ਗੁਰੂਹਰਸਹਾਏ (ਮਨਜੀਤ) : ਵਿਆਹੁਤਾ ਨੂੰ ਘੱਟ ਦਾਜ ਲਿਆਉਣ ਅਤੇ ਤੰਗ-ਪਰੇਸ਼ਾਨ ਕਰਕੇ ਕੁੱਟਮਾਰ ਕਰਨ ਦੇ ਦੋਸ਼ 'ਚ ਥਾਣਾ ਲੱਖੋਕੇ ਬਹਿਰਾਮ ਪੁਲਸ ਨੇ ਵਿਆਹੁਤਾ ਦੇ ਸਹੁਰੇ ਪਰਿਵਾਰ ਦੇ ਤਿੰਨ ਮੈਂਬਰਾਂ ਖ਼ਿਲਾਫ਼ 498-ਏ, 323, 34 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦਿਲਪ੍ਰੀਤ ਕੌਰ ਪਤਨੀ ਪਲਵਿੰਦਰ ਸਿੰਘ ਵਾਸੀ ਪਿੰਡ ਚੱਕ ਹਿਰਾਜ ਬੈਰਕਾਂ ਨੇ ਦੱਸਿਆ ਕਿ ਉਸ ਦਾ ਵਿਆਹ 2 ਸਾਲ ਪਹਿਲਾਂ ਪਲਵਿੰਦਰ ਸਿੰਘ ਪੁੱਤਰ ਸੰਤੋਖ ਸਿੰਘ ਨਾਲ ਹੋਇਆ ਸੀ ਅਤੇ ਵਿਆਹ ਦੇ ਕੁੱਝ ਸਮੇਂ ਬਾਅਦ ਉਸ ਦੇ ਸਹੁਰੇ ਪਰਿਵਾਰ ਨੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।
ਉਸ ਦਾ ਪਤੀ ਤੇ ਸਹੁਰਾ ਪਰਿਵਾਰ ਦਾਜ ਘੱਟ ਲਿਆਉਣ ਕਰਕੇ ਤੰਗ-ਪਰੇਸ਼ਾਨ ਕਰਦਾ ਰਹਿੰਦਾ ਸੀ। ਦਿਲਪ੍ਰੀਤ ਕੌਰ ਨੇ ਦੱਸਿਆ ਕਿ ਮਿਤੀ 10 ਅਕਤੂਬਰ 2023 ਨੂੰ ਪਲਵਿੰਦਰ ਸਿੰਘ ਨੇ ਉਸ ਨੂੰ ਕਿਹਾ ਕਿ ਉਹ ਆਪਣੇ ਮਾਪਿਆਂ ਨੂੰ ਕਹੇ ਕਿ ਸਪਲੈਂਡਰ ਮੋਟਰਸਾਈਕਲ ਲੈ ਕੇ ਦੇਵੇ। ਦਿਲਪ੍ਰੀਤ ਕੌਰ ਨੇ ਦੱਸਿਆ ਕਿ ਉਸ ਵੱਲੋਂ ਮਨ੍ਹਾ ਕਰਨ ਤੇ ਦੋਸ਼ੀਅਨ ਪਲਵਿੰਦਰ ਸਿੰਘ, ਸਹੁਰਾ ਸੰਤੋਖ ਸਿੰਘ ਪੁੱਤਰ ਜੰਗੀਰ ਸਿੰਘ ਅਤੇ ਅਮਰਜੀਤ ਸਿੰਘ ਨੇ ਉਸ ਦੀ ਕੁੱਟਮਾਰ ਕੀਤੀ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਮਹੇਸ਼ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਸ ਦੇ ਸਹੁਰੇ ਪਰਿਵਾਰ ਦੇ ਤਿੰਨ ਮੈਂਬਰਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਕਿਸਾਨਾਂ ਲਈ ਵੱਡੀ ਖ਼ੁਸ਼ਖਬਰੀ, ਭਗਵੰਤ ਮਾਨ ਸਰਕਾਰ ਨੇ ਦਹਾਕਿਆਂ ਪੁਰਾਣੀ ਮੰਗ ਕੀਤੀ ਪੂਰੀ
NEXT STORY