ਫਿਰੋਜ਼ਪੁਰ (ਆਨੰਦ) : ਫਿਰੋਜ਼ਪੁਰ ਵਿਖੇ ਇਕ ਵਿਆਹੁਤਾ ਕੋਲੋਂ ਹੋਰ ਦਾਜ ਦੀ ਮੰਗ ਕਰਨ ’ਤੇ ਉਸ ਨੂੰ ਕੁੱਟਮਾਰ ਕਰਕੇ ਘਰੋਂ ਕੱਢਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ ਵਿਚ ਥਾਣਾ ਵੁਮੈਨ ਫਿਰੋਜ਼ਪੁਰ ਪੁਲਸ ਨੇ ਵਿਆਹੁਤਾ ਦੇ ਸਹੁਰੇ ਪਰਿਵਾਰ ਦੇ 3 ਮੈਂਬਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ 'ਚ ਮਨਜੀਤ ਕੌਰ ਪੁੱਤਰੀ ਅਵਤਾਰ ਸਿੰਘ ਵਾਸੀ ਮਕਾਨ ਨੰਬਰ 340 ਬਾਬਾ ਬਦਰੀ ਨਾਥ ਕਾਲੋਨੀ ਨੇ ਦੱਸਿਆ ਕਿ ਉਸ ਦਾ ਵਿਆਹ ਅਜੈ ਭਾਟੀਆਂ ਵਾਸੀ ਰਾਮ ਬਾਗ ਅੰਮ੍ਰਿਤਸਰ ਨਾਲ ਮਿਤੀ 27 ਨਵੰਬਰ 2024 ਨੂੰ ਹੋਇਆ ਸੀ।
ਵਿਆਹੁਤਾ ਨੇ ਦੱਸਿਆ ਕਿ ਉਸ ਦੇ ਵਿਆਹ ਸਮੇਂ ਉਸ ਦੇ ਮਾਤਾ-ਪਿਤਾ ਨੇ ਆਪਣੀ ਹੈਸੀਅਤ ਤੋਂ ਵੱਧ ਦਾਜ-ਦਹੇਜ ਇਸਤਰੀ ਧੰਨ ਵਜੋਂ ਦਿੱਤਾ ਸੀ, ਪਰ ਦੋਸ਼ੀ ਇਸ ਤੋਂ ਖੁਸ਼ ਨਹੀਂ ਸਨ। ਵਿਆਹੁਤਾ ਮਨਜੀਤ ਕੌਰ ਨੇ ਦੱਸਿਆ ਕਿ ਦੋਸ਼ੀਅਨ ਰਾਹੁਲ ਭਾਟੀਆ, ਅਜੈ ਭਾਟੀਆ ਪੁੱਤਰ ਜਨਕ ਰਾਜ ਅਤੇ ਸੱਸ ਸੀਮਾ ਰਾਣੀ ਉਸ ਨੂੰ ਘੱਟ ਦਾਜ ਦਹੇਜ ਲਿਆਉਣ ਕਰਕੇ ਤੰਗ-ਪਰੇਸ਼ਾਨ ਕਰਨ ਲੱਗੇ ਅਤੇ ਹੋਰ ਦਾਜ ਦੀ ਮੰਗ ਕਰਦੇ ਸਨ। ਵਿਆਹੁਤਾ ਨੇ ਦੱਸਿਆ ਕਿ ਉਸ ਵੱਲੋਂ ਇਨਕਾਰ ਕਰਨ ਤੇ ਉਸ ਨੂੰ ਕੁੱਟਮਾਰ ਕਰਕੇ ਘਰੋਂ ਕੱਢ ਦਿੱਤਾ ਤੇ ਉਸ ਦਾ ਇਸਤਰੀ ਧੰਨ ਖੁਰਦ-ਬੁਰਦ ਕਰ ਰਹੇ ਹਨ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਪੁਲਸ ਨੇ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਡੀ.ਜੀ.ਪੀ. ਦਫ਼ਤਰ ਅੰਦਰ ਸੁਖਬੀਰ ਬਾਦਲ ਦਾ 'ਧਰਨਾ'! 'ਕਰੋ ਮੇਰੇ 'ਤੇ ਪਰਚਾ ਦਰਜ, ਅਸੀਂ ਇੱਥੋਂ ਨਹੀਂ ਹਿਲਦੇ'
NEXT STORY