ਤਰਨਤਾਰਨ (ਰਮਨ) : ਮੈਰਿਜ ਪੈਲੇਸ ਮਾਲਕ ਪਾਸੋਂ ਬਿਸ਼ਨੋਈ ਗਰੁੱਪ ਦੇ ਮੈਂਬਰ ਵੱਲੋਂ ਮੰਗੀ ਗਈ 30 ਲੱਖ ਰੁਪਏ ਦੀ ਫਿਰੌਤੀ ਨਾ ਦੇਣ ਤੋਂ ਬਾਅਦ ਘਰ ਦੇ ਬਾਹਰ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਵਾਰਦਾਤ ਤੋਂ ਬਾਅਦ ਥਾਣਾ ਸਰਹਾਲੀ ਦੀ ਪੁਲਸ ਨੇ ਦੋ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਸਰਹਾਲੀ ਦੇ ਏ. ਐੱਸ. ਆਈ ਗੁਰਸੇਵਕ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੁਰਿੰਦਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਪੱਤੀ ਮਾਖੇ-ਕੀ ਸਰਹਾਲੀ ਵੱਲੋਂ ਦਿੱਤੇ ਗਏ ਬਿਆਨਾਂ ਵਿਚ ਦੱਸਿਆ ਗਿਆ ਹੈ ਕਿ ਉਸ ਦੇ ਹਰੀਕੇ ਰੋਡ ਉਪਰ 2 ਮੈਰਿਜ ਪੈਲਸ ਹਨ, ਬੀਤੇ ਕੁਝ ਦਿਨਾਂ ਤੋਂ ਉਸ ਦੇ ਮੋਬਾਈਲ ਨੰਬਰ ਉਪਰ ਵੱਖ-ਵੱਖ ਨੰਬਰਾਂ ਰਾਹੀਂ ਵਟਸਐਪ ਕਾਲਾਂ ਆ ਰਹੀਆਂ ਸਨ ਅਤੇ ਉਸ ਪਾਸੋਂ 30 ਲੱਖ ਰੁਪਏ ਦੀ ਫਿਰੌਤੀ ਮੰਗੀ ਜਾ ਰਹੀ ਸੀ।
ਫੋਨ ਕਰਨ ਵਾਲੇ ਵਿਅਕਤੀ ਵੱਲੋਂ ਆਪਣਾ ਨਾਮ ਬਿਸ਼ਨੋਈ ਗਰੁੱਪ ਦਾ ਮੈਂਬਰ ਦੱਸਿਆ ਜਾ ਰਿਹਾ ਸੀ। ਬੀਤੀ 10 ਜੂਨ ਦੀ ਰਾਤ ਕਰੀਬ 12 ਵਜੇ ਜਦੋਂ ਗੁਰਿੰਦਰ ਸਿੰਘ ਪਰਿਵਾਰ ਸਮੇਤ ਘਰ ਵਿਚ ਮੌਜੂਦ ਸੀ ਤਾਂ ਮੋਟਰਸਾਈਕਲ ਉਪਰ ਆਏ ਦੋ ਵਿਅਕਤੀਆਂ ਵੱਲੋਂ ਉਸਦੇ ਘਰ ਦੇ ਬਾਹਰ ਗੇਟ ਉਪਰ ਗੋਲੀਆਂ ਚਲਾਈਆਂ ਗਈਆਂ, ਜਿਸ ਨਾਲ ਉਸ ਦਾ ਕਾਫੀ ਨੁਕਸਾਨ ਹੋ ਗਿਆ। ਇਸ ਹਮਲੇ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਵੱਲੋਂ ਜਾਂਦੇ ਸਮੇਂ ਧਮਕੀਆਂ ਵੀ ਦਿੱਤੀਆਂ ਗਈਆਂ ਹਨ। ਏ. ਐੱਸ. ਆਈ ਗੁਰਸੇਵਕ ਸਿੰਘ ਨੇ ਦੱਸਿਆ ਕਿ ਥਾਣਾ ਸਰਹਾਲੀ ਵਿਖੇ 2 ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਬਠਿੰਡਾ ਜੇਲ੍ਹ 'ਚ ਗਲਾ ਘੁੱਟ ਕੇ ਕੀਤਾ ਗਿਆ ਸੀ ਕੈਦੀ ਦਾ ਕਤਲ, ਪੰਜ ਸਾਲ ਬਾਅਦ ਹੋਇਆ ਖ਼ੁਲਾਸਾ
NEXT STORY