ਬਠਿੰਡਾ (ਸੁਖਵਿੰਦਰ) : ਬੀਕੇਯੂ ਏਕਤਾ (ਸਿੱਧਪੁਰ) ਦੀ ਅਗਵਾਈ ਹੇਠ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਕੋਟਗੁਰੂ ਪਿੰਡ ਵਿਚ ਖੁਦਕੁਸ਼ੀ ਕਰਨ ਵਾਲੀ ਇਕ ਵਿਆਹੁਤਾ ਔਰਤ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਲਈ ਸਿਵਲ ਹਸਪਤਾਲ ਵਿਚ ਧਰਨਾ ਦਿੱਤਾ। ਗੁਰਜੰਟ ਸਿੰਘ ਵਾਸੀ ਸੇਖੂ, ਧਰਮਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੀ ਲੜਕੀ ਦਾ ਵਿਆਹ ਛੇ ਸਾਲ ਪਹਿਲਾਂ ਕੋਟਗੁਰੂ ਵਿਚ ਹੋਇਆ ਸੀ।
ਉਨ੍ਹਾਂ ਦੱਸਿਆ ਕਿ ਉਸਦੇ ਸਹੁਰਿਆਂ ਨੇ ਉਸ ਨੂੰ ਤੰਗ-ਪ੍ਰੇਸ਼ਾਨ ਕੀਤਾ, ਜਿਸ ਕਾਰਨ ਉਸ ਨੇ ਖੁਦਕੁਸ਼ੀ ਕਰ ਲਈ। ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਇਨਸਾਫ਼ ਦੀ ਮੰਗ ਲਈ ਹਸਪਤਾਲ ਵਿਚ ਧਰਨਾ ਦਿੱਤਾ। ਕਿਸਾਨ ਆਗੂਆਂ ਨੇ ਕਿਹਾ ਕਿ ਖੁਦਕੁਸ਼ੀ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਕਾਰਵਾਈ ਹੋਣ ਤੱਕ ਧਰਨਾ ਜਾਰੀ ਰਹੇਗਾ।
ਜੂਆ ਖੇਡਣ ਤੋਂ ਰੋਕਣ ’ਤੇ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ’ਚ 7 ਨਾਮਜ਼ਦ
NEXT STORY