ਮੋਗਾ (ਅਜ਼ਾਦ): ਮੋਗਾ ਜ਼ਿਲ੍ਹੇ ਦੇ ਪਿੰਡ ਦੌਲਤਪੁਰਾ ਨੀਵਾਂ ਨਿਵਾਸੀ ਨਰਿੰਦਰ ਸਿੰਘ ਦੇ ਬੇਟੇ ਮਨਪ੍ਰੀਤ ਸਿੰਘ ਨੂੰ ਵਿਆਹ ਕਰਵਾ ਕੇ ਕੈਨੇਡਾ ਲੈ ਜਾਣ ਦਾ ਝਾਂਸਾ ਦੇ ਕੇ ਹਰਮਨਪ੍ਰੀਤ ਕੌਰ ਨਿਵਾਸੀ ਪਿੰਡ ਭਿੰਡਰ ਕਲਾ ਨੇ ਆਪਣੇ ਪਰਿਵਾਰ ਵਾਲਿਆਂ ਦੇ ਨਾਲ ਕਥਿਤ ਮਿਲੀਭੁਗਤ ਕਰ ਕੇ 36 ਲੱਖ ਰੁਪਏ ਦੀ ਧੋਖਾਦੇਹੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਜਾਂਚ ਦੇ ਬਾਅਦ ਮਾਮਲਾ ਦਰਜ ਕਰ ਕੇ ਕਥਿਤ ਦੋਸ਼ੀਆਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਬੁਟੀਕ ਦੀ ਦੁਕਾਨ ਦੇ ਮਹੂਰਤ ਦੇ ਪੰਜਵੇਂ ਦਿਨ ਵਾਪਰੀ ਘਟਨਾ, ਸੀ. ਸੀ. ਟੀ. ਵੀ. ਵੀਡੀਓ ਦੇਖੀ ਤਾਂ ਉੱਡੇ ਹੋਸ਼
ਜ਼ਿਲ੍ਹਾ ਪੁਲਸ ਮੁਖੀ ਮੋਗਾ ਨੂੰ ਦਿੱਤੇ ਸ਼ਿਕਾਇਤ ਪੱਤਰ ਵਿਚ ਨਰਿੰਦਰ ਸਿੰਘ ਨੇ ਕਿਹਾ ਕਿ ਉਸ ਦੀ ਗੁਰਚਰਨ ਸਿੰਘ ਨਾਲ ਗੱਲਬਾਤ ਹੋਈ ਸੀ ਕਿ ਉਸਦੀ ਧੀ ਨੇ ਆਈਲੈਟਸ ਕਰ ਰੱਖੀ ਹੈ, ਉਹ ਤੇਰੇ ਬੇਟੇ ਮਨਪ੍ਰੀਤ ਸਿੰਘ ਦੇ ਨਾਲ ਵਿਆਹ ਕਰਵਾ ਕੇ ਉਸ ਨੂੰ ਕੈਨੇਡਾ ਲੈ ਜਾਵੇਗੀ, ਜਿਸ ਤੇ ਅਸੀਂ ਸ਼ਗਨ ਆਦਿ ਕਰਨ ਦੇ ਬਾਅਦ ਉਸ ਨੂੰ ਆਈਲੈਟਸ ਵਿਚ ਬੈਂਡ ਘੱਟ ਹੋਣ ਤੇ ਆਪਣੇ ਖਰਚੇ ਤੇ ਆਈਲੈਟਸ ਕਰਵਾਈ ਅਤੇ ਬਾਅਦ ਵਿਚ ਸਾਰਾ ਖਰਚਾ ਕਰ ਕੇ ਹਰਮਨਪ੍ਰੀਤ ਕੌਰ ਨੂੰ ਐਜੂਕੇਸ਼ਨ ਬੇਸ ਤੇ ਕੈਨੇਡਾ ਭੇਜ ਦਿੱਤਾ ਅਤੇ ਬਾਅਦ ਵਿਚ ਸੀਂ ਉਸ ਨੂੰ ਬੁਲਾ ਕੇ ਵਿਕਟੋਰੀਆ ਪੈਲੇਸ ਫਤਿਹਗੜ੍ਹ ਕੋਰੋਟਾਨਾ ਵਿਚ ਆਪਣੇ ਬੇਟੇ ਮਨਪ੍ਰੀਤ ਸਿੰਘ ਦਾ ਵਿਆਹ 26 ਅਗਸਤ ਨੂੰ ਧਾਰਮਿਕ ਰੀਤੀ ਰਿਵਾਜਾਂ ਅਨੁਸਾਰ ਉਸਦੇ ਨਾਲ ਕਰ ਦਿੱਤਾ।
ਇਹ ਵੀ ਪੜ੍ਹੋ: ਗੁਰੂਹਰਸਹਾਏ: ਨੌ ਦਿਨ ਪਹਿਲਾਂ ਘਰੋਂ ਕੰਮ 'ਤੇ ਗਿਆ ਵਿਅਕਤੀ, ਅੱਜ ਇਸ ਹਾਲਤ 'ਚ ਲਾਸ਼ ਦੇਖ ਪਰਿਵਾਰ ਦੇ ਉੱਡੇ ਹੋਸ਼
