ਤਰਨਤਾਰਨ/ਝਬਾਲ : ਤਰਨਤਾਰਨ ਦੇ ਕਸਬਾ ਝਬਾਲ ਦੇ ਇਕ ਪੈਲੇਸ ਵਿਚ ਚੱਲ ਰਹੇ ਵਿਆਹ ਸਮਾਗਮ ਵਿਚ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਮਾਮੂਲੀ ਗੱਲ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਖੂਨੀ ਝੜਪ ਹੋ ਗਈ। ਇਸ ਦੌਰਾਨ ਝਗੜਾ ਇੰਨਾ ਵੱਧ ਗਿਆ ਕਿ ਵਿਆਹ ਵਿਚ ਨਾ ਸਿਰਫ ਇੱਟਾਂ ਰੋੜੇ ਹੀ ਚੱਲੇ ਸਗੋਂ ਗੱਡੀਆਂ ਦੀ ਵੀ ਰੱਜ ਕੇ ਭੰਨਤੋੜ ਕੀਤੀ ਗਈ। ਉਧਰ ਹਸਪਤਾਲ ਵਿਚ ਦਾਖਲ ਸੁਖਦੇਵ ਸਿੰਘ ਨੇ ਦੱਸਿਆ ਕਿ ਉਹ ਝਬਾਲ ਦਾ ਰਹਿਣ ਵਾਲਾ ਹੈ ਅਤੇ ਪਰਿਵਾਰ ਸਮੇਤ ਵਿਆਹ ਵਿਚ ਸ਼ਾਮਲ ਹੋਣ ਆਇਆ ਸੀ। ਇਸ ਦੌਰਾਨ ਪੁਰਾਣੀ ਰੰਜਿਸ਼ ਦੇ ਚੱਲਦੇ ਉਸ ’ਤੇ ਹਮਲਾ ਕੀਤਾ ਗਿਆ ਹੈ। ਉਕਤ ਨੇ ਦੱਸਿਆ ਕਿ ਵਿਆਹ ਸਮਾਗਮ ਵਿਚ ਲਲਕਾਰੇ ਮਾਰੇ ਜਾ ਰਹੇ ਸਨ ਅਤੇ ਉਸ ਵਲੋਂ ਵਰਜਨ ਅਤੇ ਪੁਰਾਣੀ ਰੰਜਿਸ਼ ਤਹਿਤ ਪਹਿਲਾਂ ਉਸ ਨਾਲ ਗਾਲੀ ਗਲੋਚ ਕੀਤਾ ਗਿਆ ਅਤੇ ਫਿਰ ਉਸ ’ਤੇ ਹਮਲਾ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਜ਼ੀਰਾ ’ਚ ਵੱਡੀ ਵਾਰਦਾਤ, ਦਿਨ-ਦਿਹਾੜੇ ਰੈਸਟੋਰੈਂਟ ’ਚ ਦਾਖਲ ਹੋ ਕੇ ਨੌਜਵਾਨ ਨੂੰ ਗੋਲ਼ੀਆਂ ਨਾਲ ਭੁੰਨਿਆ
ਪੀੜਤ ਸੁਖਦੇਵ ਨੇ ਦੱਸਿਆ ਕਿ ਮੁਲਾਜ਼ਮਾਂ ਖ਼ਿਲਾਫ਼ ਸ਼ਿਕਾਇਤ ਲੈ ਕੇ ਉਹ ਥਾਣਾ ਝਬਾਲ ਵਿਖੇ ਗਏ ਪਰ ਉਥੇ ਵੀ ਦੂਜੀ ਧਿਰ ਦੇ ਵਿਅਕਤੀਆਂ ਨੇ ਥਾਣੇ ਅੰਦਰ ਹੀ ਉਸ ’ਤੇ ਹਮਲਾ ਕਰ ਦਿੱਤਾ। ਇਸ ਮੌਕੇ ਪੁਲਸ ਮੂਕ ਦਰਸ਼ਕ ਬਣ ਕੇ ਦੇਖਦੀ ਰਹੀ। ਉਧਰ ਜਾਂਚ ਅਧਿਕਾਰੀ ਬਲਰਾਜ ਸਿੰਘ ਨੇ ਕਿਹਾ ਕਿ ਦੋਵਾਂ ਧਿਰਾਂ ਵਲੋਂ ਉਨ੍ਹਾਂ ਕੋਲ ਦਰਖਾਸਤਾ ਆਈਆਂ ਹਨ। ਉਨ੍ਹਾਂ ਕਿਹਾ ਕਿ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਵਿਚ ਜਿਹੜਾ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਨਾਜਾਇਜ਼ ਸੰਬੰਧਾਂ ਨੇ ਉਜਾੜਿਆ ਪਰਿਵਾਰ, ਵਿਦੇਸ਼ੋਂ ਪਰਤੇ ਨੌਜਵਾਨ ਨੇ ਚੁੱਕਿਆ ਖ਼ੌਫਨਾਕ ਕਦਮ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਕਾਨੂੰਨ ਵਿਵਸਥਾ ਨੂੰ ਚੁਸਤ-ਦਰੁਸਤ ਬਣਾਉਣ ਲਈ ਪੁਲਸ ਪ੍ਰਸ਼ਾਸਨ ਦੀ ਸਿਆਸੀ ਗ਼ਲਬੇ ਤੋਂ ਮੁਕਤੀ ਜ਼ਰੂਰੀ : ਭਗਵੰਤ ਮਾਨ
NEXT STORY