ਤਪਾ ਮੰਡੀ (ਸ਼ਾਮ ਗਰਗ) : ਬਰਨਾਲਾ-ਬਠਿੰਡਾ ਮੁੱਖ ਮਾਰਗ ’ਤੇ ਸਥਿਤ ਥਾਣਾ ਤਪਾ ਦੇ ਬਿਲਕੁਲ ਸਾਹਮਣੇ ਮਿਲਨ ਹੋਟਲ ਵਿਚ ਇਕ ਮਹਿਲਾ ਦੀ ਖ਼ੂਨ ਨਾਲ ਲੱਥਪੱਥ ਲਾਸ਼ ਮਿਲਣ ਕਾਰਨ ਇਲਾਕੇ ਵਿਚ ਸਨਸਨੀ ਫੈਲ ਗਈ। ਮ੍ਰਿਤਕਾ ਦੀ ਪਛਾਣ ਜਸਵੀਰ ਕੌਰ ਪਤਨੀ ਮੰਗਾ ਸਿੰਘ ਵਾਸੀ ਬਾਜ਼ੀਗਰ ਬਸਤੀ, ਤਪਾ ਵਜੋਂ ਹੋਈ ਹੈ। ਪੁਲਸ ਨੇ ਮੰਗਾ ਸਿੰਘ ਪੁੱਤਰ ਰਾਮ ਚੰਦ ਦੇ ਬਿਆਨਾਂ ਦੇ ਆਧਾਰ ’ਤੇ ਅਮਨਦੀਪ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਬਦਰਾ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਉਸ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਸਵੀਰ ਕੌਰ (31) ਅਤੇ ਅਮਨਦੀਪ ਸਿੰਘ ਹੋਟਲ ਵਿਚ ਕਮਰਾ ਲੈ ਕੇ ਠਹਿਰੇ ਸਨ। ਦੱਸਿਆ ਜਾਂਦਾ ਹੈ ਕਿ ਦੋਵਾਂ ਵਿਚਕਾਰ ਲੰਮੇ ਸਮੇਂ ਤੋਂ ਕਥਿਤ ਨਾਜਾਇਜ਼ ਸਬੰਧ ਸਨ। ਹੋਟਲ ਵਿਚ ਕਮਰਾ ਲੈਣ ਤੋਂ ਬਾਅਦ ਅਮਨਦੀਪ ਸਿੰਘ ਹੋਟਲ ਮਾਲਕ ਨੂੰ ਕੁਝ ਸਮੇਂ ਬਾਅਦ ਵਾਪਸ ਆਉਣ ਦੀ ਗੱਲ ਕਹਿ ਕੇ ਚਲਾ ਗਿਆ ਪਰ ਕਾਫ਼ੀ ਸਮਾਂ ਬੀਤਣ ਦੇ ਬਾਵਜੂਦ ਵਾਪਸ ਨਹੀਂ ਆਇਆ। ਜਦੋਂ ਹੋਟਲ ਮਾਲਕ ਨੇ ਕਮਰੇ ਦੀ ਜਾਂਚ ਕੀਤੀ ਤਾਂ ਅੰਦਰ ਜਸਵੀਰ ਕੌਰ ਦੀ ਖ਼ੂਨ ਨਾਲ ਲੱਥਪੱਥ ਲਾਸ਼ ਪਈ ਮਿਲੀ।
ਇਹ ਵੀ ਪੜ੍ਹੋ : ਗਠਜੋੜ ਨੂੰ ਲੈ ਕੇ ਸੁਖਬੀਰ ਬਾਦਲ ਦਾ ਵੱਡਾ ਬਿਆਨ
ਇਸ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਗਈ। ਮੁੱਢਲੀ ਜਾਣਕਾਰੀ ਅਨੁਸਾਰ ਮਹਿਲਾ ਦੇ ਸਰੀਰ ’ਤੇ ਤੇਜ਼ਧਾਰ ਹਥਿਆਰ ਨਾਲ ਕੀਤੇ ਗਏ ਵਾਰਾਂ ਦੇ ਨਿਸ਼ਾਨ ਹੋਣ ਦੀ ਗੱਲ ਸਾਹਮਣੇ ਆਈ ਹੈ। ਹਾਲਾਂਕਿ ਮੌਤ ਨਾਲ ਸਬੰਧਤ ਸਾਰੇ ਤੱਥਾਂ ਦੀ ਪੁਸ਼ਟੀ ਜਾਂਚ ਅਤੇ ਡਾਕਟਰੀ ਰਿਪੋਰਟ ਤੋਂ ਬਾਅਦ ਹੀ ਹੋ ਸਕੇਗੀ। ਸੂਚਨਾ ਮਿਲਣ ’ਤੇ ਡੀਐੱਸਪੀ ਤਪਾ ਜਸਕਰਨ ਸਿੰਘ ਬਰਾੜ, ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਅਤੇ ਚੌਕੀ ਇੰਚਾਰਜ ਕੁਲਵੰਤ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਮੌਕੇ ’ਤੇ ਪਹੁੰਚੀ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਬਰਨਾਲਾ ਦੇ ਮੁਰਦਾਘਰ ਵਿਚ ਭੇਜ ਦਿੱਤਾ।
