ਜਲੰਧਰ (ਮਾਹੇਸ਼): ਕਿਸ਼ਨਪੁਰਾ ਦੇ ਨਜ਼ਦੀਕੀ ਇਲਾਕੇ ਪ੍ਰਿਥਵੀ ਨਗਰ 'ਚ ਅੱਜ ਦੁਪਹਿਰ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ 32 ਸਾਲਾ ਮਹਿਲਾ ਨੇ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਮਹਿਲਾ ਦੀ ਪਛਾਣ ਮਨਪ੍ਰੀਤ ਕੌਰ ਉਰਫ ਪ੍ਰੀਤੀ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਰਾਮਾ ਮੰਡੀ ਦੇ ਏ.ਐਸ.ਆਈ. ਮਨਜਿੰਦਰ ਸਿੰਘ ਨੇ ਮਹਿਲਾ ਪੁਲਸ ਦੀ ਮਦਦ ਨਾਲ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਪੱਖੇ ਨਾਲੋਂ ਉਤਾਰਿਆ ਅਤੇ ਅਗਲੇਰੀ ਜਾਂਚ ਸ਼ੁਰੂ ਕੀਤੀ।
ਇਹ ਵੀ ਪੜ੍ਹੋ- ਪੰਜਾਬ 'ਚ ਆਉਣ ਵਾਲੇ ਦਿਨਾਂ ਦੌਰਾਨ ਕਿਸ ਤਰ੍ਹਾਂ ਦਾ ਰਹੇਗਾ ਮੌਸਮ, ਪੜ੍ਹੋ ਤਾਜ਼ਾ ਅਪਡੇਟ
ਮ੍ਰਿਤਕਾ ਦੇ ਪੇਕੇ ਪਰਿਵਾਰ ਨੇ ਪ੍ਰੀਤੀ ਦੀ ਮੌਤ ਲਈ ਉਸ ਦੇ ਪਤੀ ਪ੍ਰਦੀਪ ਸਿੰਘ ਹੈਪੀ ਪੁੱਤਰ ਗੁਰਨਾਮ ਸਿੰਘ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਪੁਲਸ ਨੇ ਕਾਰਵਾਈ ਕਰਦੇ ਹੋਏ ਮੁਲਜ਼ਮ ਪਤੀ ਨੂੰ ਕਾਬੂ ਕਰ ਲਿਆ ਹੈ ਅਤੇ ਉਸ ਖ਼ਿਲਾਫ਼ ਕੇਸ ਦਰਜ ਕੀਤਾ ਜਾ ਰਿਹਾ ਹੈ। ਮੁਲਜ਼ਮ ਹੈਪੀ ਇੱਕ ਫੈਕਟਰੀ ਵਿੱਚ ਕੰਮ ਕਰਦਾ ਹੈ। ਇਹ ਹਾਦਸਾ ਪਰਿਵਾਰ ਲਈ ਬੇਹੱਦ ਦੁਖਦਾਈ ਹੈ ਕਿਉਂਕਿ ਮ੍ਰਿਤਕਾ ਆਪਣੇ ਪਿੱਛੇ ਇੱਕ 6 ਸਾਲ ਦਾ ਮਾਸੂਮ ਪੁੱਤਰ ਛੱਡ ਗਈ ਹੈ। ਪੁਲਸ ਦਾ ਕਹਿਣਾ ਹੈ ਕਿ ਕਾਨੂੰਨੀ ਕਾਰਵਾਈ ਮੁਕੰਮਲ ਕਰਨ ਤੋਂ ਬਾਅਦ ਮ੍ਰਿਤਕਾ ਦਾ ਸਿਵਲ ਹਸਪਤਾਲ ਤੋਂ ਪੋਸਟਮਾਰਟਮ ਕਰਵਾਇਆ ਜਾਵੇਗਾ ਅਤੇ ਉਸ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ- 'ਤੁਸੀਂ 2 ਮਾਰੇ ਅਸੀਂ 10 ਨੂੰ...', ਪੁਲਸ ਮੁਲਾਜ਼ਮਾਂ ਦੇ ਕਤਲ ਪਿੱਛੋਂ ਲਾਰੈਂਸ ਦੀ ਸਿੱਧੀ ਧਮਕੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਮੋਗਾ ਜ਼ਿਲ੍ਹੇ ਵਿਚ ਭਿਆਨਕ ਹਾਦਸਾ, ਸੀ. ਸੀ. ਟੀ. ਵੀ. ਦੇਖ ਉਡਣਗੇ ਹੋਸ਼
NEXT STORY