ਲੁਧਿਆਣਾ (ਅਨਿਲ) : ਥਾਣਾ ਲਾਡੋਵਾਲ ਦੇ ਅਧੀਨ ਆਉਂਦੇ ਪਿੰਡ ਚਾਹੜਾਂ ਤੋਂ ਨੂਰਪੁਰ ਬੇਟ ਨੂੰ ਜਾਣ ਵਾਲੀ ਸੜਕ ’ਤੇ ਮੋਟਰਸਾਈਕਲ ਸਵਾਰ ਜੋੜੇ ਤੋਂ ਹਥਿਆਰ ਦੀ ਨੋਕ ’ਤੇ ਮੋਬਾਇਲ ਫੋਨ ਅਤੇ ਪਰਸ ਖੋਹ ਲਿਆ ਗਿਆ।
ਇਹ ਵੀ ਪੜ੍ਹੋ : ਵਹਿਸ਼ੀ ਦਰਿੰਦੇ ਦੀ ਹੈਵਾਨੀਅਤ ਦਾ ਸ਼ਿਕਾਰ ਬਣੀ ਸੀ 8 ਸਾਲਾ ਬੱਚੀ, ਜ਼ਿਆਦਾ ਖੂਨ ਵਹਿਣ ਕਾਰਨ ਨਿੱਜੀ ਹਸਪਤਾਲ ਰੈਫ਼ਰ
ਜਾਣਕਾਰੀ ਦਿੰਦਿਆਂ ਥਾਣਾ ਇੰਚਾਰਜ ਬਲਜੀਤ ਸਿੰਘ ਅਤੇ ਥਾਣੇਦਾਰ ਉਮੇਸ਼ ਕੁਮਾਰ ਨੇ ਦੱਸਿਆ ਕਿ ਪੁਲਸ ਨੂੰ ਸ਼ਿਕਾਇਤ ਕਰਤਾ ਜਗਤਾਰ ਸਿੰਘ ਪੁੱਤਰ ਬਾਬੂ ਸਿੰਘ ਵਾਸੀ ਜੈਨਪੁਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਹ ਨਗਰ ਨਿਗਮ 'ਚ ਬੇਲਦਾਰ ਦੀ ਨੌਕਰੀ ਕਰਦਾ ਹੈ ਅਤੇ 29 ਸਤੰਬਰ ਨੂੰ ਸ਼ਾਮ ਲਗਭਗ 4 ਵਜੇ ਆਪਣੀ ਪਤਨੀ ਨਾਲ ਮੋਟਰਸਾਈਕਲ ’ਤੇ ਆਪਣੇ ਘਰ ਜਾ ਰਿਹਾ ਸੀ ਕਿ ਪਿੰਡ ਚਾਹੜਾਂ ਤੋਂ ਨੂਰਪੁਰ ਬੇਟ ਵੱਲ ਜਾਂਦੇ ਸਮੇਂ ਉਨ੍ਹਾਂ ਦੇ ਮੋਟਰਸਾਈਕਲ ਦੇ ਪਿੱਛੇ 2 ਨੌਜਵਾਨ ਮੋਟਰਸਾਈਕਲ ’ਤੇ ਆਏ, ਜਿਨ੍ਹਾਂ ਨੇ ਉਨ੍ਹਾਂ ਨੂੰ ਰੋਕ ਲਿਆ।
ਇਹ ਵੀ ਪੜ੍ਹੋ : ਭਰਾ ਨੇ ਹੀ ਭਰਾ ਨੂੰ ਦਿੱਤੀ ਬੇਰਹਿਮ ਮੌਤ, ਪੁਲਸ ਦੀ ਸਖ਼ਤੀ ਮਗਰੋਂ ਬਿਆਨ ਕੀਤਾ ਖੌਫ਼ਨਾਕ ਸੱਚ
ਉਨ੍ਹਾਂ ਦੇ ਹੱਥ 'ਚ ਤੇਜ਼ਧਾਰ ਹਥਿਆਰ ਸਨ, ਜਿਸ ਨਾਲ ਧਮਕਾਉਂਦੇ ਹੋਏ ਉਨ੍ਹਾਂ ਕੋਲੋਂ ਮੋਬਾਇਲ ਫੋਨ, ਪਰਸ ਜਿਸ 'ਚ 600 ਰੁਪਏ, ਏ. ਟੀ. ਐੱਮ. ਕਾਰਡ, ¬ਕ੍ਰੈਡਿਟ ਕਾਰਡ, ਮਹਿਕਮੇ ਦਾ ਆਈ. ਡੀ. ਕਾਰਡ ਅਤੇ ਡਰਾਈਵਿੰਗ ਲਾਇਸੈਂਸ ਪਿਆ ਸੀ, ਖੋਹ ਕੇ ਫਰਾਰ ਹੋ ਗਏ, ਜਿਨ੍ਹਾਂ ਨੇ ਆਪਣੇ ਮੂੰਹ ਕੱਪੜੇ ਨਾਲ ਬੰਨ੍ਹ ਰੱਖੇ ਸੀ।
ਇਹ ਵੀ ਪੜ੍ਹੋ : ਦਰਦਨਾਕ : ਖੱਡ 'ਚ ਡਿਗੀ ਕਾਰ 'ਚੋਂ ਨੌਜਵਾਨ ਦੀ ਅੱਧ ਸੜੀ ਲਾਸ਼ ਬਰਾਮਦ, ਨੇੜੇ ਪਈਆਂ ਸੀ ਬੀਅਰ ਦੀਆਂ ਬੋਤਲਾਂ
ਇਸ ਦੇ ਬਾਅਦ ਉਨ੍ਹਾਂ ਨੇ ਇਸ ਦੀ ਸੂਚਨਾ ਥਾਣਾ ਲਾਡੋਵਾਲ ਪੁਲਸ ਨੂੰ ਦਿੱਤੀ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮਾਮਲਾ ਦਰਜ ਕਰਨ ਬਾਅਦ ਜਦ ਪੁਲਸ ਨੇ ਨੇੜੇ ਦੇ ਸੀ. ਸੀ. ਟੀ. ਵੀ. ਕੈਮਰੇ ਚੈੱਕ ਕੀਤੇ ਤਾਂ ਉਪਰੋਕਤ ਲੁਟੇਰਿਆਂ ਦੀ ਫੁਟੇਜ ਕੈਮਰੇ ’ਚ ਦਿਖਾਈ ਦਿੱਤੀ, ਜਿਸ ਤੋਂ ਬਾਅਦ ਪੁਲਸ ਵੱਲੋਂ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਰਹੀ ਹੈ।
ਤਰਨਤਾਰਨ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਕਰਫ਼ਿਊ ਤੇ ਤਾਲਾਬੰਦੀ ਨੂੰ ਲੈ ਕੇ ਨਵੇਂ ਹੁਕਮ ਜਾਰੀ
NEXT STORY