ਇਹ ਵੀ ਪੜ੍ਹੋ : ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਅਹਿਮ ਖ਼ਬਰ, ਹਾਈਕੋਰਟ ਨੇ ਜਾਰੀ ਕੀਤੇ ਨਵੇਂ ਹੁਕਮ
ਹੋਟਲਾਂ ਵਿਚ ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਰੱਖਣ ਦੀ ਮੰਗ
ਘਟਨਾ ਤੋਂ ਬਾਅਦ ਮੌਕੇ ’ਤੇ ਇਕੱਠੇ ਹੋਏ ਕੁਝ ਲੋਕਾਂ ਨੇ ਕਿਹਾ ਕਿ ਬਠਿੰਡਾ-ਚੰਡੀਗੜ੍ਹ ਮੁੱਖ ਮਾਰਗ ’ਤੇ ਸਥਿਤ ਹੋਟਲਾਂ ਵਿਚ ਸਮੇਂ-ਸਮੇਂ ’ਤੇ ਸ਼ੱਕੀ ਵਿਅਕਤੀਆਂ ਦਾ ਆਉਣਾ-ਜਾਣਾ ਰਹਿੰਦਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਕੁਝ ਲੋਕ ਅਜਿਹੀਆਂ ਥਾਵਾਂ ਨੂੰ ਆਪਣੀ ਆਮਦਨ ਦਾ ਸਾਧਨ ਬਣਾਈ ਬੈਠੇ ਹਨ। ਲੋਕਾਂ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਹੋਟਲਾਂ ਵਿਚ ਹੋਣ ਵਾਲੀਆਂ ਸ਼ੱਕੀ ਗਤੀਵਿਧੀਆਂ ਦੀ ਜਾਂਚ ਕੀਤੀ ਜਾਵੇ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਅਜਿਹੀਆਂ ਥਾਵਾਂ ’ਤੇ ਨਿਯਮਤ ਜਾਂਚ ਹੋਣ ਨਾਲ ਅਪਰਾਧਿਕ ਘਟਨਾਵਾਂ ਨੂੰ ਰੋਕਣ ਵਿਚ ਮਦਦ ਮਿਲ ਸਕਦੀ ਹੈ। ਪੁਲਸ ਵੱਲੋਂ ਅਮਨਦੀਪ ਸਿੰਘ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਡੀ.ਐਸ.ਪੀ ਤਪਾ ਜਸਕਰਨ ਸਿੰਘ ਬਰਾੜ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਇਹ ਮਾਮਲਾ ਨਜਾਇਜ਼ ਸੰਬੰਧਾਂ ਦਾ ਹੈ, ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਘਟਨਾ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਮ੍ਰਿਤਕਾ ਅਪਣੇ ਪਿੱਛੇ ਇਕ ਲੜਕਾ ਅਤੇ ਲੜਕੀ ਛੱਡ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਕੂਲ ਮੁਖੀਆਂ ਨੂੰ ਜਾਰੀ ਹੋਏ ਵਿਸ਼ੇਸ਼ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ: ਸਿਹਤ ਵਿਭਾਗ ਦਾ ਵੱਡਾ ਫੈਸਲਾ, ਅੰਮ੍ਰਿਤਸਰ 'ਚ ਇਨ੍ਹਾਂ ਮਰੀਜ਼ਾਂ ਲਈ ਸੋਮਵਾਰ ਤੋਂ ਖੁੱਲ੍ਹਣਗੇ ਸਪੈਸ਼ਲ ਕਲੀਨਿਕ
NEXT STORY