ਅਤੇ ਸਾਡੇ ਦੋਵਾਂ ਦੇ ਆਪਸ ਵਿਚ ਸਬੰਧ ਬਣ ਗਏ ਉਕਤ ਗਗਨਦੀਪ ਸਿੰਘ ਨੇ ਮੈਨੂੰ ਵਿਆਹ ਕਰਵਾਉਣ ਦਾ ਲਾਰਾ ਲਾਇਆ ਅਤੇ ਮੇਰਾ ਸਰੀਰਕ ਸ਼ੋਸ਼ਣ ਕਰਨਾ ਸ਼ੁਰੂ ਕਰ ਦਿੱਤਾ। ਪੀੜਤਾ ਨੇ ਕਿਹਾ ਕਿ ਅਸੀਂ ਪਿਛਲੇ 5-6 ਸਾਲਾਂ ਤੋਂ ਪਿੰਡ ਵਿਚ ਪਤੀ ਪਤਨੀ ਵਾਂਗ ਰਹਿ ਰਹੇ ਹਾਂ। ਪੀੜਤਾ ਦੇ ਦੱਸਣ ਅਨੁਸਾਰ ਹੁਣ ਉਤਕ ਗਗਨਦੀਪ ਸਿੰਘ ਦਾ ਬਾਹਰਲੇ ਮੁਲਕ ਇਟਲੀ ਦਾ ਵੀਜ਼ਾ ਲੱਗ ਗਿਆ ਅਤੇ ਉਸ ਦਾ ਵੀਜ਼ਾ ਲੱਗਣ ਤੋਂ ਬਾਅਦ ਉਤਕ ਨੇ ਮੇਰੇ ਨਾਲ ਵਿਆਹ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਜਦੋਂ ਮੈਂ ਉਸ ਨੂੰ ਕਿਹਾ ਕਿ ਅਸੀਂ ਦੋਵੇਂ ਪਤਨੀ ਪਤੀ ਵਾਂਗ ਪਿਛਲੇ ਕਈ ਸਾਲਾਂ ਤੋਂ ਰਹਿ ਰਹੇ ਹਾਂ ਅਤੇ ਹੁਣ ਜੇਕਰ ਤੂੰ ਮੈਨੂੰ ਛੱਡ ਕੇ ਬਾਹਰਲੇ ਮੁਲਕ ਚਲਾ ਗਿਆ ਤਾਂ ਮੇਰਾ ਪਿੰਡ ਵਿਚ ਜਿਊਣਾ ਮੁਸ਼ਕਿਲ ਹੋ ਜਾਵੇਗਾ ਕਿਉਂਕਿ ਸਾਰੇ ਪਿੰਡ ਦੇ ਲੋਕਾਂ ਨੂੰ ਆਪਣੇ ਸਬੰਧਾਂ ਦਾ ਪਤਾ ਹੈ।
ਪੀੜਤਾ ਨੇ ਕਿਹਾ ਮੇਰੇ ਅਜਿਹਾ ਕਹਿਣ ’ਤੇ ਉਕਤ ਨੇ ਮੈਨੂੰ ਗਾਲਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਮੇਰੀ ਮਾਰ ਕੁਟਾਈ ਵੀ ਕੀਤੀ। ਉਸ ਨੇ ਕਿਹਾ ਜਦੋਂ ਮੈਂ ਇਸ ਗੱਲ ਦਾ ਵਿਰੋਧ ਕੀਤਾ ਤਾਂ ਉਸ ਨੇ ਮੈਨੂੰ ਜਾਨੋਂ ਮਾਰਨ ਦੀਆ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਇਸ ਮੌਕੇ ਐੱਸ. ਆਈ. ਮਨਦੀਪ ਕੌਰ ਇੰਚਾਰਜ ਵੋਮੈਨ ਸੈੱਲ ਥਾਣਾ ਸੁਲਤਾਨਪੁਰ ਲੋਧੀ ਨੇ ਦੱਸਿਆ ਕਿ ਪੀੜਤਾ ਦੇ ਬਿਆਨਾਂ ’ਤੇ 376, 67, 67ਏ, ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਪਾਕਿਸਤਾਨ ਓਕਾਫ਼ ਬੋਰਡ ਕਰੇਗਾ ਗੁਰਦੁਆਰਾ ਸਾਹਿਬਾਨ ਦੀ ਸਾਂਭ ਸੰਭਾਲ : ਗਿਆਨੀ ਹਰਪ੍ਰੀਤ ਸਿੰਘ
NEXT STORY