ਗੁਰਦਾਸਪੁਰ (ਵਿਨੋਦ) : ਗਲਤੀ ਨਾਲ ਜ਼ਹਿਰੀਲੀ ਦਵਾਈ ਖਾਣ ਕਾਰਨ ਇਕ ਵਿਆਹੁਤਾ ਔਰਤ ਦੀ ਮੌਤ ਹੋ ਗਈ। ਪੁਰਾਣਾ ਸ਼ਾਲਾ ਪੁਲਸ ਨੂੰ ਮ੍ਰਿਤਕਾ ਮੌਸਮੀ ਪਤਨੀ ਗਗਨ ਸਿੰਘ ਵਾਸੀ ਰੁਡਿਆਨਾ ਜ਼ਿਲਾ ਹੁਸ਼ਿਆਰਪੁਰ ਦੀ ਮਾਤਾ ਬੀਨਾ ਦੇਵੀ ਪਤਨੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਸ ਦੀ ਲੜਕੀ ਦਾ ਵਿਆਹ ਇਕ ਸਾਲ ਪਹਿਲਾਂ ਹੀ ਪਿੰਡ ਰੁਡਿਆਨਾ ਵਿਖੇ ਹੋਇਆ ਸੀ। ਮ੍ਰਿਤਕਾ ਕੁਝ ਦਿਨਾਂ ਤੋਂ ਆਪਣੇ ਪੇਕੇ ਪਿੰਡ ਨਵਾਂ ਨੌਸ਼ਹਿਰਾ ਚਾਵਾ ਵਿਖੇ ਆਈ ਹੋਈ ਸੀ ਕਿ ਬੀਤੀ ਸ਼ਾਮ ਗਲਤੀ ਨਾਲ ਕੋਈ ਜ਼ਹਿਰੀਲੀ ਦਵਾਈ ਖਾਣ ਨਾਲ ਮ੍ਰਿਤਕਾਂ ਦੀ ਹਾਲਤ ਖਰਾਬ ਹੋ ਗਈ।
ਇਸ ਦੌਰਾਨ ਪਰਿਵਾਰਿਕ ਮੈਂਬਰਾਂ ਨੇ ਤੁਰੰਤ ਉਸ ਨੂੰ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਜਿਥੇ ਉਸ ਦੀ ਮੌਤ ਹੋ ਗਈ। ਇਸ ਸੰਬੰਧੀ ਪੁਰਾਣਾ ਸ਼ਾਲਾ ਪੁਲਸ ਨੇ 174 ਦੀ ਕਾਰਵਾਈ ਕਰਦੇ ਹੋਏ ਮ੍ਰਿਤਕਾ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ।
ਆਂਗਣਨਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਪ੍ਰੋਗਰਾਮ ਅਫਸਰ ਦਾ ਘਿਰਾਓ
NEXT STORY