ਪਟਿਆਲਾ/ਨਾਭਾ (ਰਾਹੁਲ) : ਵਿਆਹ ਦੀਆਂ ਖੁਸ਼ੀਆਂ ਉਸ ਵੇਲੇ ਮਾਤਮ ਵਿਚ ਬਦਲ ਗਈਆਂ ਜਦੋਂ ਬੀਤੀ ਦੇਰ ਰਾਤ ਕਰੀਬ ਡੇਢ ਵਜੇ ਲੇਡੀਜ ਸੰਗੀਤ ਤੋਂ ਖੰਨਾ ਸ਼ਹਿਰ ਤੋਂ ਫਾਰਚੂਨਰ 'ਤੇ ਸਵਾਰ ਹੋ ਕੇ ਨਾਭਾ ਪਰਤ ਰਹੇ ਪਰਿਵਾਰ ਨਾਲ ਭਿਆਨਕ ਹਾਦਸਾ ਵਾਪਰ ਗਿਆ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ ਵਿਚ ਪਿਓ-ਧੀ ਦੀ ਮੌਤ ਹੋ ਗਈ ਜਦਕਿ ਪਰਿਵਾਰ ਦੇ 7 ਮੈਂਬਰ ਗੰਭੀਰ ਜ਼ਖਮੀ ਹੋ ਗਏ। ਇਹ ਹਾਦਸਾ ਸੜਕ ਕਿਨਾਰੇ ਖਰਾਬ ਖੜੇ ਟਰੱਕ ਨਾਲ ਟੱਕਰ ਹੋਣ ਕਾਰਣ ਵਾਪਰਿਆ ਹੈ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਬਿਜਲੀ ਵਿਭਾਗ ਨੇ ਕੀਤਾ ਵੱਡਾ ਐਲਾਨ
ਟਰੱਕ ਨਾਲ ਟੱਕਰ ਤੋਂ ਬਾਅਦ ਫਾਰਚੂਨਰ ਕਾਰ ਦੇ ਪਰਖੱਚੇ ਉੱਡ ਗਏ। ਕਾਰ ਵਿਚ ਕਰੀਬ 7 ਲੋਕ ਸਵਾਰ ਸਨ। ਜਿਸ ਵਿਚ ਜਗਪਾਲ ਸਿੰਘ (45) ਅਤੇ ਉਸਦੀ ਡੇਢ ਸਾਲਾ ਧੀ ਹਰਲੀਨ ਕੌਰ ਦੀ ਮੌਤ ਹੋ ਗਈ ਅਤੇ ਬਾਕੀ ਦੇ ਪਰਿਵਾਰਿਕ ਮੈਂਬਰਾਂ ਨੂੰ ਗੱਡੀ ਨੂੰ ਤੋੜ ਕੇ ਬਾਹਰ ਕੱਢਿਆ ਗਿਆ। ਫੱਟੜ ਹੋਏ ਪਰਿਵਾਰਕ ਮੈਂਬਰ ਪਟਿਆਲਾ ਦੇ ਪ੍ਰਾਈਵੇਟ ਹਸਪਤਾਲ ਵਿਚ ਜੇਰੇ ਇਲਾਜ ਹਨ। ਇਸ ਮੌਕੇ ਮ੍ਰਿਤਕ ਦੇ ਰਿਸ਼ਤੇਦਾਰ ਲਾਡੀ ਨੇ ਦੱਸਿਆ ਕਿ ਇਹ ਜਦੋਂ ਹਾਦਸਾ ਹੋਇਆ ਤਾਂ ਸਾਡਾ ਸਾਰਾ ਪਰਿਵਾਰ ਲੇਡੀ ਸੰਗੀਤ ਤੋਂ ਵਾਪਸ ਆ ਰਿਹਾ ਸੀ ਅਤੇ ਅੱਜ ਵਿਆਹ ਸੀ ਪਰ ਇਸ ਤੋਂ ਪਹਿਲਾਂ ਹੀ ਇਹ ਵੱਡਾ ਹਾਦਸਾ ਵਾਪਰ ਗਿਆ। ਇਸ ਵਿਚ ਮੇਰੇ ਜੀਜਾ ਅਤੇ ਮੇਰੀ ਭਾਣਜੀ ਦੀ ਮੌਤ ਹੋ ਗਈ ਅਤੇ ਹੋਰ ਪਰਿਵਾਰਕ ਮੈਂਬਰ ਵੀ ਬੁਰੀ ਤਰ੍ਹਾਂ ਜ਼ਖਮੀ ਹਨ ਜੋ ਕਿ ਪਟਿਆਲਾ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਜੇਰੇ ਇਲਾਜ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਆਏ ਤੂਫਾਨ ਨੇ ਮਚਾ ਦਿੱਤੀ ਤਬਾਹੀ, ਮਾਚਿਸ ਦੀਆਂ ਦੇ ਤੀਲੀਆਂ ਵਾਂਗ ਟੁੱਟ ਗਏ 700 ਖੰਭੇ
ਉਨ੍ਹਾਂ ਦੱਸਿਆ ਕਿ ਜੇਕਰ ਟਰੱਕ ਸਾਈਡ 'ਤੇ ਹੁੰਦਾ ਤਾਂ ਸ਼ਾਇਦ ਇਹ ਅਣਹੋਣੀ ਘਟਨਾ ਨਾ ਵਾਪਰਦੀ। ਇਸ ਮੌਕੇ ਸੜਕ ਸੁਰੱਖਿਆ ਫੋਰਸ ਦੇ ਇਚਾਰਜ ਭੁਪਿੰਦਰ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਦੇਰ ਰਾਤ ਤਕਰੀਬਨ ਡੇਢ ਵਜੇ ਵਾਪਰਿਆ। ਇਹ ਟਰੱਕ ਖਰਾਬ ਸੀ ਅਤੇ ਇਹ ਸੜਕ 'ਤੇ ਖੜ੍ਹਾ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਉਨ੍ਹਾਂ ਦੱਸਿਆ ਕਿ ਫਾਰਚੂਨਰ ਵਿਚ ਕਰੀਬ ਸੱਤ ਲੋਕ ਸਵਾਰ ਸਨ। ਜਿਨ੍ਹਾਂ ਨੂੰ ਸਾਡੇ ਮੁਲਾਜ਼ਮਾਂ ਵੱਲੋਂ ਗੱਡੀ ਤੋੜ ਕੇ ਬਾਹਰ ਕੱਢਿਆ ਗਿਆ ਅਤੇ ਹਸਪਤਾਲ ਪਹੁੰਚਾਇਆ ਗਿਆ। ਉਨ੍ਹਾਂ ਕਿਹਾ ਕਿ ਇਸ ਘਟਨਾ ਵਿਚ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ : ਮੁਲਾਜ਼ਮਾਂ ਲਈ ਚੰਗੀ ਖ਼ਬਰ, ਸਰਕਾਰ ਵੱਲੋਂ ਜਾਰੀ ਹੋਏ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵੱਡੀ ਖ਼ਬਰ : ਪੰਜਾਬ ਦੇ ਕੋਰੋਨਾ ਮਰੀਜ਼ ਦੀ ਮੌਤ, ਸਾਹ ਲੈਣ 'ਚ ਹੋ ਰਹੀ ਸੀ ਤਕਲੀਫ਼ (ਵੀਡੀਓ)
NEXT STORY