ਲੁਧਿਆਣਾ (ਨਰਿੰਦਰ) : ਲੁਧਿਆਣਾ ਧਾਂਦਰਾ ਰੋਡ 'ਤੇ ਰਹਿਣ ਵਾਲੀ ਪਰਮਜੀਤ ਕੌਰ ਉਰਫ਼ ਸ਼ੈਫਾਲੀ (29) ਦੀ ਅੱਜ ਭੇਤਭਰੇ ਹਾਲਾਤ 'ਚ ਅਚਾਨਕ ਮੌਤ ਹੋ ਗਈ। ਪੁਲਸ ਨੇ ਇਸ ਨੂੰ ਖ਼ੁਦਕੁਸ਼ੀ ਦਾ ਮਾਮਲਾ ਦੱਸਿਆ ਹੈ, ਜਦੋਂ ਕਿ ਮ੍ਰਿਤਕ ਜਨਾਨੀ ਦੇ ਪਰਿਵਾਰਿਕ ਮੈਂਬਰਾਂ ਨੇ ਕਿਹਾ ਹੈ ਕਿ ਉਸ ਦਾ ਸਹੁਰਾ ਪਰਿਵਾਰ ਉਸ ਨੂੰ ਦਾਜ ਲਈ ਤੰਗ-ਪਰੇਸ਼ਾਨ ਕਰਦਾ ਸੀ, ਜਿਸ ਨੂੰ ਲੈ ਕੇ ਉਨ੍ਹਾਂ ਨੇ ਕੇਸ ਵੀ ਕੀਤਾ ਹੋਇਆ ਹੈ ਅਤੇ ਰਾਜ਼ੀਨਾਮਾ ਕਰਨ ਤੋਂ ਬਾਅਦ ਉਹ ਉਸ ਨੂੰ ਘਰ ਲੈ ਗਏ ਸਨ।
ਇਸ ਦੇ ਬਾਵਜੂਦ ਉਸ ਨੂੰ ਤੰਗ-ਪਰੇਸ਼ਾਨ ਕੀਤਾ ਜਾਂਦਾ ਰਿਹਾ, ਜਿਸ ਕਰਕੇ ਉਸ ਦੀ ਜਾਨ ਚਲੀ ਗਈ। ਮ੍ਰਿਤਕਾ ਦੇ ਪਿਤਾ ਨੇ ਦੱਸਿਆ ਹੈ ਕਿ ਉਨ੍ਹਾਂ ਨੇ ਆਪਣੀ ਧੀ ਦਾ ਵਿਆਹ ਕੀਤਾ ਸੀ ਅਤੇ ਧੀ ਦੇ ਦੋ ਬੱਚੇ ਵੀ ਸਨ। ਇਨ੍ਹਾਂ ਵਿੱਚੋਂ ਇੱਕ ਬੱਚੇ ਦੀ ਉਮਰ 5 ਸਾਲ ਹੈ। ਉਨ੍ਹਾਂ ਕਿਹਾ ਕਿ ਧੀ ਦਾ ਸਹੁਰਾ ਸ਼ਰਾਬ ਪੀਣ ਦਾ ਆਦੀ ਹੈ ਅਤੇ ਨਸ਼ੇ ਕਰਦਾ ਹੈ, ਜਿਸ ਕਰਕੇ ਦਹੇਜ ਲਈ ਉਨ੍ਹਾਂ ਦੀ ਧੀ ਨੂੰ ਵਿਆਹ ਤੋਂ ਬਾਅਦ ਹੀ ਤੰਗ-ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਗਿਆ ਸੀ ਅਤੇ ਇਸ ਸਬੰਧੀ ਉਨ੍ਹਾਂ ਨੇ ਕੇਸ ਵੀ ਪਾਇਆ ਸੀ। ਇਸ ਤੋਂ ਬਾਅਦ ਰਾਜੀਨਾਮਾ ਹੋਇਆ ਪਰ ਉਨ੍ਹਾਂ ਦੀ ਧੀ ਦੇ ਘਰ ਜਾਣ 'ਤੇ ਮੁੜ ਤੋਂ ਉਸ ਨੂੰ ਤੰਗ-ਪਰੇਸ਼ਾਨ ਕੀਤਾ ਜਾਣ ਲੱਗਾ, ਜਿਸ ਕਰਕੇ ਉਨ੍ਹਾਂ ਦੀ ਧੀ ਦੀ ਜਾਨ ਚਲੀ ਗਈ।
ਉਨ੍ਹਾਂ ਨੇ ਕਿਹਾ ਕਿ ਉਸ ਦੇ ਸਹੁਰੇ ਅਤੇ ਪਤੀ 'ਤੇ ਕਤਲ ਦਾ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਦੂਜੇ ਪਾਸੇ ਦੁੱਗਰੀ ਪੁਲਸ ਥਾਣੇ ਦੇ ਐਸ. ਐਚ. ਓ. ਨੇ ਕਿਹਾ ਹੈ ਕਿ ਕੁੜੀ ਨੇ ਖੁਦਕੁਸ਼ੀ ਕੀਤੀ ਹੈ ਪਰ ਉਸ ਨੂੰ ਉਕਸਾਉਣ ਸਬੰਧੀ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ।
ਭਾਰਤ ’ਚ ਬੈਨ ਖ਼ਤਰਨਾਕ ਹਥਿਆਰਾਂ ਸਣੇ ਇਕ ਕਾਬੂ, 22 ਕਾਰਤੂਸ ਮਿਲੇ
NEXT STORY