ਲੁਧਿਆਣਾ (ਗੌਤਮ) : ਕੈਨੇਡਾ ਤੋਂ ਆਏ ਇਕ ਵਿਆਹੁਤਾ ਨੌਜਵਾਨ ਨੇ ਸਾਜ਼ਿਸ਼ ਰਚ ਕੇ ਇਥੋਂ ਦੇ ਇਕ ਪਿੰਡ ਦੀ ਰਹਿਣ ਵਾਲੀ ਇਕ ਲੜਕੀ ਨਾਲ ਵਿਆਹ ਕਰਵਾ ਲਿਆ ਤੇ ਕੁਝ ਸਮੇਂ ਬਾਅਦ ਨਕਦੀ ਅਤੇ ਗਹਿਣੇ ਲੈ ਕੇ ਫਰਾਰ ਹੋ ਗਿਆ, ਜਿਸ ਦੀ ਪੀੜਤ ਲੜਕੀ ਨੇ ਪੁਲਸ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ। ਜਾਂਚ ਤੋਂ ਬਾਅਦ ਪੁਲਸ ਨੇ ਦੋਸ਼ੀ ਤੇ ਉਸ ਦੇ ਹੋਰ ਸਾਥੀਆਂ ਖ਼ਿਲਾਫ਼ ਸਾਜ਼ਿਸ਼ ਰਚ ਕੇ ਧੋਖਾਧੜੀ ਕਰਨ ਅਤੇ ਨੌਜਵਾਨ ਖ਼ਿਲਾਫ਼ ਰੇਪ ਦੇ ਦੋਸ਼ 'ਚ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ : ਚਿੱਟਾ ਪੀਣ ਦੀ ਵੀਡੀਓ ਫੇਸਬੁੱਕ ’ਤੇ ਅਪਲੋਡ ਕਰਨ ਵਾਲਾ ਪੁਲਸ ਨੇ ਕੀਤਾ ਕਾਬੂ
ਪੁਲਸ ਨੇ ਜਾਂਚ ਤੋਂ ਬਾਅਦ ਕੈਨੇਡਾ ਦੇ ਰਹਿਣ ਵਾਲੇ ਭੀਸ਼ਮ ਰੱਤੀ, ਉਸ ਦੇ ਰਿਸ਼ਤੇਦਾਰ ਅਸ਼ੋਕ ਕੁਮਾਰ ਤੇ ਉਸ ਦੀ ਪਤਨੀ ਸੋਨੀ ਅਤੇ ਕੈਨੇਡਾ ਰਹਿੰਦੇ ਅਮਰੀਕ ਜੈਸਵਾਲ ਨੂੰ ਨਾਮਜ਼ਦ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਪੀੜਤਾ ਨੇ ਦੱਸਿਆ ਕਿ ਮੁਲਜ਼ਮ ਅਤੇ ਉਸ ਦੇ ਰਿਸ਼ਤੇਦਾਰਾਂ ਨੇ ਉਸ ਨਾਲ ਸੰਪਰਕ ਕੀਤਾ ਤੇ ਦੱਸਿਆ ਕਿ ਭੀਸ਼ਮ ਕੈਨੇਡਾ ਤੋਂ ਵਿਆਹ ਕਰਨ ਆਇਆ ਹੈ। ਗੱਲਬਾਤ ਤੋਂ ਬਾਅਦ ਉਨ੍ਹਾਂ ਦਾ ਰਿਸ਼ਤਾ ਪੱਕਾ ਹੋ ਗਿਆ ਤੇ ਵਿਆਹ ਵੀ ਹੋ ਗਿਆ। ਵਿਆਹ ਤੋਂ ਬਾਅਦ ਮੁਲਜ਼ਮ ਨੇ ਉਸ ਦੇ ਸਾਰੇ ਗਹਿਣੇ ਲੈ ਲਏ ਤੇ ਕਰੀਬ 3 ਲੱਖ ਰੁਪਏ ਦੀ ਨਕਦੀ ਵੀ ਇਹ ਕਹਿ ਕੇ ਲੈ ਲਈ ਕਿ ਕੈਨੇਡਾ ਜਾਣ ਲਈ ਦਸਤਾਵੇਜ਼ ਤਿਆਰ ਕਰਵਾਉਣੇ ਹਨ।
ਇਹ ਵੀ ਪੜ੍ਹੋ : ਗੰਭੀਰ ਹੋਇਆ ਬਿਜਲੀ ਸੰਕਟ : ਰਾਜਪੁਰਾ ਪਲਾਂਟ ਦਾ ਇਕ ਯੂਨਿਟ ਹੋਇਆ ਬੰਦ
ਕਰੀਬ 1 ਮਹੀਨਾ ਇੰਤਜ਼ਾਰ ਕਰਨ ਤੋਂ ਬਾਅਦ ਮੁਲਜ਼ਮ ਬਿਨਾਂ ਦੱਸੇ ਵਾਪਸ ਚਲਾ ਗਿਆ ਅਤੇ ਬਾਅਦ ਵਿਚ ਪਤਾ ਲੱਗਾ ਕਿ ਦੋਸ਼ੀ ਪਹਿਲਾਂ ਹੀ ਵਿਆਹਿਆ ਹੋਇਆ ਹੈ। ਉਥੇ ਜਾ ਕੇ ਮੁਲਜ਼ਮ ਨੇ ਉਸ ਨਾਲ ਸੰਪਰਕ ਕਰਨਾ ਵੀ ਬੰਦ ਕਰ ਦਿੱਤਾ। ਸਬ-ਇੰਸਪੈਕਟਰ ਸੁਭਾਸ਼ ਚੰਦ ਨੇ ਦੱਸਿਆ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਉਕਤ ਆਰੋਪੀ ਦੇ ਪੰਜਾਬ 'ਚ ਰਹਿੰਦੇ ਰਿਸ਼ਤੇਦਾਰਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਮੁਲਜ਼ਮਾਂ ਖ਼ਿਲਾਫ਼ ਅੰਬੈਸੀ ਨੂੰ ਪੱਤਰ ਵੀ ਭੇਜਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ’ਤੇ ਪਹਿਲੇ ਦਿਨ ਰਿਪੋਰਟ ਹੋਏ ਪੁਰਾਣੇ ਮਾਮਲੇ, ਕਈ ਅਧਿਕਾਰੀ ਫਸੇ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
ਹੁਸ਼ਿਆਰਪੁਰ ਵਿਖੇ ਪੰਜਾਬ-ਹਿਮਾਚਲ ਬਾਰਡਰ 'ਤੇ ਚੱਲੀਆਂ ਗੋਲ਼ੀਆਂ ਦੌਰਾਨ ਜ਼ਖ਼ਮੀ ਹੋਏ ਨੌਜਵਾਨ ਨੇ ਦੱਸੀ ਸੱਚਾਈ
NEXT STORY