ਹਰਮਨਪ੍ਰੀਤ ਕੌਰ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਹ ਜਲਦ ਹੀ ਮਨਪ੍ਰੀਤ ਸਿੰਘ ਨੂੰ ਕੈਨੇਡਾ ਬੁਲਾ ਲਵੇਗੀ। ਸ਼ਿਕਾਇਤ ਕਰਤਾ ਨੇ ਕਿਹਾ ਕਿ ਕੈਨੇਡਾ ਜਾਂਦੇ ਸਮੇਂ ਉਹ ਸਾਡੇ ਵਲੋਂ ਦਿੱਤੇ ਗਏ ਗਹਿਣੇ ਵੀ ਆਪਣੇ ਨਾਲ ਲੈ ਗਈ, ਪਰ ਉਸਨੇ ਕੈਨੇਡਾ ਜਾ ਕੇ ਸਾਡੇ ਨਾਲ ਗੱਲਬਾਤ ਕਰਨੀ ਬੰਦ ਕਰ ਦਿੱਤੀ, ਜਦਕਿ ਅਸੀਂ ਉਸ ਤੇ 36 ਲੱਖ ਰੁਪਏ ਖਰਚ ਕੀਤੇ। ਇਸੇ ਤਰ੍ਹਾਂ ਸਾਡੇ ਨਾਲ ਧੋਖਾਦੇਹੀ ਕੀਤੀ ਗਈ। ਨਾ ਤਾਂ ਉਸਨੇ ਮੇਰੇ ਬੇਟੇ ਨੂੰ ਕੈਨੇਡਾ ਬੁਲਾਇਆ ਅਤੇ ਨਾ ਹੀ ਸਾਡੇ ਪੈਸੇ ਵਾਪਸ ਕੀਤੇ।
ਇਹ ਵੀ ਪੜ੍ਹੋ: ਖੇਤੀ ਕਾਨੂੰਨਾਂ ਨੂੰ ਰੱਦ ਨਾ ਕਰਨ ਤੋਂ ਖਫ਼ਾ ਨੌਜਵਾਨ ਨੇ ਸ਼ਰੇਆਮ ਸੱਥ 'ਚ ਐਲਾਨ ਕਰਨ ਮਗਰੋਂ ਕੀਤੀ ਖ਼ੁਦਕੁਸ਼ੀ
ਜ਼ਿਲ੍ਹਾ ਪੁਲਸ ਮੁਖੀ ਮੋਗਾ ਦੇ ਨਿਰਦੇਸ਼ ਤੇ ਇਸ ਦੀ ਜਾਂਚ ਡੀ.ਐਸ.ਪੀ ਮੋਗਾ ਵੱਲੋਂ ਕੀਤੀ ਗਈ। ਜਾਂਚ ਸਮੇਂ ਸ਼ਿਕਾਇਤ ਕਰਤਾ ਦੇ ਦੋਸ਼ ਸਹੀ ਪਾਏ ਜਾਣ ਤੇ ਕੈਨੇਡਾ ਰਹਿੰਦੀ ਹਰਮਨਪ੍ਰੀਤ ਕੌਰ, ਉਸ ਦੇ ਪਿਤਾ ਗੁਰਚਰਨ ਸਿੰਘ, ਮਾਤਾ ਮਨਜਿੰਦਰ ਕੌਰ, ਭਰਾ ਗੁਰਸਿਮਰਨ ਸਿੰਘ ਸਾਰੇ ਨਿਵਾਸੀ ਪਿੰਡ ਭਿੰਡਰ ਕਲਾਂ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਦੇ ਤਹਿਤ ਥਾਣਾ ਸਦਰ ਮੋਗਾ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਸੁਖਜਿੰਦਰ ਸਿੰਘ ਇੰਚਾਰਜ ਐਂਟੀ ਹਿਊਮਨ ਟੈ੍ਰਫਕਿੰਗ ਸੈਲ ਮੋਗਾ ਵੱਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਉਕਤ ਮਾਮਲੇ ਵਿਚ ਕਥਿਤ ਦੋਸ਼ੀਆਂ ਦੀ ਗ੍ਰਿਫਤਾਰੀ ਬਾਕੀ ਹੈ। ਪੁਲਸ ਵੱਲੋਂ ਛਾਪਾਮਾਰੀ ਕੀਤੀ ਜਾ ਰਹੀ ਹੈ।
ਪੰਜਾਬ 'ਚ ਕੋਰੋਨਾ ਟੀਕਾਕਰਨ ਮੁਹਿੰਮ ਜਾਰੀ, ਹੁਣ ਇਸ ਉਮਰ ਦੇ ਵਿਅਕਤੀਆਂ ਨੂੰ ਲੱਗੇਗਾ ਟੀਕਾ
NEXT STORY