ਮੋਗਾ (ਕਸ਼ਿਸ਼ ਸਿੰਗਲਾ) : ਅੱਜ ਸਵੇਰੇ ਮੋਗਾ ਦੇ ਕਸਬਾ ਕੋਟ ਇਸੇ ਖਾਂ ਵਿਚ ਇਕ ਮੈਰਿਜ ਪੈਲੇਸ ਵਿਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਫਿਲਹਾਲ ਸਾਹਮਣੇ ਨਹੀਂ ਆਇਆ ਪਰ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਸ਼ਾਰਟ ਸਰਕਿਟ ਕਾਰਨ ਇਹ ਹਾਦਸਾ ਵਾਪਰਿਆ ਹੈ। ਹਾਲਾਂਕਿ ਇਸ ਦੀ ਅਜੇ ਤਕ ਅਧਿਕਾਰਿਕ ਪੁਸ਼ਟੀ ਨਹੀਂ ਕੀਤੀ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਮੈਰਿਜ ਪੈਲੇਸ ਜੋ ਇਸ ਵੇਲੇ ਟੈਂਟ ਦਾ ਗੋਦਾਮ ਵਜੋਂ ਵਰਤਿਆ ਜਾ ਰਿਹਾ ਸੀ, ਵਿਚ ਸਵੇਰੇ ਕਰੀਬ 3 ਵਜੇ ਅੱਗ ਲੱਗ ਗਈ। ਇਸ ਨਾਲ ਨੇੜੇ ਦੇ ਰਿਹਾਇਸ਼ੀ ਇਲਾਕੇ ਵਿਚ ਭਾਜੜਾਂ ਪੈ ਗਈਆਂ। ਇਸ ਦੌਰਾਨ ਲੋਕਾਂ ਵੱਲੋਂ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ ਅਤੇ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਇਸ ਦੌਰਾਨ ਚੰਗੀ ਗੱਲ ਇਹ ਰਹੀ ਕਿ ਇਸ ਹਾਦਸੇ ਵਿਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ।
ਜਲੰਧਰ ਦੇ ਮਸ਼ਹੂਰ ਨਿੱਕੂ ਪਾਰਕ ਨੂੰ ਲੈ ਕੇ ਹੈਰਾਨ ਕਰਨ ਵਾਲੀ ਖ਼ਬਰ, ਮਾਮਲਾ ਜਾਣ ਉਡਣਗੇ ਹੋਸ਼
NEXT STORY