ਬਟਾਲਾ (ਸਾਹਿਲ)- ਸਹੁਰਿਆਂ ਤੋਂ ਦੁਖੀ ਵਿਆਹੁਤਾ ਵੱਲੋਂ ਜ਼ਹਿਰੀਲੀ ਖਾ ਕੇ ਆਪਣੀ ਜੀਵਨਲੀਲਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕਾ ਦੇ ਪਿਤਾ ਦੀਦਾਰ ਸਿੰਘ ਵਾਸੀ ਸ੍ਰੀ ਹਰਗੋਬਿੰਦਪੁਰ ਨੇ ਦੱਸਿਆ ਕਿ ਮੇਰੀ ਲੜਕੀ ਅਨਮੋਲਜੀਤ ਕੌਰ ਦਾ ਵਿਆਹ ਕਰੀਬ ਇਕ ਸਾਲ ਪਹਿਲਾਂ ਜਸਪਾਲ ਸਿੰਘ ਵਾਸੀ ਪਿੰਡ ਨਾਨੋਵਾਲ ਖੁਰਦ ਨਾਲ ਹੋਇਆ ਸੀ ਅਤੇ ਵਿਆਹ ਦੇ ਕੁਝ ਚਿਰ ਬਾਅਦ ਹੀ ਮੇਰੀ ਲੜਕੀ ਨੂੰ ਉਸਦੇ ਸਹੁਰੇ ਪਰਿਵਾਰ ਨੇ ਤੰਗ-ਪ੍ਰੇਸ਼ਾਨ ਕਰਨ ਦੇ ਨਾਲ-ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਕੁਝ ਦਿਨ ਪਹਿਲਾਂ ਮੇਰੀ ਲੜਕੀ ਨੂੰ ਉਸਦੇ ਸਹੁਰੇ ਪਰਿਵਾਰ ਨੇ ਤੰਗ ਕੀਤਾ ਤਾਂ ਉਹ ਪੇਕੇ ਘਰ ਸ੍ਰੀ ਹਰਗੋਬਿੰਦਪੁਰ ਆ ਗਈ ਅਤੇ ਬੀਤੀ ਸਵੇਰੇ ਉਸ ਨੇ ਘਰ ਵਿਚ ਪਈ ਕੋਈ ਜ਼ਹਿਰੀਲੀ ਦਵਾਈ ਮੇਰੀ ਲੜਕੀ ਨੇ ਖਾ ਲਈ, ਜਿਸ ਨਾਲ ਉਸ ਦੀ ਹਾਲਤ ਖਰਾਬ ਹੋ ਗਈ ਅਤੇ ਉਸ ਨੂੰ ਇਲਾਜ ਲਈ ਤੁਰੰਤ ਬਟਾਲਾ ਦੇ ਇਕ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ, ਜਿਥੇ ਉਸਦੀ ਮੌਤ ਹੋ ਗਈ।
ਇਹ ਵੀ ਪੜ੍ਹੋ-ਪੰਜਾਬ 'ਚ ਸਿਹਤ ਵਿਭਾਗ ਵੱਲੋਂ ਮੈਡੀਕਲ ਅਫਸਰਾਂ ਨੂੰ ਸਖ਼ਤ ਹਦਾਇਤਾਂ ਜਾਰੀ, ਹੁਣ 24 ਘੰਟੇ ਕਰਨੀ ਪਵੇਗੀ ਡਿਊਟੀ
ਜਦੋਂ ਥਾਣਾ ਸ੍ਰੀ ਹਰਗੋਬਿੰਦਪੁਰ ਦੇ ਏ. ਐੱਸ. ਆਈ. ਸਕੱਤਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਰਖਵਾ ਦਿੱਤਾ ਹੈ ਅਤੇ ਪਰਿਵਾਰਕ ਮੈਂਬਰਾਨ ਵਲੋਂ ਜੋ ਵੀ ਬਿਆਨ ਦਰਜ ਕਰਵਾਏ ਜਾਣਗੇ, ਉਸ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਅਮਲ ਹੇਠ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ- ਤਣਾਅ ਵਿਚਾਲੇ ਪੰਜਾਬ ਦੇ ਇਸ ਜ਼ਿਲ੍ਹੇ ਤੋਂ ਵੱਡੀ ਖ਼ਬਰ, ਹੁਣ ਰੋਜ਼ ਹੋਵੇਗਾ Blackout
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੌਜੂਦਾ ਹਾਲਾਤ ਦਰਮਿਆਨ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦੀ ਸਖ਼ਤ Warning! ਨਾ ਕਰ ਬੈਠਿਓ ਇਹ ਗ਼ਲਤੀ
NEXT STORY