ਬਰਨਾਲਾ- ਜ਼ਿਲ੍ਹਾ ਬਰਨਾਲਾ ਦੇ ਹੰਡਿਆਇਆ ਵਿੱਚ ਇੱਕ ਔਰਤ ਨੇ ਆਪਣੇ ਪਤੀ ਤੋਂ ਦੁਖੀ ਹੋ ਕੇ ਜ਼ਹਿਰੀਲੀ ਵਸਤੂ ਖਾ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ ਹੈ। ਜਾਣਕਾਰੀ ਅਨੁਸਾਰ 28 ਸਾਲ ਦੀ ਮ੍ਰਿਤਕਾ ਸੁਰਜੀਤ ਕੌਰ ਉਰਫ਼ ਸੀਤੋ ਜੋ ਜ਼ਿਲ੍ਹਾ ਬਠਿੰਡਾ ਦੇ ਪਿੰਡ ਦਿਆਲਪੁਰਾ ਭਾਈਕਾ ਦੀ ਰਹਿਣ ਵਾਲੀ ਸੀ ਤੇ ਉਸ ਦਾ ਵਿਆਹ ਜ਼ਿਲ੍ਹਾ ਬਰਨਾਲਾ ਦੇ ਹੰਡਿਆਇਆ ਦੇ ਰਹਿਣ ਵਾਲੇ ਚਮਕੌਰ ਸਿੰਘ ਪੁੱਤਰ ਮਹਿੰਦਰ ਸਿੰਘ ਨਾਲ ਢਾਈ ਸਾਲ ਪਹਿਲਾਂ ਹੋਇਆ ਸੀ
ਵਿਆਹ ਤੋਂ ਬਾਅਦ ਉਨ੍ਹਾਂ ਦੇ ਘਰ ਇਕ ਬੱਚੀ ਨੇ ਵੀ ਜਨਮ ਲਿਆ ਸੀ। ਮ੍ਰਿਤਕ ਸੁਰਜੀਤ ਕੌਰ ਦਾ ਪਤੀ ਚਮਕੌਰ ਸਿੰਘ ਉਸ ਨਾਲ ਹਮੇਸ਼ਾ ਕੁੱਟਮਾਰ ਅਤੇ ਘਰ ਵਿੱਚ ਕਲੇਸ਼ ਕਰਦਾ ਰਹਿੰਦਾ ਸੀ, ਜਿਸ ਨੂੰ ਲੈ ਕੇ ਕਈ ਵਾਰ ਮ੍ਰਿਤਕਾ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਪਿੰਡ ਪੰਚਾਇਤਾਂ ਅਤੇ ਪੁਲਸ ਨੂੰ ਵੀ ਇਸ ਬਾਰੇ ਜਾਣਕਾਰੀ ਦਿੱਤੀ ਗਈ, ਪਰ ਦੁਬਾਰਾ ਫਿਰ ਲੜਾਈ ਝਗੜਾ ਨਾ ਕਰਨ ਦਾ ਭਰੋਸਾ ਦੇ ਕੇ ਉਸ ਨੂੰ ਆਪਣੇ ਨਾਲ ਘਰ ਲੈ ਆਉਂਦਾ।
ਇਹ ਵੀ ਪੜ੍ਹੋ- ਸਾਬਕਾ CM ਚੰਨੀ ਵੱਲੋਂ ਠੋਡੀ 'ਤੇ ਹੱਥ ਲਾਉਣ ਵਾਲੀ ਵੀਡੀਓ ਦੇ ਮਾਮਲੇ 'ਚ ਬੀਬੀ ਜਗੀਰ ਕੌਰ ਨੇ ਦਿੱਤਾ ਸਪੱਸ਼ਟੀਕਰਨ
ਮ੍ਰਿਤਕਾ ਸੁਰਜੀਤ ਕੌਰ ਆਪਣੀ ਛੋਟੀ ਬੱਚੀ ਦੇ ਭਵਿੱਖ ਨੂੰ ਦੇਖਦੇ ਹੋਏ ਆਪਣੇ ਪਤੀ ਚਮਕੌਰ ਸਿੰਘ ਨਾਲ ਹੰਡਿਆਇਆ ਵਿਖੇ ਰਹਿਣ ਲੱਗ ਗਏ ਸੀ। ਪਰ ਦੁਬਾਰਾ ਫਿਰ ਉਸਦਾ ਪਤੀ ਚਮਕੌਰ ਸਿੰਘ ਉਸ ਨਾਲ ਕੁੱਟਮਾਰ ਕਰਦਾ ਰਹਿੰਦਾ ਅਤੇ ਉਸ ਨੂੰ ਤੰਗ ਪਰੇਸ਼ਾਨ ਕਰਦਾ ਰਹਿੰਦਾ ਸੀ, ਜਿਸ ਕਰ ਕੇ ਸੁਰਜੀਤ ਕੌਰ ਨੇ ਆਪਣੇ ਪਤੀ ਤੋਂ ਪਰੇਸ਼ਾਨ ਹੋ ਕੇ ਜ਼ਹਿਰੀਲੀ ਵਸਤੂ ਨਿਗਲ ਲਈ। ਉਸ ਦੀ ਹਾਲਤ ਨੂੰ ਨਾਜ਼ੁਕ ਦੇਖਦੇ ਹੋਏ ਬਰਨਾਲਾ ਦੇ ਹਸਪਤਾਲ ਲਿਆਂਦਾ ਗਿਆ ਤਾਂ ਉਸ ਦੀ ਮੌਤ ਹੋ ਗਈ।
ਇਸ ਮਾਮਲੇ ਸੰਬੰਧੀ ਮ੍ਰਿਤਕ ਦੇ ਪਿਤਾ ਸਮੇਤ ਪਰਿਵਾਰਿਕ ਮੈਂਬਰਾਂ ਨੇ ਦੋਸ਼ੀ ਜਵਾਈ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਦੂਜੇ ਪਾਸੇ ਹੰਡਿਆਇਆ ਪੁਲਸ ਚੌਂਕੀ ਇੰਚਾਰਜ ਤਰਸੇਮ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਮਾਮਲੇ ਸਬੰਧੀ ਪੀੜਿਤ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਮ੍ਰਿਤਕ ਔਰਤ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਦੋਸ਼ੀ ਖਿਲਾਫ ਆਈ.ਪੀ.ਸੀ. ਦੀ ਧਾਰਾ 306 ਤਹਿਤ ਮਾਮਲਾ ਦਰਜ ਕਰਕੇ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪਹਿਲੀ ਵਾਰ ਸਾਹਮਣੇ ਆਈ ਰੇਹੜੀ ਵਾਲੇ ‘ਜਸਪ੍ਰੀਤ’ ਦੀ ਮਾਂ, ਦੱਸਿਆ ਮਾਸੂਮ ਬੱਚਿਆਂ ਨੂੰ ਛੱਡ ਕਿਉਂ ਚਲੀ ਗਈ ਪੇਕੇ ?
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਿੱਖਿਆ ਖੇਤਰ 'ਚ ਪੰਜਾਬ ਸਰਕਾਰ ਦੀ ਵੱਡੀ ਕਾਮਯਾਬੀ, 90% ਤੋਂ ਵੱਧ ਵਿਦਿਆਰਥੀਆਂ ਤੱਕ ਪਹੁੰਚੀਆਂ ਕਿਤਾਬਾਂ
NEXT STORY