ਮੋਹਾਲੀ (ਨਿਆਮੀਆਂ) : ਗੁਰਪ੍ਰੀਤ ਕੌਰ ਸਪਰਾ ਜ਼ਿਲਾ ਮੈਜਿਸਟਰੇਟ ਮੋਹਾਲੀ ਨੇ ਜ਼ਿਲਾ ਮੋਹਾਲੀ ਵਿਚ ਸਥਿਤ ਮੈਰਿਜ ਪੈਲੇਸਾਂ ਵਿਚ ਵਿਆਹ ਜਾਂ ਹੋਰ ਸਮਾਗਮਾਂ ਵਿਚ ਆਮ ਲੋਕਾਂ ਦੇ ਅਸਲਾ ਲੈ ਕੇ ਆਉਣ 'ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ ਜੇਕਰ ਕੋਈ ਵਿਅਕਤੀ ਮੈਰਿਜ ਪੈਲੇਸ ਵਿਚ ਵਿਆਹ ਸਮੇਂ ਅਸਲਾ ਲੈ ਕੇ ਆਉਂਦਾ ਹੈ ਤਾਂ ਪੈਲੇਸ ਦਾ ਮਾਲਕ ਪੁਲਸ ਨੂੰ ਤੁਰੰਤ ਸੂਚਿਤ ਕਰੇਗਾ।
ਗੱਡੀਆਂ ਪਾਰਕ ਕਰਨ ਲਈ ਉਚਿੱਤ ਥਾਂ ਦਾ ਪ੍ਰਬੰਧ ਕਰਨ ਦੇ ਹੁਕਮ
ਸਪਰਾ ਨੇ ਜ਼ਿਲਾ ਮੋਹਾਲੀ ਵਿਚ ਮੈਰਿਜ ਪੈਲੇਸਾਂ, ਹੋਟਲਾਂ, ਬੈਂਕੁਇੰਟ ਹਾਲਾਂ ਆਦਿ ਦੇ ਮਾਲਕਾਂ/ਪ੍ਰਬੰਧਕਾਂ ਨੂੰ ਹੁਕਮ ਦਿੱਤੇ ਹਨ ਕਿ ਇਨ੍ਹਾਂ ਥਾਵਾਂ 'ਤੇ ਕੀਤੇ ਜਾਣ ਵਾਲੇ ਸਮਾਗਮਾਂ ਸਮੇਂ ਗੱਡੀਆਂ ਨੂੰ ਉੱਚਿਤ ਜਗ੍ਹਾ 'ਤੇ ਪਾਰਕ ਕਰਨ ਦਾ ਪ੍ਰਬੰਧ ਕੀਤਾ ਜਾਵੇ ਤੇ ਇਨ੍ਹਾਂ ਸਮਾਗਮਾਂ ਵਿਚ ਆਉਣ ਵਾਲਾ ਕੋਈ ਵੀ ਵਿਅਕਤੀ ਆਪਣੀ ਗੱਡੀ ਨੂੰ ਫੁੱਟਪਾਥ 'ਤੇ ਖੜ੍ਹਾ ਨਾ ਕਰੇ ਜੇਕਰ ਮਾਲਕ/ਪ੍ਰਬੰਧਕ ਇਸ ਹੁਕਮ ਦੀ ਉਲੰਘਣਾ ਕਰੇਗਾ ਤਾਂ ਉਸਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਅਣਪਛਾਤੇ ਵਿਅਕਤੀ 'ਤੇ ਸਾਈਬਰ ਕੈਫੇ ਵਰਤਣ 'ਤੇ ਪਾਬੰਦੀ
ਡਿਪਟੀ ਕਮਿਸ਼ਨਰ ਨੇ ਜ਼ਿਲੇ ਦੇ ਸਾਈਬਰ ਕੈਫੇ ਮਾਲਕਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਉਹ ਕਿਸੇ ਵੀ ਅਣਪਛਾਤੇ ਵਿਅਕਤੀ ਨੂੰ ਸਾਈਬਰ ਕੈਫੇ ਦੀ ਵਰਤੋਂ ਨਾ ਕਰਨ ਦੇਣ ਤੇ ਵਰਤੋਂ ਕਰਨ ਵਾਲੇ ਵਿਅਕਤੀ ਦੀ ਪਛਾਣ ਦੇ ਰਿਕਾਰਡ ਲਈ ਰਜਿਸਟਰ ਲਾਇਆ ਜਾਵੇ। ਉਨ੍ਹਾਂ ਹੁਕਮ ਕੀਤੇ ਕਿ ਵਰਤੋਂ ਕਰਨ ਵਾਲੇ ਆਉਣ ਵਾਲੇ ਵਿਅਕਤੀ ਦੀ ਸ਼ਨਾਖਤ ਉਸ ਦੇ ਪਛਾਣ ਪੱਤਰ, ਵੋਟਰ ਕਾਰਡ, ਰਾਸ਼ਨ ਕਾਰਡ, ਡਰਾਈਵਿੰਗ ਲਾਇਸੈਂਸ ਤੇ ਫੋਟੋ ਕਰੈਡਿਟ ਕਾਰਡ ਨਾਲ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਸੈਕਟਰ-76 ਦੀ ਇਮਾਰਤ ਦੇ ਬਾਹਰ ਬਣੇ ਜੰਗਲੇ ਦੇ ਅੰਦਰ ਤੇ ਜੰਗਲੇ ਤੋਂ 100 ਮੀਟਰ ਬਾਹਰ ਦੇ ਘੇਰੇ ਤਕ ਧਰਨੇ ਤੇ ਰੈਲੀਆਂ ਕਰਨ 'ਤੇ ਪੂਰਨ ਤੌਰ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਮੈਮੋਰੰਡਮ ਵਗੈਰਾ ਦੇਣ ਲਈ 5 ਵਿਅਕਤੀਆਂ ਤੋਂ ਘੱਟ ਗਿਣਤੀ ਵਿਚ ਵਿਅਕਤੀ ਇਸ ਜੰਗਲੇ ਦੇ ਮੇਨ ਗੇਟ ਵਿਚੋਂ ਲੰਘ ਕੇ ਇਸ ਦਫਤਰ ਵਿਚ ਆਉਣ 'ਤੇ ਕੋਈ ਪਾਬੰਦੀ ਨਹੀਂ ਹੋਵੇਗੀ।
ਕਿਰਾਏਦਾਰ, ਨੌਕਰ, ਪੇਇੰਗ ਗੈਸਟ ਦਾ ਪੂਰਾ ਵੇਰਵਾ ਨੇੜੇ ਦੇ ਪੁਲਸ ਥਾਣੇ/ਚੌਕੀ 'ਚ ਦਰਜ ਕਰਵਾਉਣ ਦੇ ਹੁਕਮ
ਡੀ. ਸੀ. ਨੇ ਹੁਕਮ ਦਿੱਤੇ ਹਨ ਕਿ ਜ਼ਿਲੇ ਦੀਆਂ ਮਿਊਂਸੀਪਲ ਕਮੇਟੀਆਂ, ਨਗਰ ਪੰਚਾਇਤਾਂ ਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿਚ ਰਹਿਣ ਵਾਲਾ ਕੋਈ ਵੀ ਵਿਅਕਤੀ ਆਪਣੇ ਘਰ ਵਿਚ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇਗਾ ਤਾਂ ਉਸ ਵਲੋਂ ਉਸ ਦਾ ਪੂਰਾ ਵੇਰਵਾ ਨੇੜੇ ਦੇ ਪੁਲਸ ਥਾਣੇ ਵਿਚ ਦਰਜ ਕਰਵਾਉਣਾ ਲਾਜ਼ਮੀ ਹੋਵੇਗਾ।
ਕਿਸਾਨ ਜਥੇਬੰਦੀਆਂ ਵਲੋਂ ਬਠਿੰਡਾ-ਪਟਿਆਲਾ ਹਾਈਵੇ 'ਤੇ ਧਰਨਾ
NEXT STORY