ਮਾਨਸਾ (ਮਨਜੀਤ ਕੌਰ)-ਜ਼ਿਲਾ ਮੈਜਿਸਟ੍ਰੇਟ ਬਲਵਿੰਦਰ ਸਿੰਘ ਧਾਲੀਵਾਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ-144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਮਾਨਸਾ ਵਿਚ ਮੈਰਿਜ ਪੈਲੇਸਾਂ 'ਚ ਲਾਇਸੈਂਸੀ ਅਸਲਾ ਲੈ ਕੇ ਆਉਣ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਾਈ ਹੈ।
ਹੁਕਮ ਵਿਚ ਉਨ੍ਹਾਂ ਕਿਹਾ ਕਿ ਵਿਆਹ-ਸ਼ਾਦੀਆਂ ਸਮੇਂ ਮੈਰਿਜ ਪੈਲੇਸਾਂ 'ਚ ਕੁਝ ਲੋਕ ਆਪਣਾ ਲਾਇਸੈਂਸ ਅਸਲਾ ਨਾਲ ਲੈ ਕੇ ਜਾਂਦੇ ਹਨ ਅਤੇ ਸਮਾਗਮ 'ਚ ਸ਼ਰਾਬ ਪੀ ਕੇ ਦੂਸਰੇ ਵਿਅਕਤੀ ਤੋਂ ਹਥਿਆਰ ਖੋਹ ਕੇ ਸਟੇਜ ਉਪਰ ਭੰਗੜਾ ਪਾਉਂਦੇ ਸਮੇਂ ਫਾਇਰ ਕਰਦੇ ਹਨ। ਅਜਿਹਾ ਕਰਨ ਨਾਲ ਪੈਲੇਸ 'ਚ ਮੌਜੂਦ ਲੋਕਾਂ ਦੀ ਜਾਨ ਨੂੰ ਖਤਰਾ ਬਣ ਜਾਂਦਾ ਹੈ।
ਜ਼ਿਲਾ ਮੈਜਿਸਟ੍ਰੇਟ ਨੇ ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲਾ ਮਾਨਸਾ ਅੰਦਰ ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ਦੀ ਵਰਤੋਂ 'ਤੇ ਪੂਰਨ ਵੀ ਪਾਬੰਦੀ ਲਾਈ ਹੈ।
ਉਨ੍ਹਾਂ ਕਿਹਾ ਕਿ ਜਿਸ ਵੀ ਮੈਰਿਜ ਪੈਲੇਸ, ਹੋਟਲ, ਰੈਸਟੋਰੈਂਟ ਜਾਂ ਆਮ ਜਨਤਾ ਨੇ ਲਾਊਡ ਸਪੀਕਰ ਲਾਉਣਾ ਹੋਵੇਗਾ, ਉਹ ਵੱਖਰੇ ਤੌਰ 'ਤੇ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਤੋਂ ਪ੍ਰਵਾਨਗੀ ਲਵੇਗਾ ਪਰ ਇਸ ਪ੍ਰਵਾਨਗੀ ਦਾ ਮਤਲਬ ਕਿਸੇ ਵੀ ਤਰ੍ਹਾਂ ਆਮ ਜਨਤਾ ਦੀ ਸ਼ਾਂਤੀ ਭੰਗ ਕਰਨਾ ਨਹੀਂ ਹੋਵਗਾ।
ਇਸ ਲਈ ਰਾਤ ਨੂੰ 10 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਲਾਊਡ ਸਪੀਕਰ ਜਾਂ ਆਵਾਜ਼ੀ ਯੰਤਰਾਂ ਦੀ ਵਰਤੋਂ 'ਤੇ ਪੂਰਨ ਪਾਬੰਦੀ ਹੋਵੇਗੀ। ਉਪਰੋਕਤ ਹੁਕਮ 31 ਮਈ 2018 ਤਕ ਲਾਗੂ ਰਹਿਣਗੇ।
ਸਫਰ-ਏ-ਸ਼ਹਾਦਤ ਸਮਾਗਮ 15 ਨੂੰ, ਤਿਆਰੀਆਂ ਮੁਕੰਮਲ
NEXT STORY