ਨਵਾਂਸ਼ਹਿਰ, (ਤ੍ਰਿਪਾਠੀ)- ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਭਜਾਉਣ ਦੇ ਦੋਸ਼ ਹੇਠ ਪੁਲਸ ਨੇ 2 ਨੌਜਵਾਨਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਬਲਾਚੌਰ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਪੀੜਤਾ ਨੇ ਦੱਸਿਆ ਕਿ ਉਸਦੀ 16 ਸਾਲਾ ਲੜਕੀ ਰੂਬੀ (ਕਾਲਪਨਿਕ ਨਾਂ) 11ਵੀਂ 'ਚ ਪੜ੍ਹਦੀ ਹੈ। 16 ਫਰਵਰੀ ਨੂੰ ਉਹ ਆਮ ਦਿਨਾਂ ਵਾਂਗ ਘਰ ਤੋਂ ਸਕੂਲ ਗਈ ਸੀ ਪਰ ਜਦੋਂ ਉਹ ਛੁੱਟੀ ਤੋਂ ਬਾਅਦ ਵਾਪਸ ਘਰ ਨਹੀਂ ਆਈ ਤਾਂ ਉਨ੍ਹਾਂ ਭਾਲ ਸ਼ੁਰੂ ਕੀਤੀ। ਫਿਰ ਉਨ੍ਹਾਂ ਨੂੰ ਪਤਾ ਲੱਗਾ ਕਿ ਉਹ ਉਸ ਦਿਨ ਸਕੂਲ ਪਹੁੰਚੀ ਹੀ ਨਹੀਂ। ਉਸ ਨੇ ਸ਼ੱਕ ਜਤਾਉਂਦਿਆਂ ਕਿਹਾ ਕਿ ਉਸਦੀ ਲੜਕੀ ਨੂੰ ਰਵਿੰਦਰ ਸਿੰਘ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਕਿਧਰੇ ਲੈ ਗਿਆ ਹੈ ਤੇ ਇਸ ਕੰਮ 'ਚ ਗੁਰਪ੍ਰੀਤ ਸਿੰਘ ਉਰਫ ਗੋਪੀ ਦਾ ਵੀ ਹੱਥ ਹੈ। ਪੁਲਸ ਨੇ ਸ਼ਿਕਾਇਤ ਦੇ ਆਧਾਰ 'ਤੇ ਰਵਿੰਦਰ ਸਿੰਘ ਉਰਫ ਹੈਪੀ ਪੁੱਤਰ ਨਾਜਰ ਸਿੰਘ ਤੇ ਗੁਰਪ੍ਰੀਤ ਸਿੰਘ ਪੁੱਤਰ ਇੰਦਰ ਖਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
168 ਬੋਤਲਾਂ ਸ਼ਰਾਬ ਸਣੇ 2 ਕਾਬੂ
NEXT STORY