ਤਪਾ ਮੰਡੀ (ਸ਼ਾਮ,ਗਰਗ) : ਪਿੰਡ ਤਾਜੋਕੇ ਵਿਖੇ ਵਿਆਹੁਤਾ ਨੇ ਸਹੁਰੇ ਪਰਿਵਾਰ ਤੋਂ ਤੰਗ ਪ੍ਰੇਸ਼ਾਨ ਹੋ ਕੇ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰਨ ਦੀ ਜਾਣਕਾਰੀ ਮਿਲੀ ਹੈ। ਇਸ ਸਬੰਧ 'ਚ ਪੁਲਸ ਨੇ ਸਹੁਰਾ, ਜੇਠਾਨੀ, ਜੇਠ ਅਤੇ ਪਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸੰਬੰਧੀ ਮ੍ਰਿਤਕਾ ਦੀ ਮਾਤਾ ਗੁਰਮੀਤ ਕੌਰ ਪਤਨੀ ਗੁਰਦੀਪ ਸਿੰਘ ਵਾਸੀ ਅਕਲੀਆ ਨੇ ਪੁਲਸ ਨੂੰ ਦਰਜ ਕਰਵਾਏ ਬਿਆਨਾਂ 'ਚ ਦੱਸਿਆ ਕਿ ਮੇਰੀ ਕੁੜੀ ਅਮਨਦੀਪ ਕੌਰ ਦਾ ਲਗਭਗ 7 ਸਾਲ ਪਹਿਲਾਂ ਬਲਵੀਰ ਸਿੰਘ ਉਰਫ ਸੌਨੀ ਪੁੱਤਰ ਬੂਟਾ ਸਿੰਘ ਵਾਸੀ ਤਾਜੋ ਨਾਲ ਵਿਆਹ ਹੋਇਆ ਸੀ। ਵਿਆਹ ਤੋਂ ਬਾਅਦ ਸਹੁਰਾ ਪਰਿਵਾਰ ਨੇ ਅਮਨਦੀਪ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ- ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਸ਼ਾਮਲ ਸ਼ਾਰਪ ਸ਼ੂਟਰ ਤੂਫਾਨ ਤੇ ਮਨੀ ਰਈਆ ਨੇ ਪਾਈਆਂ ਫੇਸਬੁੱਕ ਪਸੋਟਾਂ
ਮ੍ਰਿਤਕ ਦੀ ਮਾਤਾ ਨੇ ਦੱਸਿਆ ਕਿ ਸਹੁਰਾ ਪਰਿਵਾਰ ਵੱਲੋਂ ਅਮਨਦੀਪ ਨੂੰ ਦਹੇਜ ਲਈ ਤੰਗ-ਪ੍ਰੇਸ਼ਾਨ ਕੀਤੀ ਜਾਂਦਾ ਸੀ ਪਰ ਗਰੀਬ ਹੋਣ ਕਾਰਨ ਉਹ ਦਹੇਜ ਦੇਣ ਤੋਂ ਅਸਮਰਥ ਸਨ । ਉਨ੍ਹਾਂ ਦੱਸਿਆ ਕਿ 3 ਵਾਰ ਪੰਚਾਇਤ 'ਚ ਰਾਜੀ-ਨਾਮਾ ਕਰ ਕੇ ਅਮਨਦੀਪ ਨੂੰ ਸਹੁਰੇ ਭੇਜਿਆ ਗਿਆ ਪਰ ਉਨ੍ਹਾਂ ਨੇ ਕੁੜੀ ਨੂੰ ਪਰੇਸ਼ਾਨ ਕਰਨੀ ਨਹੀਂ ਛੱਡਿਆ । ਜਿਸ ਤੋਂ ਤੰਗ ਆ ਕੇ 12 ਜੁਲਾਈ ਨੂੰ ਅਮਨਦੀਪ ਨੇ ਜ਼ਹਿਰੀਲੀ ਦਵਾਈ ਖਾ ਕੇ ਆਪਣੀ ਜੀਵਨਲੀਲਾ ਖ਼ਤਮ ਕਰ ਲਈ। ਜਿਸ ਤੋਂ ਬਾਅਦ ਉਸ ਨੂੰ ਤਪਾ ਦੇ ਇਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ ਪਰ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਡੀ.ਐੱਮ.ਸੀ. ਲੁਧਿਆਣਾ ਵਿਖੇ ਰੈਫਰ ਕਰ ਦਿੱਤਾ ਗਿਆ ਸੀ। ਹਾਲਤ ਗੰਭੀਰ ਹੋਣ ਕਾਰਨ 23 ਜੁਲਾਈ ਨੂੰ ਅਮਨਦੀਪ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਲੁਧਿਆਣਾ 'ਚ ਕਲੋਨਾਈਜ਼ਰਾਂ ਦਾ ਪੰਜਾਬ ਸਰਕਾਰ ਖ਼ਿਲਾਫ਼ ਹੱਲਾ-ਬੋਲ, ਦਿੱਤੀ ਸਖ਼ਤ ਚਿਤਾਵਨੀ
ਪੇਕਾ ਪਰਿਵਾਰ ਨੇ ਦੋਸ਼ ਲਾਉਂਦਿਆਂ ਕਿਹਾ ਕਿ ਸਹੁਰੇ ਪਰਿਵਾਰ ਨੇ ਉਨ੍ਹਾਂ ਨੂੰ ਇਸ ਘਟਨਾ ਬਾਰੇ 2 ਘੰਟੇ ਬਾਅਦ ਦੱਸਿਆ। ਮਰਨ ਤੋਂ ਪਹਿਲਾਂ ਕੁੜੀ ਨੇ ਵੀਡੀਓ ਵੀ ਜਾਰੀ ਕੀਤੀ, ਜਿਸ ਵਿੱਚ ਉਸ ਨੇ ਸਹੁਰੇ ਪਰਿਵਾਰ ਵੱਲੋਂ ਕੁੱਟਮਾਰ ਕਰਨ ਦੇ ਦੋਸ਼ ਲਗਾਏ ਅਤੇ ਖ਼ੁਦ ਨੂੰ ਬਚਾਉਣ ਦੀ ਫਰਿਆਦ ਕਰ ਰਹੀ ਹੈ। ਇਸ ਸਬੰਧੀ ਸਹਾਇਕ ਥਾਣੇਦਾਰ ਜਸਵੀਰ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਬੂਟਾ ਸਿੰਘ (ਸਹੁਰਾ) , ਜਗਸੀਰ ਸਿੰਘ (ਜੇਠ) ,ਰਾਜਵੀਰ ਕੌਰ(ਜੇਠਾਣੀ) ਅਤੇ ਬਲਵੀਰ ਸਿੰਘ ਉਰਫ ਸੌਨੀ (ਪਤੀ) ਖ਼ਿਲਾਫ਼ ਧਾਰਾ 306 ਤਹਿਤ ਮਾਮਲਾ ਦਰਜ ਕਰਕੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਨਸ਼ਿਆਂ ਖ਼ਿਲਾਫ਼ ਜੰਗ : ਪੰਜਾਬ ਪੁਲਸ ਨੇ ਹਫ਼ਤੇ ਅੰਦਰ 7.93 ਲੱਖ ਫਾਰਮਾ ਓਪੀਔਡਜ਼ ਤੇ ਨਸ਼ੀਲੇ ਟੀਕੇ ਕੀਤੇ ਬਰਾਮਦ
NEXT STORY