ਸਮਾਣਾ (ਦਰਦ, ਅਸ਼ੋਕ)- ਅਮਰੀਕਾ ’ਚ ਵਾਪਰੇ ਇਕ ਦਰਦਨਾਕ ਸੜਕ ਹਾਦਸੇ ’ਚ ਸਮਾਣਾ ਦੇ ਫਤਿਹਗੜ੍ਹ ਛੰਨਾ ਪਿੰਡ ਦੇ ਇਕ ਪਿਤਾ ਅਤੇ ਪੁੱਤਰ ਦੀ ਮੌਤ ਹੋ ਗਈ, ਜਿਸ ਨਾਲ ਪਿੰਡ ’ਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕ ਪ੍ਰਦੀਪ ਭਾਰਦਵਾਜ ਦੇ ਪਰਿਵਾਰ ਨੇ ਦੱਸਿਆ ਕਿ ਪ੍ਰਦੀਪ ਲੱਗਭਗ 12 ਸਾਲ ਪਹਿਲਾਂ ਆਪਣੀ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ ਅਤੇ ਫਿਰ ਅਮਰੀਕਾ ਆ ਗਿਆ। ਪ੍ਰਦੀਪ ਆਪਣੀ ਪਤਨੀ, ਪੁੱਤਰ ਅਤੇ ਇਕ ਦੋਸਤ ਨਾਲ ਕੈਨੇਡਾ ਦਾ ਦੌਰਾ ਕਰ ਕੇ ਆਪਣੀ ਵਿਆਹ ਦੀ ਵਰ੍ਹੇਗੰਢ ਮਨਾਉਣ ਤੋਂ ਬਾਅਦ ਬਰੈਂਪਟਨ, ਕੈਨੇਡਾ ਤੋਂ ਘਰ ਵਾਪਸ ਅਮਰੀਕਾ ਆ ਰਿਹਾ ਸੀ ਕਿ ਇਕ ਤੇਜ਼ ਰਫਤਾਰ ਟਰੱਕ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਖੁੱਲ੍ਹਣ ਜਾ ਰਿਹਾ ਇਕ ਹੋਰ Airport! ਕੇਂਦਰੀ ਮੰਤਰੀ ਨੇ ਦਿੱਤੀ ਵੱਡੀ ਖ਼ੁਸ਼ਖ਼ਬਰੀ
ਹਾਦਸੇ ’ਚ ਪ੍ਰਦੀਪ ਭਾਰਦਵਾਜ (35) ਅਤੇ ਉਨ੍ਹਾਂ ਦੇ ਪੁੱਤਰ ਆਯਾਂਸ਼ (7) ਦੀ ਮੌਤ ਹੋ ਗਈ, ਜਦੋਂ ਕਿ ਉਨ੍ਹਾਂ ਦੀ ਪਤਨੀ, ਅੰਸ਼ੁਲਾ ਅਤੇ ਦੋਸਤ ਗੰਭੀਰ ਜ਼ਖਮੀ ਹੋ ਗਏ। ਆਪਣੇ ਪਿਤਾ ਦੀ ਮੌਤ ਤੋਂ ਬਾਅਦ, ਪ੍ਰਦੀਪ ਸ਼ਰਮਾ ਆਪਣੀ ਮਾਂ, ਉਪਦੇਸ਼ ਰਾਣੀ ਨੂੰ ਆਪਣੇ ਨਾਲ ਅਮਰੀਕਾ ਲੈ ਗਿਆ ਸੀ, ਜਦੋਂ ਕਿ ਉਨ੍ਹਾਂ ਦੀ ਭੈਣ, ਨਵਦੀਪ, ਪਹਿਲਾਂ ਹੀ ਕੈਨੇਡਾ ’ਚ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਠੰਡ ਪੈਣ ਨੂੰ ਲੈ ਕੇ ਆਈ ਨਵੀਂ ਅਪਡੇਟ, ਮੌਸਮ ਮਾਹਰਾਂ ਨੇ ਕੀਤੀ ਭਵਿੱਖਬਾਣੀ
NEXT STORY